< 2 ਇਤਿਹਾਸ 5 >
1 ੧ ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸੰਪੂਰਨ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
所罗门做完了耶和华殿的一切工,就把他父大卫分别为圣的金银和器皿都带来,放在 神殿的府库里。
2 ੨ ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,
那时,所罗门将以色列的长老、各支派的首领,并以色列的族长招聚到耶路撒冷,要把耶和华的约柜从大卫城—就是锡安—运上来。
3 ੩ ਤਾਂ ਇਸਰਾਏਲ ਦੇ ਸਾਰੇ ਮਨੁੱਖ ਸੱਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ
于是以色列众人在七月节前都聚集到王那里。
4 ੪ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
以色列众长老来到,利未人便抬起约柜。
5 ੫ ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਉਸ ਤੰਬੂ ਵਿੱਚ ਸਨ ਲੈ ਆਏ। ਜਾਜਕ ਤੇ ਲੇਵੀ ਇਹਨਾਂ ਨੂੰ ਲਿਆਏ
祭司利未人将约柜运上来,又将会幕和会幕的一切圣器具都带上来。
6 ੬ ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
所罗门王和聚集到他那里的以色列全会众都在约柜前献牛羊为祭,多得不可胜数。
7 ੭ ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
祭司将耶和华的约柜抬进内殿,就是至圣所,放在两个基路伯的翅膀底下。
8 ੮ ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।
基路伯张着翅膀在约柜之上,遮掩约柜和抬柜的杠。
9 ੯ ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ
这杠甚长,杠头在内殿前可以看见,在殿外却不能看见,直到如今还在那里。
10 ੧੦ ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।
约柜里惟有两块石版,就是以色列人出埃及后,耶和华与他们立约的时候,摩西在何烈山所放的。除此以外,并无别物。
11 ੧੧ ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
当时,在那里所有的祭司都已自洁,并不分班供职。
12 ੧੨ ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
他们出圣所的时候,歌唱的利未人亚萨、希幔、耶杜顿,和他们的众子众弟兄都穿细麻布衣服,站在坛的东边,敲钹、鼓瑟、弹琴,同着他们有一百二十个祭司吹号。
13 ੧੩ ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
吹号的、歌唱的都一齐发声,声合为一,赞美感谢耶和华。吹号、敲钹,用各种乐器,扬声赞美耶和华说: 耶和华本为善, 他的慈爱永远长存! 那时,耶和华的殿有云充满,
14 ੧੪ ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
甚至祭司不能站立供职,因为耶和华的荣光充满了 神的殿。