< 2 ਇਤਿਹਾਸ 31 >

1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਇਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮ੍ਹਾਂ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖ਼ਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
וככלות כל זאת יצאו כל ישראל הנמצאים לערי יהודה וישברו המצבות ויגדעו האשרים וינתצו את הבמות ואת המזבחת מכל יהודה ובנימן ובאפרים ומנשה עד לכלה וישובו כל בני ישראל איש לאחזתו לעריהם׃
2 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਖੜ੍ਹਾ ਕੀਤਾ, ਹਰ ਇੱਕ ਨੂੰ ਉਸ ਦੀ ਸੇਵਾ ਅਨੁਸਾਰ ਅਰਥਾਤ ਜਾਜਕਾਂ ਅਤੇ ਲੇਵੀਆਂ ਨੂੰ ਭੇਟਾਂ ਲਈ ਸੁੱਖ-ਸਾਂਦ ਦੀਆਂ ਭੇਟਾਂ ਲਈ ਸੇਵਾ ਅਤੇ ਧੰਨਵਾਦ ਅਤੇ ਉਸਤਤ ਲਈ ਯਹੋਵਾਹ ਦੇ ਡੇਰੇ ਦੇ ਫਾਟਕਾਂ ਉੱਤੇ ਨਿਯੁਕਤ ਕੀਤਾ
ויעמד יחזקיהו את מחלקות הכהנים והלוים על מחלקותם איש כפי עבדתו לכהנים וללוים לעלה ולשלמים לשרת ולהדות ולהלל בשערי מחנות יהוה׃
3 ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਅਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਤੇ ਸਬਤਾਂ ਅਤੇ ਅਮੱਸਿਆ ਅਤੇ ਠਹਿਰਾਏ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਹੋਵਾਹ ਬਿਵਸਥਾ ਵਿੱਚ ਲਿਖਿਆ ਹੈ
ומנת המלך מן רכושו לעלות לעלות הבקר והערב והעלות לשבתות ולחדשים ולמעדים ככתוב בתורת יהוה׃
4 ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ
ויאמר לעם ליושבי ירושלם לתת מנת הכהנים והלוים למען יחזקו בתורת יהוה׃
5 ਜਦ ਇਹ ਗੱਲ ਖਿੱਲਰ ਗਈ ਤਾਂ ਇਸਰਾਏਲੀਆਂ ਨੇ ਪਹਿਲਾ ਅੰਨ, ਨਵੀਂ ਮੈ, ਤਾਜ਼ਾ ਤੇਲ, ਸ਼ਹਿਦ ਅਤੇ ਖੇਤ ਦੀ ਪਹਿਲੀ ਪੈਦਾਵਾਰ ਬਹੁਤ ਸਾਰੀ ਦਿੱਤੀ ਅਤੇ ਪੂਰਾ ਦਸਵੰਧ ਵੀ ਬਹੁਤ ਸਾਰਾ ਲਿਆਉਣ ਲੱਗੇ
וכפרץ הדבר הרבו בני ישראל ראשית דגן תירוש ויצהר ודבש וכל תבואת שדה ומעשר הכל לרב הביאו׃
6 ਤਾਂ ਇਸਰਾਏਲੀ ਅਤੇ ਯਹੂਦਾਹ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵੱਸਦੇ ਸਨ ਉਹ ਵੀ ਬਲ਼ਦਾਂ ਅਤੇ ਭੇਡਾਂ ਬੱਕਰੀਆਂ ਦਾ ਦਸਵੰਧ ਅਤੇ ਉਨ੍ਹਾਂ ਪਵਿੱਤਰ ਚੀਜ਼ਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀਆਂ ਗਈਆਂ ਸਨ ਲਿਆਏ ਅਤੇ ਉਨ੍ਹਾਂ ਦੇ ਢੇਰ ਲਾ ਦਿੱਤਾ
