< 2 ਇਤਿਹਾਸ 30 >

1 ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ
וַיִּשְׁלַח יְחִזְקִיָּהוּ עַל־כָּל־יִשְׂרָאֵל וִֽיהוּדָה וְגַֽם־אִגְּרוֹת כָּתַב עַל־אֶפְרַיִם וּמְנַשֶּׁה לָבוֹא לְבֵית־יְהוָה בִּֽירוּשָׁלָ͏ִם לַעֲשׂוֹת פֶּסַח לַיהוָה אֱלֹהֵי יִשְׂרָאֵֽל׃
2 ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ
וַיִּוָּעַץ הַמֶּלֶךְ וְשָׂרָיו וְכָל־הַקָּהָל בִּירוּשָׁלָ͏ִם לַעֲשׂוֹת הַפֶּסַח בַּחֹדֶשׁ הַשֵּׁנִֽי׃
3 ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ
כִּי לֹא יָכְלוּ לַעֲשֹׂתוֹ בָּעֵת הַהִיא כִּי הַכֹּהֲנִים לֹֽא־הִתְקַדְּשׁוּ לְמַדַּי וְהָעָם לֹא־נֶאֶסְפוּ לִֽירוּשָׁלָֽ͏ִם׃
4 ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ
וַיִּישַׁר הַדָּבָר בְּעֵינֵי הַמֶּלֶךְ וּבְעֵינֵי כָּל־הַקָּהָֽל׃
5 ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
וַיַּֽעֲמִידוּ דָבָר לְהַעֲבִיר קוֹל בְּכָל־יִשְׂרָאֵל מִבְּאֵֽר־שֶׁבַע וְעַד־דָּן לָבוֹא לַעֲשׂוֹת פֶּסַח לַיהוָה אֱלֹהֵֽי־יִשְׂרָאֵל בִּירוּשָׁלָ͏ִם כִּי לֹא לָרֹב עָשׂוּ כַּכָּתֽוּב׃
6 ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
וַיֵּלְכוּ הָרָצִים בָּֽאִגְּרוֹת מִיַּד הַמֶּלֶךְ וְשָׂרָיו בְּכָל־יִשְׂרָאֵל וִֽיהוּדָה וּכְמִצְוַת הַמֶּלֶךְ לֵאמֹר בְּנֵי יִשְׂרָאֵל שׁוּבוּ אֶל־יְהוָה אֱלֹהֵי אַבְרָהָם יִצְחָק וְיִשְׂרָאֵל וְיָשֹׁב אֶל־הַפְּלֵיטָה הַנִּשְׁאֶרֶת לָכֶם מִכַּף מַלְכֵי אַשּֽׁוּר׃
7 ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
וְאַל־תִּֽהְיוּ כַּאֲבֽוֹתֵיכֶם וְכַאֲחֵיכֶם אֲשֶׁר מָעֲלוּ בַּיהוָה אֱלֹהֵי אֲבוֹתֵיהֶם וַיִּתְּנֵם לְשַׁמָּה כַּאֲשֶׁר אַתֶּם רֹאִֽים׃
8 ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
עַתָּה אַל־תַּקְשׁוּ עָרְפְּכֶם כַּאֲבוֹתֵיכֶם תְּנוּ־יָד לַיהוָה וּבֹאוּ לְמִקְדָּשׁוֹ אֲשֶׁר הִקְדִּישׁ לְעוֹלָם וְעִבְדוּ אֶת־יְהוָה אֱלֹהֵיכֶם וְיָשֹׁב מִכֶּם חֲרוֹן אַפּֽוֹ׃
9 ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
כִּי בְשׁוּבְכֶם עַל־יְהוָה אֲחֵיכֶם וּבְנֵיכֶם לְרַחֲמִים לִפְנֵי שֽׁוֹבֵיהֶם וְלָשׁוּב לָאָרֶץ הַזֹּאת כִּֽי־חַנּוּן וְרַחוּם יְהוָה אֱלֹהֵיכֶם וְלֹא־יָסִיר פָּנִים מִכֶּם אִם־תָּשׁוּבוּ אֵלָֽיו׃
10 ੧੦ ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ
וַיִּֽהְיוּ הָרָצִים עֹבְרִים מֵעִיר ׀ לָעִיר בְּאֶֽרֶץ־אֶפְרַיִם וּמְנַשֶּׁה וְעַד־זְבֻלוּן וַיִּֽהְיוּ מַשְׂחִיקִים עֲלֵיהֶם וּמַלְעִגִים בָּֽם׃
11 ੧੧ ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ
אַךְ־אֲנָשִׁים מֵאָשֵׁר וּמְנַשֶּׁה וּמִזְּבֻלוּן נִֽכְנְעוּ וַיָּבֹאוּ לִירוּשָׁלָֽ͏ִם׃
12 ੧੨ ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।
גַּם בִּיהוּדָה הָֽיְתָה יַד הָאֱלֹהִים לָתֵת לָהֶם לֵב אֶחָד לַעֲשׂוֹת מִצְוַת הַמֶּלֶךְ וְהַשָּׂרִים בִּדְבַר יְהוָֽה׃
13 ੧੩ ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ
וַיֵּֽאָסְפוּ יְרוּשָׁלִַם עַם־רָב לַעֲשׂוֹת אֶת־חַג הַמַּצּוֹת בַּחֹדֶשׁ הַשֵּׁנִי קָהָל לָרֹב מְאֹֽד׃
14 ੧੪ ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
