< 2 ਇਤਿਹਾਸ 30 >
1 ੧ ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ
Sidan sende Hizkia bod til heile Israel og Juda og skreiv ogso brev til Efraim og Manasse um at dei skulde koma til Herrens hus i Jerusalem og halda påskehelg for Herren, Israels Gud.
2 ੨ ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ
Kongen og hovdingarne hans og heile lyden i Jerusalem hadde halde råd um å høgtida påskehelgi i den andre månaden.
3 ੩ ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ
For dei kunde ikkje halda høgtidi den gongen, av di det ikkje var nok av prestarne som hadde helga seg, og folket ikkje var samla i Jerusalem.
4 ੪ ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ
Det tykte kongen og heile lyden var rett.
5 ੫ ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ
Difor gjorde dei det vedtaket at dei sende eit upprop ikring i heile Israel ifrå Be’erseba til Dan um at dei skulde koma og halda påskehelgi for Herren, Israels Gud, i Jerusalem; for dei hadde ikkje høgtida henne so mangment som det var fyreskrive.
6 ੬ ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ
Det gjekk då snøggbod ut i heile Israel og Juda med brev frå kongen og hovdingarne hans, etter som kongen hadde bode, og sagde: «De Israels-søner, vend um att til Herren, Abrahams og Isaks og Israels Gud, so han må venda seg til den leivningen av dykk som hev kome seg undan or henderne åt assyrarkongarne!
7 ੭ ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ
Ver ikkje de som federne og brørne dykkar, som var utrogne mot Herren, deira fedregud, so han gjorde deim til ei rædsla, som det no ser.
8 ੮ ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
Ver no ikkje slike hardnakkar som federne dykkar! Gjev Herren handi og kom til heilagdomen hans, som han hev helga for alle tider, og ten Herren dykkar Gud, so hans brennande harm må venda seg burt ifrå dykk.
9 ੯ ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ
For når de vender um til Herren, vil brørne og sønerne dykkar finna miskunn hjå deim som held deim fangar, og koma heim att til dette landet. For Herren, dykkar Gud, er nådig og miskunnsam og vil ikkje venda åsyni si burt ifrå dykk når de vender um til honom.»
10 ੧੦ ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ
Snøggbodi drog ikring frå by til by i Efraims- og Manasselandet og like til Sebulon, men dei log åt deim og hædde deim.
11 ੧੧ ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ
Like vel var det nokre i Asser og Manasse og Sebulon som audmykte seg og drog til Jerusalem.
12 ੧੨ ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।
I Juda og verka Guds hand til å gjeva deim ein samheldig hug, so dei gjorde det som kongen og hovdingarne hadde bode etter Herrens ord.
13 ੧੩ ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ
Soleis samla det seg mykje folk i Jerusalem og høgtida søtebrødhelgi i den andre månaden; ein ovleg ålmuge.
14 ੧੪ ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
Dei tok seg fyre å få burt dei altari som fanst i Jerusalem, og tok burt offerstadarne og kasta deim i Kidronsdalen.
15 ੧੫ ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ
So slagta dei påskelambet på den fjortande dagen i den andre månaden. Prestarne og levitarne skjemdest og helga seg og førde brennoffer til Herrens hus.
16 ੧੬ ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ
Og dei stelte seg på plassarne sine, so som det var deim fyreskrive, etter lovi åt gudsmannen Moses, og prestarne skvette blodet, som dei fekk av levitarne.
17 ੧੭ ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ
For det var mange i lyden som ikkje hadde vigt seg, og difor greidde levitarne med å slagta påskelambi for alle deim som ikkje var reine, so dei kunde vigja deim til Herren.
18 ੧੮ ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ
For dei fleste av folket, mange ifrå Efraim, Manasse, Issakar og Sebulon, dei hadde ikkje vigt seg, men åt påske på onnor vis enn det var fyreskrive. Men Hizkia gjekk i forbøn for deim og sagde: «Herren, den gode, han tilgjeve
19 ੧੯ ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ
kvar den som hev lagt hugen sin på å søkja Gud Herren, sin fedregud, jamvel um han ikkje er rein, so som heilagdomen krev det.»
20 ੨੦ ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ
Og Herren bønhøyrde Hizkia og sparde folket.
21 ੨੧ ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
Soleis høgtida dei Israels-borni som var til stades i Jerusalem søtebrødhelgi med stor fagnad i sju dagar; og kvar dag song levitarne og prestarne lovsonger med kraftige spelgogner for Herren.
22 ੨੨ ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।
Og Hizkia tala venleg til alle dei levitarne som hadde vore sers dugande i Herrens tenesta; og dei åt høgtidsofferi dei sju dagarne, og dei ofra takkoffer og lovprisa Herren, sin fedregud.
23 ੨੩ ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ
Men sidan samdest heile lyden um å høgtida endå sju dagar, og dei høgtida dei sju dagarne med fagnad.
24 ੨੪ ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ
For Hizkia, kongen i Juda, gav lyden tusund uksar og sju stykke småfe, og hovdingarne gav lyden tusund uksar og ti tusund stykke småfe. Og prestarne helga seg i stor mengd.
25 ੨੫ ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ
Og heile Juda-lyden gledde seg, og prestarne og levitarne og heile den lyden som var komen ifrå Israel og dei framande som var komne ifrå Israelslandet eller budde i Juda.
26 ੨੬ ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ
Og det var stor gleda i Jerusalem; for sidan dagarne åt Israels-kongen Salomo Davidsson hadde det ikkje hendt noko slikt i Jerusalem.
27 ੨੭ ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।
Og levitprestarne stod upp og velsigna folket, og røysti deira vart høyrd; for bøni deira nådde fram til den heilage bustaden hans, til himmelen.