ובני ישראל ויהודה היושבים בערי יהודה גם הם מעשר בקר וצאן ומעשר קדשים המקדשים ליהוה אלהיהם הביאו ויתנו ערמות ערמות׃
7 ਉਨ੍ਹਾਂ ਨੇ ਤੀਜੇ ਮਹੀਨੇ ਵਿੱਚ ਢੇਰ ਲਾਉਣੇ ਸ਼ੁਰੂ ਕੀਤੇ ਅਤੇ ਸੱਤਵੇਂ ਮਹੀਨੇ ਵਿੱਚ ਪੂਰੇ ਕਰ ਲਏ
בחדש השלשי החלו הערמות ליסוד ובחדש השביעי כלו׃
8 ਜਦ ਹਿਜ਼ਕੀਯਾਹ ਅਤੇ ਉਸ ਦੇ ਸਰਦਾਰਾਂ ਨੇ ਆਣ ਕੇ ਇਨ੍ਹਾਂ ਢੇਰਾਂ ਨੂੰ ਵੇਖਿਆ ਤਾਂ ਯਹੋਵਾਹ ਅਤੇ ਉਸ ਦੀ ਪਰਜਾ ਇਸਰਾਏਲ ਨੂੰ ਮੁਬਾਰਕ ਆਖਿਆ।
ויבאו יחזקיהו והשרים ויראו את הערמות ויברכו את יהוה ואת עמו ישראל׃
9 ਤਾਂ ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਉਨ੍ਹਾਂ ਢੇਰਾਂ ਦੇ ਵਿਖੇ ਪੁੱਛਿਆ
וידרש יחזקיהו על הכהנים והלוים על הערמות׃
10 ੧੦ ਤਾਂ ਅਜ਼ਰਯਾਹ ਪ੍ਰਧਾਨ ਜਾਜਕ ਨੇ ਜੋ ਸਾਦੋਕ ਦੇ ਘਰਾਣੇ ਦਾ ਸੀ ਉਸ ਨੂੰ ਆਖਿਆ ਕਿ ਜਦ ਤੋਂ ਯਹੋਵਾਹ ਦੇ ਭਵਨ ਵਿੱਚ ਚੁੱਕਣ ਦੀਆਂ ਭੇਟਾਂ ਲਿਆਉਣੀਆਂ ਸ਼ੁਰੂ ਕੀਤੀਆਂ ਹਨ ਤਦ ਤੋਂ ਅਸੀਂ ਕਾਫੀ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਬਰਕਤ ਬਖ਼ਸ਼ੀ ਹੈ ਅਤੇ ਉਹੀ ਬਚਿਆ ਹੋਇਆ ਇਹ ਵੱਡਾ ਢੇਰ ਹੈ
ויאמר אליו עזריהו הכהן הראש לבית צדוק ויאמר מהחל התרומה לביא בית יהוה אכול ושבוע והותר עד לרוב כי יהוה ברך את עמו והנותר את ההמון הזה׃
11 ੧੧ ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਹੋਵਾਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਨ੍ਹਾਂ ਨੇ ਕੋਠੜੀਆਂ ਬਣਾਈਆਂ
ויאמר יחזקיהו להכין לשכות בבית יהוה ויכינו׃
12 ੧੨ ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਦਿਆਨਤਦਾਰੀ ਨਾਲ ਲਿਆਉਂਦੇ ਰਹੇ ਅਤੇ ਉਨ੍ਹਾਂ ਉੱਤੇ ਕਾਨਨਯਾਹ ਲੇਵੀ ਹਾਕਮ ਸੀ ਅਤੇ ਉਸ ਦਾ ਭਰਾ ਸ਼ਮਈ ਉਸ ਤੋਂ ਦੂਜੇ ਦਰਜੇ ਉੱਤੇ ਸੀ ਅਤੇ
ויביאו את התרומה והמעשר והקדשים באמונה ועליהם נגיד כונניהו הלוי ושמעי אחיהו משנה׃
13 ੧੩ ਯਹੀਏਲ ਅਤੇ ਅਜ਼ਜ਼ਯਾਹ ਅਤੇ ਨਹਥ ਅਤੇ ਅਸਾਹੇਲ ਅਤੇ ਯਰੀਮੋਥ ਅਤੇ ਯੋਜ਼ਾਬਾਦ ਅਤੇ ਅਲੀਏਲ ਅਤੇ ਯਿਸਮਕਯਾਹ ਅਤੇ ਮਹਥ ਅਤੇ ਬਨਾਯਾਹ ਹਿਜ਼ਕੀਯਾਹ ਪਾਤਸ਼ਾਹ ਅਤੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਾਨਨਯਾਹ ਅਤੇ ਉਸ ਦੇ ਭਰਾ ਸ਼ਮਈ ਦੇ ਅਧੀਨ ਕਰਮਚਾਰੀ ਸਨ
ויחיאל ועזזיהו ונחת ועשהאל וירימות ויוזבד ואליאל ויסמכיהו ומחת ובניהו פקידים מיד כונניהו ושמעי אחיו במפקד יחזקיהו המלך ועזריהו נגיד בית האלהים׃
