< 2 ਇਤਿਹਾਸ 4 >
1 ੧ ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।
Salomone fece l'altare di bronzo lungo venticinque cubiti, largo venticinque e alto dieci.
2 ੨ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।
Fece la vasca di metallo fuso del diametro di dieci cubiti, rotonda, alta cinque cubiti; ci voleva una corda di trenta cubiti per cingerla.
3 ੩ ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।
Sotto l'orlo, per l'intera circonferenza, la circondavano animali dalle sembianze di buoi, dieci per cubito, disposti in due file e fusi insieme con la vasca.
4 ੪ ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
Questa poggiava su dodici buoi: tre guardavano verso settentrione, tre verso occidente, tre verso meridione e tre verso oriente. La vasca vi poggiava sopra e le loro parti posteriori erano rivolte verso l'interno.
5 ੫ ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
Il suo spessore era di un palmo; il suo orlo era come l'orlo di un calice a forma di giglio. Conteneva tremila bat.
6 ੬ ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
Fece anche dieci recipienti per la purificazione ponendone cinque a destra e cinque a sinistra; in essi si lavava quanto si adoperava per l'olocausto. La vasca serviva alle abluzioni dei sacerdoti.
7 ੭ ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
Fece dieci candelabri d'oro, secondo la forma prescritta, e li pose nella navata: cinque a destra e cinque a sinistra.
8 ੮ ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
Fece dieci tavoli e li collocò nella navata, cinque a destra e cinque a sinistra.
9 ੯ ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
Fece il cortile dei sacerdoti, il gran cortile e le porte di detto cortile, che rivestì di bronzo.
10 ੧੦ ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ।
Collocò la vasca dal lato destro, a sud-est.
11 ੧੧ ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,
Curam fece le caldaie, le palette e gli aspersori. Egli portò a termine il lavoro, eseguito nel tempio per il re Salomone:
12 ੧੨ ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।
le due colonne, i due globi dei capitelli sopra le colonne, i due reticolati per coprire i globi dei capitelli sopra le colonne,
13 ੧੩ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।
le quattrocento melagrane per i due reticolati, due file di melagrane per ogni reticolato per coprire i due globi dei capitelli sopra le colonne,
14 ੧੪ ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
le dieci basi e i dieci recipienti sulle basi,
15 ੧੫ ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਹੇਠ ਬਾਰਾਂ ਬਲ਼ਦ ਸਨ।
l'unica vasca e i dodici buoi sotto di essa,
16 ੧੬ ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ
le caldaie, le palette, i forchettoni e tutti gli accessori che Curam-Abi fece di bronzo splendido per il re Salomone per il tempio.
17 ੧੭ ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ
Il re li fece fondere nella valle del Giordano, nella fonderia, fra Succot e Zereda.
18 ੧੮ ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ
Salomone fece tutti questi oggetti in grande quantità da non potersi calcolare il peso del bronzo.
19 ੧੯ ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
Salomone fece tutti gli oggetti destinati al tempio: l'altare d'oro e le tavole, su cui si ponevano i pani dell'offerta,
20 ੨੦ ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
i candelabri e le lampade d'oro da accendersi, come era prescritto, di fronte alla cella,
21 ੨੧ ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
i fiori, le lampade e gli spegnitoi d'oro, di quello più raffinato,
22 ੨੨ ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।
i coltelli, gli aspersori, le coppe e i bracieri d'oro fino. Quanto alle porte del tempio, i battenti interni verso il Santo dei santi e i battenti della navata del tempio erano d'oro.