< 2 ਇਤਿਹਾਸ 34 >
1 ੧ ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ
约西亚登基的时候年八岁,在耶路撒冷作王三十一年。
2 ੨ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
他行耶和华眼中看为正的事,效法他祖大卫所行的,不偏左右。
3 ੩ ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
他作王第八年,尚且年幼,就寻求他祖大卫的 神。到了十二年才洁净犹大和耶路撒冷,除掉邱坛、木偶、雕刻的像,和铸造的像。
4 ੪ ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
众人在他面前拆毁巴力的坛,砍断坛上高高的日像,又把木偶和雕刻的像,并铸造的像打碎成灰,撒在祭偶像人的坟上,
5 ੫ ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
将他们祭司的骸骨烧在坛上,洁净了犹大和耶路撒冷;
6 ੬ ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
又在玛拿西、以法莲、西缅、拿弗他利各城,和四围破坏之处,都这样行;
7 ੭ ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।
又拆毁祭坛,把木偶和雕刻的像打碎成灰,砍断以色列遍地所有的日像,就回耶路撒冷去了。
8 ੮ ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
约西亚王十八年,净地净殿之后,就差遣亚萨利雅的儿子沙番、邑宰玛西雅、约哈斯的儿子史官约亚去修理耶和华—他 神的殿。
9 ੯ ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ
他们就去见大祭司希勒家,将奉到 神殿的银子交给他;这银子是看守殿门的利未人从玛拿西、以法莲,和一切以色列剩下的人,以及犹大、便雅悯众人,并耶路撒冷的居民收来的。
10 ੧੦ ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
又将这银子交给耶和华殿里督工的,转交修理耶和华殿的工匠,
11 ੧੧ ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ
就是交给木匠、石匠,买凿成的石头和架木与栋梁,修犹大王所毁坏的殿。
12 ੧੨ ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
这些人办事诚实,督工的是利未人米拉利的子孙雅哈、俄巴底;督催的是哥辖的子孙撒迦利亚、米书兰;还有善于作乐的利未人。
13 ੧੩ ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ
他们又监管扛抬的人,督催一切做工的。利未人中也有作书记、作司事、作守门的。
14 ੧੪ ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
他们将奉到耶和华殿的银子运出来的时候,祭司希勒家偶然得了摩西所传耶和华的律法书。
15 ੧੫ ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ
希勒家对书记沙番说:“我在耶和华殿里得了律法书。”遂将书递给沙番。
16 ੧੬ ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ
沙番把书拿到王那里,回复王说:“凡交给仆人们办的都办理了。
17 ੧੭ ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ
耶和华殿里的银子倒出来,交给督工的和匠人的手里了。”
18 ੧੮ ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
书记沙番又对王说:“祭司希勒家递给我一卷书。”沙番就在王面前读那书。
19 ੧੯ ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
王听见律法上的话,就撕裂衣服,
20 ੨੦ ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ
吩咐希勒家与沙番的儿子亚希甘、米迦的儿子亚比顿、书记沙番,和王的臣仆亚撒雅说:
21 ੨੧ ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
“你们去为我、为以色列和犹大剩下的人,以这书上的话求问耶和华;因我们列祖没有遵守耶和华的言语,没有照这书上所记的去行,耶和华的烈怒就倒在我们身上。”
22 ੨੨ ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
于是,希勒家和王所派的众人都去见女先知户勒大。户勒大是掌管礼服沙龙的妻,沙龙是哈斯拉的孙子、特瓦的儿子。户勒大住在耶路撒冷第二区;他们请问于她。
23 ੨੩ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
她对他们说:“耶和华—以色列的 神如此说:‘你们可以回复那差遣你们来见我的人说,
24 ੨੪ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
耶和华如此说:我必照着在犹大王面前所读那书上的一切咒诅,降祸与这地和其上的居民;
25 ੨੫ ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
因为他们离弃我,向别神烧香,用他们手所做的惹我发怒,所以我的忿怒如火倒在这地上,总不息灭。’
26 ੨੬ ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ
然而差遣你们来求问耶和华的犹大王,你们要这样回复他说:‘耶和华—以色列的 神如此说:至于你所听见的话,
27 ੨੭ ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
就是听见我指着这地和其上居民所说的话,你便心里敬服,在我面前自卑,撕裂衣服,向我哭泣,因此我应允了你。这是我—耶和华说的。
28 ੨੮ ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
我必使你平平安安地归到坟墓,到你列祖那里,我要降与这地和其上居民的一切灾祸,你也不至亲眼看见。’”他们就回复王去了。
29 ੨੯ ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
王差遣人招聚犹大和耶路撒冷的众长老来。
30 ੩੦ ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
王和犹大众人,与耶路撒冷的居民,并祭司利未人,以及所有的百姓,无论大小,都一同上到耶和华的殿;王就把殿里所得的约书念给他们听。
31 ੩੧ ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
王站在他的地位上,在耶和华面前立约,要尽心尽性地顺从耶和华,遵守他的诫命、法度、律例,成就这书上所记的约言;
32 ੩੨ ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
又使住耶路撒冷和便雅悯的人都服从这约。于是耶路撒冷的居民都遵行他们列祖之 神的约。
33 ੩੩ ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।
约西亚从以色列各处将一切可憎之物尽都除掉,使以色列境内的人都事奉耶和华—他们的 神。约西亚在世的日子,就跟从耶和华—他们列祖的 神,总不离开。