14 ੧੪ ਅਤੇ ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ੁਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ੁਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਹੋਵਾਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਵੰਡਣ ਲਈ ਹੋਵੇ
וקורא בן ימנה הלוי השוער למזרחה על נדבות האלהים לתת תרומת יהוה וקדשי הקדשים׃
15 ੧੫ ਅਤੇ ਉਹ ਦੇ ਅਧੀਨ ਏਦਨ ਅਤੇ ਮਿਨਯਾਮੀਨ ਅਤੇ ਯੇਸ਼ੂਆ ਅਤੇ ਸ਼ਮਅਯਾਹ ਅਤੇ ਅਮਰਯਾਹ ਅਤੇ ਸ਼ਕਨਯਾਹ ਜਾਜਕਾਂ ਦੇ ਸ਼ਹਿਰਾਂ ਵਿੱਚ ਇਸ ਪਦਵੀ ਉੱਤੇ ਲੱਗੇ ਹੋਏ ਸਨ ਕਿ ਆਪਣੇ ਭਰਾਵਾਂ ਨੂੰ ਕੀ ਵੱਡਾ ਤੇ ਕੀ ਛੋਟਾ ਉਨ੍ਹਾਂ ਦੀ ਵਾਰੀ ਅਨੁਸਾਰ ਇਮਾਨਦਾਰੀ ਨਾਲ ਹਿੱਸਾ ਦਿਆ ਕਰਨ
ועל ידו עדן ומנימן וישוע ושמעיהו אמריהו ושכניהו בערי הכהנים באמונה לתת לאחיהם במחלקות כגדול כקטן׃
16 ੧੬ ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
מלבד התיחשם לזכרים מבן שלוש שנים ולמעלה לכל הבא לבית יהוה לדבר יום ביומו לעבודתם במשמרותם כמחלקותיהם׃
17 ੧੭ ਅਤੇ ਉਨ੍ਹਾਂ ਨੂੰ ਵੀ ਜੋ ਆਪਣੇ ਪੁਰਖਿਆਂ ਦੀ ਕੁਲਪੱਤ੍ਰੀ ਅਨੁਸਾਰ ਜਾਜਕਾਂ ਵਿੱਚ ਗਿਣੇ ਗਏ ਅਤੇ ਉਨ੍ਹਾਂ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ
ואת התיחש הכהנים לבית אבותיהם והלוים מבן עשרים שנה ולמעלה במשמרותיהם במחלקותיהם׃
18 ੧੮ ਅਤੇ ਉਨ੍ਹਾਂ ਨੂੰ ਜੋ ਸਾਰੀ ਸਭਾ ਵਿੱਚੋਂ ਆਪਣੇ ਬਾਲਾਂ ਔਰਤਾਂ ਅਤੇ ਪੁੱਤਰਾਂ ਧੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾ ਦੇ ਲਈ ਪਵਿੱਤਰ ਕਰਦੇ ਸਨ
ולהתיחש בכל טפם נשיהם ובניהם ובנותיהם לכל קהל כי באמונתם יתקדשו קדש׃
19 ੧੯ ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
ולבני אהרן הכהנים בשדי מגרש עריהם בכל עיר ועיר אנשים אשר נקבו בשמות לתת מנות לכל זכר בכהנים ולכל התיחש בלוים׃
20 ੨੦ ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
ויעש כזאת יחזקיהו בכל יהודה ויעש הטוב והישר והאמת לפני יהוה אלהיו׃
21 ੨੧ ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ।
ובכל מעשה אשר החל בעבודת בית האלהים ובתורה ובמצוה לדרש לאלהיו בכל לבבו עשה והצליח׃

< 2 ਇਤਿਹਾਸ 31 >