< 2 ਇਤਿਹਾਸ 35 >
1 ੧ ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।
요시야가 예루살렘 여호와 앞에서 유월절을 지켜 정월 십사일에 유월절 어린 양을 잡으니라
2 ੨ ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ
왕이 제사장들에게 그 직분을 맡기고 면려하여 여호와의 전에서 사무를 행하게 하고
3 ੩ ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।
또 여호와 앞에 구별되어서 온 이스라엘을 가르치는 레위 사람에게 이르되 거룩한 궤를 이스라엘 왕 다윗의 아들 솔로몬의 건축한 전 가운데 두고 다시는 너희 어깨에 메지 말고 마땅히 너희 하나님 여호와와 그 백성 이스라엘을 섬길 것이라
4 ੪ ਆਪਣੇ ਪੁਰਖਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ
너희는 이스라엘 왕 다윗의 글과 다윗의 아들 솔로몬의 글을 준행하여 너희 족속대로 반열을 따라 스스로 예비하고
5 ੫ ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
너희 형제 모든 백성의 족속의 차서대로 또는 레위 족속의 차서대로 성소에 서서
6 ੬ ਅਤੇ ਪਸਾਹ ਨੂੰ ਵੱਢੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ।
스스로 성결케하고 유월절 어린 양을 잡아 너희 형제를 위하여 예비하되 여호와께서 모세로 전하신 말씀을 좇아 행할지니라
7 ੭ ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
요시야가 그 모인 백성들에게 자기의 소유 양떼 중에서 어린 양과 어린 염소 삼만과 수소 삼천을 내어 유월절 제물로 주매
8 ੮ ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ
방백들도 즐거이 희생을 드려 백성과 제사장들과 레위 사람들에게 주었고 하나님의 전을 주장하는 자 힐기야와 스가랴와 여히엘은 제사장들에게 양 이천육백과 수소 삼백을 유월절 제물로 주었고
9 ੯ ਅਤੇ ਕਾਨਨਯਾਹ, ਸ਼ਮਅਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ।
또 레위 사람의 두목들 곧 고나냐와 그 형제 스마야와 느다넬과 또 하사뱌와 여이엘과 요사밧은 양 오천과 수소 오백을 레위 사람들에게 유월절 제물로 주었더라
10 ੧੦ ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ-ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ।
이와 같이 섬길 일이 구비하매 왕의 명을 좇아 제사장들은 자기 처소에 서고 레위 사람들은 그 반열대로 서고
11 ੧੧ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ
유월절 양을 잡으니 제사장들은 저희 손에서 피를 받아 뿌리고 또 레위 사람들은 잡은 짐승의 가죽을 벗기고
12 ੧੨ ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ।
그 번제물을 옮겨 족속의 차서대로 모든 백성에게 나누어 모세의 책에 기록된 대로 여호와께 드리게 하고 소도 그와 같이 하고
13 ੧੩ ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।
이에 규례대로 유월절 양을 불에 굽고 그 나머지 성물은 솥과 가마와 남비에 삶아 모든 백성에게 속히 분배하고
14 ੧੪ ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ,
그 후에 자기와 제사장들을 위하여 준비하니 이는 아론의 자손 제사장들이 번제와 기름을 저녁까지 드리는고로 레위 사람들이 자기와 아론의 자손 제사장들을 위하여 준비함이더라
15 ੧੫ ਅਤੇ ਆਸਾਫ਼ ਦੀ ਵੰਸ਼ ਦੇ ਗਵੱਯੇ ਦਾਊਦ ਅਤੇ ਆਸਾਫ਼ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੂਨ ਦੇ ਹੁਕਮ ਅਨੁਸਾਰ ਆਪਣੀ-ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ।
아삽의 자손 노래하는 자들은 다윗과 아삽과 헤만과 왕의 선견자 여두둔의 명한 대로 자기 처소에 있고 문지기들은 각 문에 있고 그 직임에서 떠날 것이 없었으니 이는 그 형제 레위 사람들이 저희를 위하여 예비하였음이더라
16 ੧੬ ਸੋ ਉਸ ਦਿਨ ਯੋਸ਼ੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ।
이와 같이 당일에 여호와를 섬길 일이 다 준비되매 요시야 왕의 명대로 유월절을 지키며 번제를 여호와의 단에 드렸으며
17 ੧੭ ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ।
그 때에 모인 이스라엘 자손이 유월절을 지키고 연하여 무교절을 칠 일 동안 지켰으니
18 ੧੮ ਇਹੋ ਜਿਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਾਹ ਨਹੀਂ ਮਨਾਈ ਜਿਹੜੀ ਯੋਸ਼ੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ।
선지자 사무엘 이후로 이스라엘 가운데서 유월절을 이같이 지키지 못하였고 이스라엘 열왕도 요시야가 제사장들과 레위 사람들과 모인 온 유다와 이스라엘 무리와 예루살렘 거민과 함께 지킨 것처럼은 유월절을 지키지 못하였더라
19 ੧੯ ਇਹ ਪਸਾਹ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਮਨਾਈ ਗਈ।
요시야의 위에 있은지 십팔년에 이 유월절을 지켰더라
20 ੨੦ ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।
이 모든 일 후 곧 요시야가 전을 정돈하기를 마친 후에 애굽 왕 느고가 유브라데 강가의 갈그미스를 치러 올라온고로 요시야가 나가서 방비하였더니
21 ੨੧ ਪਰ ਉਸ ਨੇ ਉਹ ਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
느고가 요시야에게 사자를 보내어 가로되 유다 왕이여 내가 그대와 무슨 관계가 있느뇨 내가 오늘날 그대를 치려는 것이 아니요 나로 더불어 싸우는 족속을 치려는 것이라 하나님이 나를 명하사 속히 하라 하셨은즉 하나님이 나와 함께 계시니 그대는 하나님을 거스리지 말라 그대를 멸하실까 하노라 하나
22 ੨੨ ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
요시야가 몸을 돌이켜 떠나기를 싫어하고 변장하고 싸우고자 하여 하나님의 입에서 나온 느고의 말을 듣지 아니하고 므깃도 골짜기에 이르러 싸울 때에
23 ੨੩ ਤਾਂ ਤੀਰ-ਅੰਦਾਜ਼ਾਂ ਨੇ ਯੋਸ਼ੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ
활 쏘는 자가 요시야 왕을 쏜지라 왕이 그 신복에게 이르되 내가 중상하였으니 나를 도와 나가게 하라
24 ੨੪ ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ।
그 신복이 저를 병거에서 내리게 하고 저의 버금 병거에 태워 예루살렘에 이른 후에 저가 죽으니 그 열조의 묘실에 장사하니라 온 유다와 예루살렘 사람들이 요시야를 슬퍼하고
25 ੨੫ ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
예레미야는 저를 위하여 애가를 지었으며 노래하는 남자와 여자는 요시야를 슬피 노래하니 이스라엘에 규례가 되어 오늘날까지 이르렀으며 그 가사는 애가 중에 기록되었더라
26 ੨੬ ਅਤੇ ਯੋਸ਼ੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ
요시야의 남은 사적과 여호와의 율법에 기록된 대로 행한 모든 선한 일과
27 ੨੭ ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ ।
그 시종 행적이 이스라엘과 유다 열왕기에 기록되니라