וַיָּקֻמוּ וַיָּסִירוּ אֶת־הַֽמִּזְבְּחוֹת אֲשֶׁר בִּירוּשָׁלָ͏ִם וְאֵת כָּל־הַֽמְקַטְּרוֹת הֵסִירוּ וַיַּשְׁלִיכוּ לְנַחַל קִדְרֽוֹן׃
15 ੧੫ ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ
וַיִּשְׁחֲטוּ הַפֶּסַח בְּאַרְבָּעָה עָשָׂר לַחֹדֶשׁ הַשֵּׁנִי וְהַכֹּהֲנִים וְהַלְוִיִּם נִכְלְמוּ וַיִּֽתְקַדְּשׁוּ וַיָּבִיאוּ עֹלוֹת בֵּית יְהוָֽה׃
16 ੧੬ ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
וַיַּֽעַמְדוּ עַל־עָמְדָם כְּמִשְׁפָּטָם כְּתוֹרַת מֹשֶׁה אִישׁ־הָאֱלֹהִים הַכֹּֽהֲנִים זֹרְקִים אֶת־הַדָּם מִיַּד הַלְוִיִּֽם׃
17 ੧੭ ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ
כִּי־רַבַּת בַּקָּהָל אֲשֶׁר לֹא־הִתְקַדָּשׁוּ וְהַלְוִיִּם עַל־שְׁחִיטַת הַפְּסָחִים לְכֹל לֹא טָהוֹר לְהַקְדִּישׁ לַיהוָֽה׃
18 ੧੮ ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
כִּי מַרְבִּית הָעָם רַבַּת מֵֽאֶפְרַיִם וּמְנַשֶּׁה יִשָּׂשכָר וּזְבֻלוּן לֹא הִטֶּהָרוּ כִּֽי־אָכְלוּ אֶת־הַפֶּסַח בְּלֹא כַכָּתוּב כִּי הִתְפַּלֵּל יְחִזְקִיָּהוּ עֲלֵיהֶם לֵאמֹר יְהוָה הַטּוֹב יְכַפֵּר בְּעַֽד׃
19 ੧੯ ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
כָּל־לְבָבוֹ הֵכִין לִדְרוֹשׁ הָאֱלֹהִים ׀ יְהוָה אֱלֹהֵי אֲבוֹתָיו וְלֹא כְּטָהֳרַת הַקֹּֽדֶשׁ׃
20 ੨੦ ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ
וַיִּשְׁמַע יְהוָה אֶל־יְחִזְקִיָּהוּ וַיִּרְפָּא אֶת־הָעָֽם׃
21 ੨੧ ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
וַיַּעֲשׂוּ בְנֵֽי־יִשְׂרָאֵל הַנִּמְצְאִים בִּירוּשָׁלִַם אֶת־חַג הַמַּצּוֹת שִׁבְעַת יָמִים בְּשִׂמְחָה גְדוֹלָה וּֽמְהַלְלִים לַיהוָה יוֹם ׀ בְּיוֹם הַלְוִיִּם וְהַכֹּהֲנִים בִּכְלֵי־עֹז לַיהוָֽה׃
22 ੨੨ ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।
וַיְדַבֵּר יְחִזְקִיָּהוּ עַל־לֵב כָּל־הַלְוִיִּם הַמַּשְׂכִּילִים שֵֽׂכֶל־טוֹב לַיהוָה וַיֹּאכְלוּ אֶת־הַמּוֹעֵד שִׁבְעַת הַיָּמִים מְזַבְּחִים זִבְחֵי שְׁלָמִים וּמִתְוַדִּים לַיהוָה אֱלֹהֵי אֲבוֹתֵיהֶֽם׃
23 ੨੩ ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ
וַיִּוָּֽעֲצוּ כָּל־הַקָּהָל לַעֲשׂוֹת שִׁבְעַת יָמִים אֲחֵרִים וַיַּֽעֲשׂוּ שִׁבְעַת־יָמִים שִׂמְחָֽה׃
24 ੨੪ ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ
כִּי חִזְקִיָּהוּ מֶֽלֶךְ־יְהוּדָה הֵרִים לַקָּהָל אֶלֶף פָּרִים וְשִׁבְעַת אֲלָפִים צֹאן וְהַשָּׂרִים הֵרִימוּ לַקָּהָל פָּרִים אֶלֶף וְצֹאן עֲשֶׂרֶת אֲלָפִים וַיִּֽתְקַדְּשׁוּ כֹהֲנִים לָרֹֽב׃
25 ੨੫ ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ
וַֽיִּשְׂמְחוּ ׀ כָּל־קְהַל יְהוּדָה וְהַכֹּהֲנִים וְהַלְוִיִּם וְכָל־הַקָּהָל הַבָּאִים מִיִּשְׂרָאֵל וְהַגֵּרִים הַבָּאִים מֵאֶרֶץ יִשְׂרָאֵל וְהַיּוֹשְׁבִים בִּיהוּדָֽה׃
26 ੨੬ ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ
וַתְּהִי שִׂמְחָֽה־גְדוֹלָה בִּֽירוּשָׁלָ͏ִם כִּי מִימֵי שְׁלֹמֹה בֶן־דָּוִיד מֶלֶךְ יִשְׂרָאֵל לֹא כָזֹאת בִּירוּשָׁלָֽ͏ִם׃
27 ੨੭ ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।
וַיָּקֻמוּ הַכֹּהֲנִים הַלְוִיִּם וַיְבָרֲכוּ אֶת־הָעָם וַיִּשָּׁמַע בְּקוֹלָם וַתָּבוֹא תְפִלָּתָם לִמְעוֹן קָדְשׁוֹ לַשָּׁמָֽיִם׃

< 2 ਇਤਿਹਾਸ 30 >