< 2 ਇਤਿਹਾਸ 6 >

1 ਤਦ ਸੁਲੇਮਾਨ ਨੇ ਆਖਿਆ, ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।
אז אמר שלמה יהוה אמר לשכון בערפל
2 ਮੈਂ ਜ਼ਰੂਰ ਤੇਰੇ ਲਈ ਇੱਕ ਉੱਚਾ ਭਵਨ ਜਿੱਥੇ ਤੂੰ ਸਦਾ ਤੱਕ ਰਹੇਂ ਬਣਾਇਆ।
ואני בניתי בית זבל לך ומכון לשבתך עולמים
3 ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।
ויסב המלך את פניו ויברך את כל קהל ישראל וכל קהל ישראל עומד
4 ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਵੀ ਕੀਤਾ,
ויאמר ברוך יהוה אלהי ישראל אשר דבר בפיו את דויד אבי ובידיו מלא לאמר
5 ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਨੂੰ ਮਿਸਰ ਦੇਸ਼ ਵਿੱਚੋਂ ਕੱਢ ਕੇ ਲਿਆਇਆ ਹਾਂ ਤਦ ਤੋਂ ਮੈਂ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਾ ਤਾਂ ਕਿਸੇ ਸ਼ਹਿਰ ਨੂੰ ਚੁਣਿਆ, ਤਾਂ ਜੋ ਉਸ ਵਿੱਚ ਭਵਨ ਬਣਾਇਆ ਜਾਵੇ ਅਤੇ ਉੱਥੇ ਮੇਰਾ ਨਾਮ ਰਹੇ ਅਤੇ ਨਾ ਹੀ ਕਿਸੇ ਮਨੁੱਖ ਨੂੰ ਚੁਣਿਆ ਜੋ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਹੋਵੇ
מן היום אשר הוצאתי את עמי מארץ מצרים לא בחרתי בעיר מכל שבטי ישראל לבנות בית להיות שמי שם ולא בחרתי באיש להיות נגיד על עמי ישראל
6 ਪਰ ਮੈਂ ਯਰੂਸ਼ਲਮ ਨੂੰ ਚੁਣਿਆ ਕਿ ਉੱਥੇ ਮੇਰਾ ਨਾਮ ਹੋਵੇ ਅਤੇ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਦੇ ਉੱਤੇ ਹੋਵੇ
ואבחר בירושלם להיות שמי שם ואבחר בדויד להיות על עמי ישראל
7 ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ
ויהי עם לבב דויד אבי לבנות בית לשם יהוה אלהי ישראל
8 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਕਿਹਾ ਜੋ ਮੇਰੇ ਨਾਮ ਲਈ ਤੇਰੇ ਦਿਲ ਵਿੱਚ ਇੱਕ ਭਵਨ ਬਣਾਉਣ ਦੀ ਇੱਛਾ ਸੀ ਸੋ ਤੂੰ ਚੰਗਾ ਕੀਤਾ ਜੋ ਉਹ ਤੇਰੇ ਮਨ ਵਿੱਚ ਸੀ
ויאמר יהוה אל דויד אבי יען אשר היה עם לבבך לבנות בית לשמי--הטיבות כי היה עם לבבך
9 ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜੋ ਤੇਰੀ ਵੰਸ਼ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ
רק אתה לא תבנה הבית כי בנך היוצא מחלציך הוא יבנה הבית לשמי
10 ੧੦ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ
ויקם יהוה את דברו אשר דבר ואקום תחת דויד אבי ואשב על כסא ישראל כאשר דבר יהוה ואבנה הבית לשם יהוה אלהי ישראל
11 ੧੧ ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਬੰਨ੍ਹਿਆ ਸੀ।
ואשים שם את הארון אשר שם ברית יהוה אשר כרת עם בני ישראל
12 ੧੨ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ
ויעמד לפני מזבח יהוה נגד כל קהל ישראל ויפרש כפיו
13 ੧੩ ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ
כי עשה שלמה כיור נחשת ויתנהו בתוך העזרה--חמש אמות ארכו וחמש אמות רחבו ואמות שלוש קומתו ויעמד עליו ויברך על ברכיו נגד כל קהל ישראל ויפרש כפיו השמימה
14 ੧੪ ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
ויאמר יהוה אלהי ישראל אין כמוך אלהים--בשמים ובארץ שמר הברית והחסד לעבדיך ההלכים לפניך בכל לבם
15 ੧੫ ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ ਹੈ। ਹਾਂ ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
אשר שמרת לעבדך דויד אבי את אשר דברת לו ותדבר בפיך ובידך מלאת כיום הזה
16 ੧੬ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ
ועתה יהוה אלהי ישראל שמר לעבדך דויד אבי את אשר דברת לו לאמר לא יכרת לך איש מלפני יושב על כסא ישראל רק אם ישמרו בניך את דרכם ללכת בתורתי כאשר הלכת לפני
17 ੧੭ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੂੰ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।
ועתה יהוה אלהי ישראל יאמן דברך אשר דברת לעבדך לדויד
18 ੧੮ ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?
