< 2 ਇਤਿਹਾਸ 33 >

1 ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
ὢν δέκα δύο ἐτῶν Μανασσης ἐν τῷ βασιλεῦσαι αὐτὸν καὶ πεντήκοντα πέντε ἔτη ἐβασίλευσεν ἐν Ιερουσαλημ
2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
καὶ ἐποίησεν τὸ πονηρὸν ἐναντίον κυρίου ἀπὸ πάντων τῶν βδελυγμάτων τῶν ἐθνῶν οὓς ἐξωλέθρευσεν κύριος ἀπὸ προσώπου τῶν υἱῶν Ισραηλ
3 ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
καὶ ἐπέστρεψεν καὶ ᾠκοδόμησεν τὰ ὑψηλά ἃ κατέσπασεν Εζεκιας ὁ πατὴρ αὐτοῦ καὶ ἔστησεν στήλας ταῖς Βααλιμ καὶ ἐποίησεν ἄλση καὶ προσεκύνησεν πάσῃ τῇ στρατιᾷ τοῦ οὐρανοῦ καὶ ἐδούλευσεν αὐτοῖς
4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
καὶ ᾠκοδόμησεν θυσιαστήρια ἐν οἴκῳ κυρίου οὗ εἶπεν κύριος ἐν Ιερουσαλημ ἔσται τὸ ὄνομά μου εἰς τὸν αἰῶνα
5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ
καὶ ᾠκοδόμησεν θυσιαστήρια πάσῃ τῇ στρατιᾷ τοῦ οὐρανοῦ ἐν ταῖς δυσὶν αὐλαῖς οἴκου κυρίου
6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
καὶ αὐτὸς διήγαγεν τὰ τέκνα αὐτοῦ ἐν πυρὶ ἐν Γαι‐βαναι‐εννομ καὶ ἐκληδονίζετο καὶ οἰωνίζετο καὶ ἐφαρμακεύετο καὶ ἐποίησεν ἐγγαστριμύθους καὶ ἐπαοιδούς ἐπλήθυνεν τοῦ ποιῆσαι τὸ πονηρὸν ἐναντίον κυρίου τοῦ παροργίσαι αὐτόν
7 ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ
καὶ ἔθηκεν τὸ γλυπτὸν καὶ τὸ χωνευτόν εἰκόνα ἣν ἐποίησεν ἐν οἴκῳ θεοῦ οὗ εἶπεν ὁ θεὸς πρὸς Δαυιδ καὶ πρὸς Σαλωμων υἱὸν αὐτοῦ ἐν τῷ οἴκῳ τούτῳ καὶ Ιερουσαλημ ἣν ἐξελεξάμην ἐκ πασῶν φυλῶν Ισραηλ θήσω τὸ ὄνομά μου εἰς τὸν αἰῶνα
8 ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
καὶ οὐ προσθήσω σαλεῦσαι τὸν πόδα Ισραηλ ἀπὸ τῆς γῆς ἧς ἔδωκα τοῖς πατράσιν αὐτῶν πλὴν ἐὰν φυλάσσωνται τοῦ ποιῆσαι πάντα ἃ ἐνετειλάμην αὐτοῖς κατὰ πάντα τὸν νόμον καὶ τὰ προστάγματα καὶ τὰ κρίματα ἐν χειρὶ Μωυσῆ
9 ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।
καὶ ἐπλάνησεν Μανασσης τὸν Ιουδαν καὶ τοὺς κατοικοῦντας ἐν Ιερουσαλημ τοῦ ποιῆσαι τὸ πονηρὸν ὑπὲρ πάντα τὰ ἔθνη ἃ ἐξῆρεν κύριος ἀπὸ προσώπου υἱῶν Ισραηλ
10 ੧੦ ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
καὶ ἐλάλησεν κύριος ἐπὶ Μανασση καὶ ἐπὶ τὸν λαὸν αὐτοῦ καὶ οὐκ ἐπήκουσαν
11 ੧੧ ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
καὶ ἤγαγεν κύριος ἐπ’ αὐτοὺς τοὺς ἄρχοντας τῆς δυνάμεως βασιλέως Ασσουρ καὶ κατέλαβον τὸν Μανασση ἐν δεσμοῖς καὶ ἔδησαν αὐτὸν ἐν πέδαις καὶ ἤγαγον εἰς Βαβυλῶνα
12 ੧੨ ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
καὶ ὡς ἐθλίβη ἐζήτησεν τὸ πρόσωπον κυρίου τοῦ θεοῦ αὐτοῦ καὶ ἐταπεινώθη σφόδρα ἀπὸ προσώπου θεοῦ τῶν πατέρων αὐτοῦ
13 ੧੩ ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ
