< 2 ਇਤਿਹਾਸ 7 >
1 ੧ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
१जब सुलैमान यह प्रार्थना कर चुका, तब स्वर्ग से आग ने गिरकर होमबलियों तथा अन्य बलियों को भस्म किया, और यहोवा का तेज भवन में भर गया।
2 ੨ ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
२याजक यहोवा के भवन में प्रवेश न कर सके, क्योंकि यहोवा का तेज यहोवा के भवन में भर गया था।
3 ੩ ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
३और जब आग गिरी और यहोवा का तेज भवन पर छा गया, तब सब इस्राएली देखते रहे, और फर्श पर झुककर अपना-अपना मुँह भूमि की ओर किए हुए दण्डवत् किया, और यह कहकर यहोवा का धन्यवाद किया, “वह भला है, उसकी करुणा सदा की है।”
4 ੪ ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
४तब सब प्रजा समेत राजा ने यहोवा को बलि चढ़ाई।
5 ੫ ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
५राजा सुलैमान ने बाईस हजार बैल और एक लाख बीस हजार भेड़-बकरियाँ चढ़ाई। अतः पूरी प्रजा समेत राजा ने यहोवा के भवन की प्रतिष्ठा की।
6 ੬ ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
६याजक अपना-अपना कार्य करने को खड़े रहे, और लेवीय भी यहोवा के गीत गाने के लिये वाद्ययंत्र लिये हुए खड़े थे, जिन्हें दाऊद राजा ने यहोवा की सदा की करुणा के कारण उसका धन्यवाद करने को बनाकर उनके द्वारा स्तुति कराई थी; और इनके सामने याजक लोग तुरहियां बजाते रहे; और सब इस्राएली खड़े रहे।
7 ੭ ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
७फिर सुलैमान ने यहोवा के भवन के सामने आँगन के बीच एक स्थान पवित्र करके होमबलि और मेलबलियों की चर्बी वहीं चढ़ाई, क्योंकि सुलैमान की बनाई हुई पीतल की वेदी होमबलि और अन्नबलि और चर्बी के लिये छोटी थी।
8 ੮ ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
८उसी समय सुलैमान ने और उसके संग हमात की घाटी से लेकर मिस्र के नाले तक के समस्त इस्राएल की एक बहुत बड़ी सभा ने सात दिन तक पर्व को माना।
9 ੯ ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
९और आठवें दिन उन्होंने महासभा की, उन्होंने वेदी की प्रतिष्ठा सात दिन की; और पर्वों को भी सात दिन माना।
10 ੧੦ ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
१०सातवें महीने के तेईसवें दिन को उसने प्रजा के लोगों को विदा किया, कि वे अपने-अपने डेरे को जाएँ, और वे उस भलाई के कारण जो यहोवा ने दाऊद और सुलैमान और अपनी प्रजा इस्राएल पर की थी आनन्दित थे।
11 ੧੧ ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
११अतः सुलैमान यहोवा के भवन और राजभवन को बना चुका, और यहोवा के भवन में और अपने भवन में जो कुछ उसने बनाना चाहा, उसमें उसका मनोरथ पूरा हुआ।
12 ੧੨ ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
१२तब यहोवा ने रात में उसको दर्शन देकर उससे कहा, “मैंने तेरी प्रार्थना सुनी और इस स्थान को यज्ञ के भवन के लिये अपनाया है।
13 ੧੩ ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
१३यदि मैं आकाश को ऐसा बन्द करूँ, कि वर्षा न हो, या टिड्डियों को देश उजाड़ने की आज्ञा दूँ, या अपनी प्रजा में मरी फैलाऊं,
14 ੧੪ ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
१४तब यदि मेरी प्रजा के लोग जो मेरे कहलाते हैं, दीन होकर प्रार्थना करें और मेरे दर्शन के खोजी होकर अपनी बुरी चाल से फिरें, तो मैं स्वर्ग में से सुनकर उनका पाप क्षमा करूँगा और उनके देश को ज्यों का त्यों कर दूँगा।
15 ੧੫ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
१५अब से जो प्रार्थना इस स्थान में की जाएगी, उस पर मेरी आँखें खुली और मेरे कान लगे रहेंगे।
16 ੧੬ ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
१६क्योंकि अब मैंने इस भवन को अपनाया और पवित्र किया है कि मेरा नाम सदा के लिये इसमें बना रहे; मेरी आँखें और मेरा मन दोनों नित्य यहीं लगे रहेंगे।
17 ੧੭ ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
१७यदि तू अपने पिता दाऊद के समान अपने को मेरे सम्मुख जानकर चलता रहे और मेरी सब आज्ञाओं के अनुसार किया करे, और मेरी विधियों और नियमों को मानता रहे,
18 ੧੮ ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
१८तो मैं तेरी राजगद्दी को स्थिर रखूँगा; जैसे कि मैंने तेरे पिता दाऊद के साथ वाचा बाँधी थी, कि तेरे कुल में इस्राएल पर प्रभुता करनेवाला सदा बना रहेगा।
19 ੧੯ ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
१९परन्तु यदि तुम लोग फिरो, और मेरी विधियों और आज्ञाओं को जो मैंने तुम को दी हैं त्यागो, और जाकर पराए देवताओं की उपासना करो और उन्हें दण्डवत् करो,
20 ੨੦ ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
२०तो मैं उनको अपने देश में से जो मैंने उनको दिया है, जड़ से उखाड़ूँगा; और इस भवन को जो मैंने अपने नाम के लिये पवित्र किया है, अपनी दृष्टि से दूर करूँगा; और ऐसा करूँगा कि देश-देश के लोगों के बीच उसकी उपमा और नामधराई चलेगी।
21 ੨੧ ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
२१यह भवन जो इतना विशाल है, उसके पास से आने-जानेवाले चकित होकर पूछेंगे, ‘यहोवा ने इस देश और इस भवन से ऐसा क्यों किया है?’
22 ੨੨ ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
२२तब लोग कहेंगे, ‘उन लोगों ने अपने पितरों के परमेश्वर यहोवा को जो उनको मिस्र देश से निकाल लाया था, त्याग कर पराए देवताओं को ग्रहण किया, और उन्हें दण्डवत् की और उनकी उपासना की, इस कारण उसने यह सब विपत्ति उन पर डाली है।’”