< 2 ਇਤਿਹਾਸ 33 >
1 ੧ ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
Дванадесяти лет бе Манассиа, егда царствовати нача, и пятьдесят пять лет царствова во Иерусалиме:
2 ੨ ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
сотвори же лукавое пред Господем по всем мерзостем языческим, ихже истреби Господь от лица сынов Израилевых:
3 ੩ ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ
и возврати и созда высокая, яже раскопа Езекиа отец его, и сострои кумиры Ваалиму, и сотвори дубравы, и поклонися всему воинству небесному, и послужи им,
4 ੪ ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ
и созда олтари в дому Господни, о немже глагола Господь: во Иерусалиме будет имя Мое во веки:
5 ੫ ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ
созда же жертвенники всему воинству небесному во двою дворех дому Господня.
6 ੬ ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
Той же проведе чада своя чрез огнь во удоли Веенномли и вражаше (со жребии), и последоваше гаданием, и волхвованием служаше, и имеяше чревоволшебники и обаянники, и многа лукавая сотвори пред Господем, да прогневает Его:
7 ੭ ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ
истуканы же и слиянны образы сотвори и постави в дому Божии, о немже глагола Бог к Давиду и к Соломону сыну его: в дому сем и во Иерусалиме, егоже избрах от всех колен Израилевых, положу имя Мое во век,
8 ੮ ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ
и не приложу подвигнути ногу Израилеву от земли, юже предах отцем их, токмо аще сохранят сотворити вся, яже повелех им, по всему закону и повелением и судбам, рукою Моисеовою.
9 ੯ ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ।
И прельсти Манассиа Иуду и живущих во Иерусалиме, да сотворят лукавое паче всех язык, ихже испроверже Господь от лица сынов Израилевых.
10 ੧੦ ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ
И глагола Господь к Манассии и к людем его, и не послушаша.
11 ੧੧ ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ
И наведе Господь на них началники воев царя Ассирийска, и яша Манассию во узах, и связаша его оковы ножными, и отведоша в Вавилон.
12 ੧੨ ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
И егда озлоблен бысть, взыска лице Господа Бога своего, и смирися зело пред лицем Бога отец своих,
13 ੧੩ ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ
и помолися к Нему и послуша его, и услыша вопль его, и возврати его во Иерусалим на царство его: и позна Манассиа, яко Господь Той есть Бог.
14 ੧੪ ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ
И по сих созда стену вне града Давидова от Ливы к югу в потоце и ко входу врат Рыбных, исходящым вратами сущими окрест в высоту, и возвыси зело: и постави началники воем во всех градех Иудиных стенатых,
15 ੧੫ ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ
и отят боги чуждыя и идолы от дому Господня, и вся олтари, яже созда в горе дому Господня и во Иерусалиме, и изверже вся вон из града.
16 ੧੬ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ
И паки воздвиже олтарь Господень, и пожре на том жертву спасения и хваления, и заповеда Иуде, да служат Господу Богу Израилеву.
17 ੧੭ ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ
Но еще людие жряху на высоких, обаче Господу Богу своему.
18 ੧੮ ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ।
Прочая же словес Манассииных, и молитва его, яже к Богу, и словеса провидящих, иже глаголаху к нему во имя Господа Бога Израилева,
19 ੧੯ ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
се, во словесех молитвы его, и яко услыша его, и вси греси его и отступления его, и места, на нихже созида высокая, и сотвори тамо Дубравы и изваянная, прежде неже обратитися ему, се, писана суть во словесех провидящих.
20 ੨੦ ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ।
Успе же Манассиа со отцы своими, и погребоша его в саду дому его. И воцарися вместо его сын его Амон.
21 ੨੧ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ
Двадесяти дву лет бе Амон, егда царствовати нача, и два лета царствова во Иерусалиме,
22 ੨੨ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ
и сотвори лукавое пред Господем, якоже творяше Манассиа отец его, и всем идолом, ихже сотвори Манассиа отец его, пожре Амон и послужи им:
23 ੨੩ ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
и не смирися пред Господем, якоже смирися Манассиа отец его, зане сын его Амон умножи грехи.
24 ੨੪ ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
И нападоша нань раби его и убиша его в дому его.
25 ੨੫ ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
И убиша людие земли нападших на царя Амона, и поставиша людие земли царя Иосию сына его вместо его.