< 2 ਇਤਿਹਾਸ 32 >

1 ਇਨ੍ਹਾਂ ਗੱਲਾਂ ਅਤੇ ਇਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯਹੂਦਾਹ ਵਿੱਚ ਆ ਕੇ ਸਫ਼ੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
אחרי הדברים והאמת האלה בא סנחריב מלך אשור ויבא ביהודה ויחן על הערים הבצרות ויאמר לבקעם אליו
2 ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਹ ਦਾ ਮੂੰਹ ਹੈ
וירא יחזקיהו כי בא סנחריב ופניו למלחמה על ירושלם
3 ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰਬੀਰਾਂ ਦੇ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
ויועץ עם שריו וגבריו לסתום את מימי העינות אשר מחוץ לעיר ויעזרוהו
4 ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਹਨਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
ויקבצו עם רב--ויסתמו את כל המעינות ואת הנחל השוטף בתוך הארץ לאמר למה יבואו מלכי אשור ומצאו מים רבים
5 ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜ਼ਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
ויתחזק ויבן את כל החומה הפרוצה ויעל על המגדלות ולחוצה החומה אחרת ויחזק את המלוא עיר דויד ויעש שלח לרב ומגנים
6 ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਨਿਯੁਕਤ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਤੇ ਆਖਿਆ,
ויתן שרי מלחמות על העם ויקבצם אליו אל רחוב שער העיר וידבר על לבבם לאמר
7 ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
חזקו ואמצו--אל תיראו ואל תחתו מפני מלך אשור ומלפני כל ההמון אשר עמו כי עמנו רב מעמו
8 ਉਹ ਦੇ ਨਾਲ ਮਨੁੱਖ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
עמו זרוע בשר ועמנו יהוה אלהינו לעזרנו ולהלחם מלחמתנו ויסמכו העם על דברי יחזקיהו מלך יהודה
9 ਉਸ ਦੇ ਮਗਰੋਂ ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਾਕੀਸ਼ ਦੇ ਸਾਹਮਣੇ ਡੇਰੇ ਲਾਈ ਬੈਠਾ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਦੇ ਕੋਲ ਜੋ ਯਰੂਸ਼ਲਮ ਵਿੱਚ ਸਨ ਇਹ ਆਖਣ ਲਈ ਭੇਜੇ
אחר זה שלח סנחריב מלך אשור עבדיו ירושלימה והוא על לכיש וכל ממשלתו עמו--על יחזקיהו מלך יהודה ועל כל יהודה אשר בירושלם לאמר
10 ੧੦ ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਇਹ ਆਖਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
כה אמר סנחריב מלך אשור על מה אתם בטחים וישבים במצור בירושלם
11 ੧੧ ਕੀ ਹਿਜ਼ਕੀਯਾਹ ਤੁਹਾਨੂੰ ਕਾਲ ਅਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭਰਮਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ?
הלא יחזקיהו מסית אתכם לתת אתכם למות ברעב ובצמא לאמר יהוה אלהינו--יצילנו מכף מלך אשור
12 ੧੨ ਕੀ ਇਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਥਾਵਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ, ਇਹ ਆਖਦੇ ਹੋਏ ਕਿ ਤੁਸੀਂ ਇੱਕੋ ਹੀ ਜਗਵੇਦੀ ਦੇ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ?
הלא הוא יחזקיהו הסיר את במתיו ואת מזבחתיו ויאמר ליהודה ולירושלם לאמר לפני מזבח אחד תשתחוו ועליו תקטירו
13 ੧੩ ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸਕੇ?