כי האמנם ישב אלהים את האדם על הארץ הנה שמים ושמי השמים לא יכלכלוך--אף כי הבית הזה אשר בניתי
19 ੧੯ ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ
ופנית אל תפלת עבדך ואל תחנתו--יהוה אלהי לשמע אל הרנה ואל התפלה אשר עבדך מתפלל לפניך
20 ੨੦ ਤਾਂ ਜੋ ਤੇਰੀਆਂ ਅੱਖਾਂ ਇਸ ਭਵਨ ਵੱਲ ਅਰਥਾਤ ਇਸ ਥਾਂ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁੱਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਸਥਾਨ ਵੱਲ ਕਰੇ
להיות עיניך פתחות אל הבית הזה יומם ולילה--אל המקום אשר אמרת לשום שמך שם לשמוע אל התפלה אשר יתפלל עבדך אל המקום הזה
21 ੨੧ ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।
ושמעת אל תחנוני עבדך ועמך ישראל אשר יתפללו אל המקום הזה ואתה תשמע ממקום שבתך מן השמים--ושמעת וסלחת
22 ੨੨ ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।
אם יחטא איש לרעהו ונשא בו אלה להאלתו ובא אלה לפני מזבחך--בבית הזה
23 ੨੩ ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਕਰ ਕੇ ਦੁਸ਼ਟ ਨੂੰ ਸਜ਼ਾ ਦੇਵੀਂ ਕਿ ਉਸ ਦੇ ਕੀਤੇ ਨੂੰ ਉਸ ਦੇ ਮੱਥੇ ਮੋੜੇਂ ਅਤੇ ਧਰਮੀ ਨੂੰ ਧਰਮੀ ਠਹਿਰਾ ਕੇ ਉਸ ਦੇ ਧਰਮ ਦਾ ਬਦਲ ਦੇਵੀਂ
ואתה תשמע מן השמים ועשית ושפטת את עבדיך להשיב לרשע לתת דרכו בראשו ולהצדיק צדיק לתת לו כצדקתו
24 ੨੪ ਅਤੇ ਜੇਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਇਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ
ואם ינגף עמך ישראל לפני אויב--כי יחטאו לך ושבו והודו את שמך והתפללו והתחננו לפניך בבית הזה
25 ੨੫ ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਅਤੇ ਤੂੰ ਉਨ੍ਹਾਂ ਨੂੰ ਇਸ ਦੇਸ ਵਿੱਚ ਜਿਹੜਾ ਤੂੰ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਹੈ ਮੋੜ ਲਿਆਵੀਂ।
ואתה תשמע מן השמים וסלחת לחטאת עמך ישראל והשיבותם אל האדמה אשר נתתה להם ולאבתיהם
26 ੨੬ ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਮੀਂਹ ਨਾ ਪਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
בהעצר השמים ולא יהיה מטר כי יחטאו לך והתפללו אל המקום הזה והודו את שמך--מחטאתם ישובון כי תענם
27 ੨੭ ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।
ואתה תשמע השמים וסלחת לחטאת עבדיך ועמך ישראל--כי תורם אל הדרך הטובה אשר ילכו בה ונתתה מטר על ארצך אשר נתתה לעמך לנחלה
28 ੨੮ ਜੇਕਰ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹਾ ਕਸ਼ਟ ਜਾਂ ਰੋਗ ਹੋਵੇ
רעב כי יהיה בארץ דבר כי יהיה שדפון וירקון ארבה וחסיל כי יהיה כי יצר לו איביו בארץ שעריו כל נגע וכל מחלה
29 ੨੯ ਤਾਂ ਜਿਹੜੀ ਬੇਨਤੀ ਜਾਂ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਜਾਂ ਤੇਰੀ ਸਾਰੀ ਪਰਜਾ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁੱਖ ਅਤੇ ਆਪਣੀ ਨਿਰਾਸ਼ਾ ਨੂੰ ਜਾਣ ਕੇ ਆਪਣੇ ਹੱਥ ਇਸ ਭਵਨ ਵੱਲ ਅੱਡੇ
