< 2 ਇਤਿਹਾਸ 31 >
1 ੧ ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
这事既都完毕,在那里的以色列众人就到犹大的城邑,打碎柱像,砍断木偶,又在犹大、便雅悯、以法莲、玛拿西遍地将邱坛和祭坛拆毁净尽。于是以色列众人各回各城,各归各地。
2 ੨ ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ
希西家派定祭司利未人的班次,各按各职献燔祭和平安祭,又在耶和华殿门内事奉,称谢颂赞耶和华。
3 ੩ ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
王又从自己的产业中定出分来为燔祭,就是早晚的燔祭和安息日、月朔,并节期的燔祭,都是按耶和华律法上所载的;
4 ੪ ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
又吩咐住耶路撒冷的百姓将祭司、利未人所应得的分给他们,使他们专心遵守耶和华的律法。
5 ੫ ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
谕旨一出,以色列人就把初熟的五谷、新酒、油、蜜,和田地的出产多多送来,又把各物的十分之一送来的极多。
6 ੬ ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
住犹大各城的以色列人和犹大人也将牛羊的十分之一,并分别为圣归耶和华—他们 神之物,就是十分取一之物,尽都送来,积成堆垒;
7 ੭ ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
从三月积起,到七月才完。
8 ੮ ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।
希西家和众首领来,看见堆垒,就称颂耶和华,又为耶和华的民以色列人祝福。
9 ੯ ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ
希西家向祭司、利未人查问这堆垒。
10 ੧੦ ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
撒督家的大祭司亚撒利雅回答说:“自从民将供物送到耶和华殿以来,我们不但吃饱,且剩下的甚多;因为耶和华赐福给他的民,所剩下的才这样丰盛。”
11 ੧੧ ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ
希西家吩咐在耶和华殿里预备仓房,他们就预备了。
12 ੧੨ ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
他们诚心将供物和十分取一之物,并分别为圣之物,都搬入仓内。利未人歌楠雅掌管这事,他兄弟示每为副管。
13 ੧੩ ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
耶歇、亚撒细雅、拿哈、亚撒黑、耶利末、约撒拔、以列、伊斯玛基雅、玛哈、比拿雅都是督理,在歌楠雅和他兄弟示每的手下,是希西家王和管理 神殿的亚撒利雅所派的。
14 ੧੪ ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
守东门的利未人音拿的儿子可利,掌管乐意献与 神的礼物,发放献与耶和华的供物和至圣的物。
15 ੧੫ ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ
在他手下有伊甸、珉雅珉、耶书亚、示玛雅、亚玛利雅、示迦尼雅,在祭司的各城里供紧要的职任,无论弟兄大小,都按着班次分给他们。
16 ੧੬ ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
按家谱,三岁以外的男丁,凡每日进耶和华殿、按班次供职的,也分给他;
17 ੧੭ ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ
又按宗族家谱分给祭司,按班次职任分给二十岁以外的利未人,
18 ੧੮ ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ
又按家谱计算,分给他们会中的妻子、儿女;因他们身供要职,自洁成圣。
19 ੧੯ ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
按名派定的人要把应得的分给亚伦子孙,住在各城郊野、祭司所有的男丁和一切载入家谱的利未人。
20 ੨੦ ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
希西家在犹大遍地这样办理,行耶和华—他 神眼中看为善为正为忠的事。
21 ੨੧ ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।
凡他所行的,无论是办 神殿的事,是遵律法守诫命,是寻求他的 神,都是尽心去行,无不亨通。