הלא תדעו מה עשיתי אני ואבותי לכל עמי הארצות היכול יכלו אלהי גוי הארצות להציל את ארצם מידי
14 ੧੪ ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਸ ਨੂੰ ਮੇਰੇ ਪੁਰਖਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸਕਿਆ ਕਿ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
מי בכל אלהי הגוים האלה אשר החרימו אבותי אשר יכול להציל את עמו מידי כי יוכל אלהיכם להציל אתכם מידי
15 ੧੫ ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
ועתה אל ישיא אתכם חזקיהו ואל יסית אתכם כזאת ואל תאמינו לו--כי לא יוכל כל אלוה כל גוי וממלכה להציל עמו מידי ומיד אבותי אף כי אלהיכם לא יצילו אתכם מידי
16 ੧੬ ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ
ועוד דברו עבדיו על יהוה האלהים ועל יחזקיהו עבדו
17 ੧੭ ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬੋਲਣ ਦੇ ਲਈ ਇਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਓਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ
וספרים כתב--לחרף ליהוה אלהי ישראל ולאמר עליו לאמר כאלהי גויי הארצות אשר לא הצילו עמם מידי--כן לא יציל אלהי יחזקיהו עמו מידי
18 ੧੮ ਅਤੇ ਉਨ੍ਹਾਂ ਨੇ ਉੱਚੀ ਆਵਾਜ਼ ਦੇ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਇਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰਾਉਣ ਤੇ ਫ਼ਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
ויקראו בקול גדול יהודית על עם ירושלם אשר על החומה ליראם ולבהלם--למען ילכדו את העיר
19 ੧੯ ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।
וידברו אל אלהי ירושלם כעל אלהי עמי הארץ--מעשה ידי האדם
20 ੨੦ ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
ויתפלל יחזקיהו המלך וישעיהו בן אמוץ הנביא--על זאת ויזעקו השמים
21 ੨੧ ਤਾਂ ਯਹੋਵਾਹ ਨੇ ਇੱਕ ਦੂਤ ਨੂੰ ਭੇਜਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰਾਂ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ। ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
וישלח יהוה מלאך ויכחד כל גבור חיל ונגיד ושר במחנה מלך אשור וישב בבשת פנים לארצו ויבא בית אלהיו ומיציאו (ומיציאי) מעיו שם הפילהו בחרב
22 ੨੨ ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
ויושע יהוה את יחזקיהו ואת ישבי ירושלם מיד סנחריב מלך אשור--ומיד כל וינהלם מסביב
23 ੨੩ ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।
ורבים מביאים מנחה ליהוה לירושלם ומגדנות ליחזקיהו מלך יהודה וינשא לעיני כל הגוים מאחרי כן
24 ੨੪ ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜਿਹਾ ਬਿਮਾਰ ਹੋਇਆ ਜੋ ਮਰਨ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
בימים ההם חלה יחזקיהו עד למות ויתפלל אל יהוה ויאמר לו ומופת נתן לו
25 ੨੫ ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
ולא כגמל עליו השיב יחזקיהו כי גבה לבו ויהי עליו קצף ועל יהודה וירושלם
26 ੨੬ ਜਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ।
ויכנע יחזקיהו בגבה לבו הוא ויושבי ירושלם ולא בא עליהם קצף יהוה בימי יחזקיהו
27 ੨੭ ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵੱਧ ਗਿਆ ਅਤੇ ਉਸ ਨੇ ਚਾਂਦੀ-ਸੋਨੇ ਅਤੇ ਬਹੁਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪ੍ਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲਈ ਖਜ਼ਾਨੇ
ויהי ליחזקיהו עשר וכבוד הרבה מאד ואצרות עשה לו לכסף ולזהב ולאבן יקרה ולבשמים ולמגנים ולכל כלי חמדה
28 ੨੮ ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ ।
ומסכנות--לתבואת דגן ותירוש ויצהר וארות לכל בהמה ובהמה ועדרים לאורת
29 ੨੯ ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ ।
וערים עשה לו ומקנה צאן ובקר לרב כי נתן לו אלהים רכוש רב מאד
30 ੩੦ ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ ।
והוא יחזקיהו סתם את מוצא מימי גיחון העליון ויישרם למטה מערבה לעיר דויד ויצלח יחזקיהו בכל מעשהו
31 ੩੧ ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।
וכן במליצי שרי בבל המשלחים עליו לדרש המופת אשר היה בארץ עזבו האלהים--לנסותו לדעת כל בלבבו
32 ੩੨ ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਆਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
ויתר דברי יחזקיהו וחסדיו--הנם כתובים בחזון ישעיהו בן אמוץ הנביא על ספר מלכי יהודה וישראל
33 ੩੩ ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
וישכב יחזקיהו עם אבתיו ויקברהו במעלה קברי בני דויד וכבוד עשו לו במותו כל יהודה וישבי ירושלם וימלך מנשה בנו תחתיו

< 2 ਇਤਿਹਾਸ 32 >