καὶ προσηύξατο πρὸς αὐτόν καὶ ἐπήκουσεν αὐτοῦ καὶ ἐπήκουσεν τῆς βοῆς αὐτοῦ καὶ ἐπέστρεψεν αὐτὸν εἰς Ιερουσαλημ ἐπὶ τὴν βασιλείαν αὐτοῦ καὶ ἔγνω Μανασσης ὅτι κύριος αὐτός ἐστιν ὁ θεός
14 ੧੪ ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ
καὶ μετὰ ταῦτα ᾠκοδόμησεν τεῖχος ἔξω τῆς πόλεως Δαυιδ ἀπὸ λιβὸς κατὰ Γιων ἐν τῷ χειμάρρῳ καὶ ἐκπορευομένων τὴν πύλην τὴν κυκλόθεν καὶ εἰς τὸ Οφλα καὶ ὕψωσεν σφόδρα καὶ κατέστησεν ἄρχοντας τῆς δυνάμεως ἐν πάσαις ταῖς πόλεσιν ταῖς τειχήρεσιν ἐν Ιουδα
15 ੧੫ ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
καὶ περιεῖλεν τοὺς θεοὺς τοὺς ἀλλοτρίους καὶ τὸ γλυπτὸν ἐξ οἴκου κυρίου καὶ πάντα τὰ θυσιαστήρια ἃ ᾠκοδόμησεν ἐν ὄρει οἴκου κυρίου καὶ ἐν Ιερουσαλημ καὶ ἔξω τῆς πόλεως
16 ੧੬ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
καὶ κατώρθωσεν τὸ θυσιαστήριον κυρίου καὶ ἐθυσίασεν ἐπ’ αὐτὸ θυσίαν σωτηρίου καὶ αἰνέσεως καὶ εἶπεν τῷ Ιουδα τοῦ δουλεύειν κυρίῳ θεῷ Ισραηλ
17 ੧੭ ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
πλὴν ὁ λαὸς ἔτι ἐπὶ τῶν ὑψηλῶν πλὴν κύριος ὁ θεὸς αὐτῶν
18 ੧੮ ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ।
καὶ τὰ λοιπὰ τῶν λόγων Μανασση καὶ ἡ προσευχὴ αὐτοῦ ἡ πρὸς τὸν θεὸν καὶ λόγοι τῶν ὁρώντων λαλούντων πρὸς αὐτὸν ἐπ’ ὀνόματι κυρίου θεοῦ Ισραηλ ἰδοὺ ἐπὶ λόγων
19 ੧੯ ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
προσευχῆς αὐτοῦ καὶ ὡς ἐπήκουσεν αὐτοῦ καὶ πᾶσαι αἱ ἁμαρτίαι αὐτοῦ καὶ αἱ ἀποστάσεις αὐτοῦ καὶ οἱ τόποι ἐφ’ οἷς ᾠκοδόμησεν τὰ ὑψηλὰ καὶ ἔστησεν ἐκεῖ ἄλση καὶ γλυπτὰ πρὸ τοῦ ἐπιστρέψαι ἰδοὺ γέγραπται ἐπὶ τῶν λόγων τῶν ὁρώντων
20 ੨੦ ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।
καὶ ἐκοιμήθη Μανασσης μετὰ τῶν πατέρων αὐτοῦ καὶ ἔθαψαν αὐτὸν ἐν παραδείσῳ οἴκου αὐτοῦ καὶ ἐβασίλευσεν ἀντ’ αὐτοῦ Αμων υἱὸς αὐτοῦ
21 ੨੧ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ
ὢν εἴκοσι καὶ δύο ἐτῶν Αμων ἐν τῷ βασιλεύειν αὐτὸν καὶ δύο ἔτη ἐβασίλευσεν ἐν Ιερουσαλημ
22 ੨੨ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
καὶ ἐποίησεν τὸ πονηρὸν ἐνώπιον κυρίου ὡς ἐποίησεν Μανασσης ὁ πατὴρ αὐτοῦ καὶ πᾶσιν τοῖς εἰδώλοις οἷς ἐποίησεν Μανασσης ὁ πατὴρ αὐτοῦ ἔθυεν Αμων καὶ ἐδούλευσεν αὐτοῖς
23 ੨੩ ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
καὶ οὐκ ἐταπεινώθη ἐναντίον κυρίου ὡς ἐταπεινώθη Μανασσης ὁ πατὴρ αὐτοῦ ὅτι υἱὸς αὐτοῦ Αμων ἐπλήθυνεν πλημμέλειαν
24 ੨੪ ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
καὶ ἐπέθεντο αὐτῷ οἱ παῖδες αὐτοῦ καὶ ἐπάταξαν αὐτὸν ἐν οἴκῳ αὐτοῦ
25 ੨੫ ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
καὶ ἐπάταξεν ὁ λαὸς τῆς γῆς τοὺς ἐπιθεμένους ἐπὶ τὸν βασιλέα Αμων καὶ ἐβασίλευσεν ὁ λαὸς τῆς γῆς τὸν Ιωσιαν υἱὸν αὐτοῦ ἀντ’ αὐτοῦ

< 2 ਇਤਿਹਾਸ 33 >