< 2 ਇਤਿਹਾਸ 32 >
1 ੧ ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
Après ces choses et cette fidélité, Sankhérib, roi d’Assyrie, vint et entra en Judée, et campa contre les villes fortes, et il pensait en forcer l’entrée.
2 ੨ ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ
Et quand Ézéchias vit que Sankhérib venait, et qu’il se dirigeait contre Jérusalem pour lui faire la guerre,
3 ੩ ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
il tint conseil avec ses chefs et ses hommes forts pour arrêter les eaux des sources qui étaient en dehors de la ville; et ils l’aidèrent.
4 ੪ ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
Et un grand peuple se rassembla, et ils bouchèrent toutes les sources et le torrent qui débordait, disant: Pourquoi les rois d’Assyrie viendraient-ils et trouveraient-ils des eaux abondantes?
5 ੫ ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
Et il s’encouragea, et bâtit toute la muraille où il y avait des brèches, et l’éleva jusqu’aux tours, et [bâtit] une autre muraille en dehors; et il fortifia Millo [dans] la ville de David, et fit beaucoup de javelines et de boucliers.
6 ੬ ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਨਿਯੁਕਤ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,
Et il établit des chefs de guerre sur le peuple, et les rassembla auprès de lui sur la place de la porte de la ville, et parla à leur cœur, disant:
7 ੭ ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
Fortifiez-vous et soyez fermes; ne craignez point et ne soyez point effrayés devant le roi d’Assyrie et à cause de toute la multitude qui est avec lui; car avec nous il y a plus qu’avec lui:
8 ੮ ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
avec lui est un bras de chair, mais avec nous est l’Éternel, notre Dieu, pour nous aider et pour combattre nos combats. Et le peuple s’appuya sur les paroles d’Ézéchias, roi de Juda.
9 ੯ ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ
Après cela, Sankhérib, roi d’Assyrie, étant encore devant Lakis et ayant avec lui toutes ses forces, envoya ses serviteurs à Jérusalem vers Ézéchias, roi de Juda, et vers tous ceux de Juda qui étaient à Jérusalem, disant:
10 ੧੦ ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
Ainsi dit Sankhérib, roi d’Assyrie: En quoi vous confiez-vous, que vous demeuriez assiégés dans Jérusalem?
11 ੧੧ ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ?
Ézéchias ne vous incite-t-il pas, pour vous livrer à la mort par la faim et par la soif, en disant: L’Éternel, notre Dieu, nous délivrera de la main du roi d’Assyrie?
12 ੧੨ ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?
N’est-ce pas cet Ézéchias qui a ôté ses hauts lieux et ses autels, et qui a parlé à Juda et à Jérusalem, disant: Vous vous prosternerez devant [ce] seul autel, et sur lui vous ferez fumer l’encens?
13 ੧੩ ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸਕੇ?
Ne savez-vous pas ce que j’ai fait, moi, et aussi mes pères, à tous les peuples des pays? Les dieux des nations des pays ont-ils bien pu délivrer leur pays de ma main?
14 ੧੪ ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
Lequel d’entre tous les dieux de ces nations que mes pères ont détruites, a pu délivrer son peuple de ma main, pour que votre Dieu puisse vous délivrer de ma main?
15 ੧੫ ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
Et maintenant, qu’Ézéchias ne vous trompe pas, et qu’il ne vous séduise pas de cette manière, et ne le croyez pas; car aucun dieu d’aucune nation ni d’aucun royaume n’a pu délivrer son peuple de ma main ni de la main de mes pères; combien moins votre Dieu vous délivrera-t-il de ma main!
16 ੧੬ ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ
Et ses serviteurs parlèrent encore contre l’Éternel, le [vrai] Dieu, et contre Ézéchias, son serviteur.
17 ੧੭ ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ
Et il écrivit une lettre pour outrager l’Éternel, le Dieu d’Israël, et pour parler contre lui, disant: De même que les dieux des nations des pays n’ont pas délivré leur peuple de ma main, de même le Dieu d’Ézéchias ne délivrera pas son peuple de ma main.
18 ੧੮ ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
Et ils crièrent à haute voix, en [langue] judaïque, au peuple de Jérusalem qui était sur la muraille, pour leur faire peur et les épouvanter, afin de prendre la ville;
19 ੧੯ ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।
et ils parlèrent du Dieu de Jérusalem comme des dieux des peuples de la terre, ouvrage de mains d’homme.
20 ੨੦ ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
Et le roi Ézéchias et Ésaïe, le prophète, fils d’Amots, prièrent à ce sujet, et ils crièrent au ciel.
21 ੨੧ ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
Et l’Éternel envoya un ange qui extermina tous les hommes forts et vaillants, et les princes, et les capitaines, dans le camp du roi d’Assyrie; et il s’en retourna, la honte au visage, dans son pays; et comme il entrait dans la maison de son dieu, ceux qui étaient sortis de ses entrailles le firent tomber là par l’épée.
22 ੨੨ ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
Et l’Éternel sauva Ézéchias et les habitants de Jérusalem de la main de Sankhérib, roi d’Assyrie, et de la main de tous, et les protégea tout à l’entour.
23 ੨੩ ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
Et beaucoup de gens apportèrent des offrandes à l’Éternel à Jérusalem, et des choses précieuses à Ézéchias, roi de Juda; et après cela, il fut élevé aux yeux de toutes les nations.
24 ੨੪ ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
En ces jours-là, Ézéchias fut malade à la mort; et il pria l’Éternel, et [l’Éternel] lui parla, et lui donna un signe.
25 ੨੫ ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
Mais Ézéchias ne rendit pas en raison du bienfait qu’il avait reçu; car son cœur s’éleva, et il y eut de la colère contre lui et contre Juda et Jérusalem.
26 ੨੬ ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।
Et Ézéchias s’humilia de ce que son cœur s’était élevé, lui et les habitants de Jérusalem; et la colère de l’Éternel ne vint pas sur eux pendant les jours d’Ézéchias.
27 ੨੭ ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ
Et Ézéchias eut de très grandes richesses et une très grande gloire; et il se fit des trésoreries pour l’argent, et l’or, et les pierres précieuses, et les aromates, et les boucliers, et pour toute sorte d’objets d’agrément,
28 ੨੮ ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ ।
et des magasins pour les produits en blé, en moût, et en huile, et des stalles pour toute espèce de bétail, et [il se procura] des troupeaux pour les stalles;
29 ੨੯ ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ ।
et il se bâtit des villes, et il eut des troupeaux de menu et de gros bétail en abondance; car Dieu lui donna de fort grands biens.
30 ੩੦ ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ ।
Et ce fut lui, Ézéchias, qui boucha l’issue supérieure des eaux de Guihon, et les conduisit sous [le sol], à l’occident de la ville de David. Et Ézéchias prospéra dans tout ce qu’il fit.
31 ੩੧ ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।
Mais cependant, lors de l’ambassade que les chefs de Babylone envoyèrent vers lui pour s’informer du miracle qui avait été [opéré] dans le pays, Dieu l’abandonna pour l’éprouver, afin qu’il connaisse tout ce qui était dans son cœur.
32 ੩੨ ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
Et le reste des actes d’Ézéchias, et ses actions pieuses, voici, ils sont écrits dans la vision d’Ésaïe, le prophète, fils d’Amots, dans le livre des rois de Juda et d’Israël.
33 ੩੩ ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
Et Ézéchias s’endormit avec ses pères, et on l’enterra à l’endroit le plus élevé des sépulcres des fils de David; et tout Juda et les habitants de Jérusalem lui rendirent honneur à sa mort; et Manassé, son fils, régna à sa place.