כל תפלה כל תחנה אשר יהיה לכל האדם ולכל עמך ישראל--אשר ידעו איש נגעו ומכאבו ופרש כפיו אל הבית הזה
30 ੩੦ ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ
ואתה תשמע מן השמים מכון שבתך וסלחת ונתתה לאיש ככל דרכיו אשר תדע את לבבו כי אתה לבדך ידעת את לבב בני האדם
31 ੩੧ ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।
למען ייראוך ללכת בדרכיך כל הימים אשר הם חיים על פני האדמה--אשר נתתה לאבתינו
32 ੩੨ ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ
וגם אל הנכרי אשר לא מעמך ישראל הוא ובא מארץ רחוקה למען שמך הגדול וידך החזקה וזרועך הנטויה ובאו והתפללו אל הבית הזה
33 ੩੩ ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈਅ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।
ואתה תשמע מן השמים ממכון שבתך ועשית ככל אשר יקרא אליך הנכרי למען ידעו כל עמי הארץ את שמך וליראה אתך כעמך ישראל ולדעת כי שמך נקרא על הבית הזה אשר בניתי
34 ੩੪ ਜੇਕਰ ਤੇਰੀ ਪਰਜਾ ਕਿਸੇ ਰਾਹ ਤੋਂ ਜਿਸ ਤੇ ਤੂੰ ਉਨ੍ਹਾਂ ਨੂੰ ਭੇਜੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
כי יצא עמך למלחמה על איביו בדרך אשר תשלחם והתפללו אליך דרך העיר הזאת אשר בחרת בה והבית אשר בניתי לשמך
35 ੩੫ ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ
ושמעת מן השמים את תפלתם ואת תחנתם ועשית משפטם
36 ੩੬ ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ
כי יחטאו לך כי אין אדם אשר לא יחטא ואנפת בם ונתתם לפני אויב ושבום שוביהם אל ארץ רחוקה או קרובה
37 ੩੭ ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
והשיבו אל לבבם בארץ אשר נשבו שם ושבו והתחננו אליך בארץ שבים לאמר חטאנו העוינו ורשענו
38 ੩੮ ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ
ושבו אליך בכל לבם ובכל נפשם בארץ שבים אשר שבו אתם והתפללו דרך ארצם אשר נתתה לאבותם והעיר אשר בחרת ולבית אשר בניתי לשמך
39 ੩੯ ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ
ושמעת מן השמים ממכון שבתך את תפלתם ואת תחנתיהם ועשית משפטם וסלחת לעמך אשר חטאו לך
40 ੪੦ ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਇਸ ਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁੱਲੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ
עתה אלהי יהיו נא עיניך פתחות ואזניך קשבות--לתפלת המקום הזה
41 ੪੧ ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ ।
ועתה קומה יהוה אלהים לנוחך--אתה וארון עזך כהניך יהוה אלהים ילבשו תשועה וחסידיך ישמחו בטוב
42 ੪੨ ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰੱਖੀਂ।
יהוה אלהים אל תשב פני משיחך זכרה לחסדי דויד עבדך

< 2 ਇਤਿਹਾਸ 6 >