< 2 ਇਤਿਹਾਸ 8 >
1 ੧ ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
所罗门建造耶和华殿和王宫,二十年才完毕了。
2 ੨ ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੀਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ
以后所罗门重新修筑希兰送给他的那些城邑,使以色列人住在那里。
3 ੩ ਸੁਲੇਮਾਨ ਹਮਾਥ ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ
所罗门往哈马琐巴去,攻取了那地方。
4 ੪ ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
所罗门建造旷野里的达莫,又建造哈马所有的积货城,
5 ੫ ਅਤੇ ਉਸ ਨੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
又建造上伯·和 、下伯·和 作为保障,都有墙,有门,有闩;
6 ੬ ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।
又建造巴拉和所有的积货城,并屯车辆马兵的城,与耶路撒冷、黎巴嫩,以及自己治理的全国中所愿意建造的。
7 ੭ ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫ਼ਰਿੱਜ਼ੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ
至于国中所剩下不属以色列人的赫人、亚摩利人、比利洗人、希未人、耶布斯人,
8 ੮ ਉਨ੍ਹਾਂ ਦੀ ਹੀ ਸੰਤਾਨ ਜਿਹੜੀ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ, ਜਿਨ੍ਹਾਂ ਦਾ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ, ਉਨ੍ਹਾਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕੱਰਰ ਕੀਤੇ, ਜਿਵੇਂ ਅੱਜ ਦੇ ਦਿਨ ਤੱਕ ਹੈ
就是以色列人未曾灭绝的,所罗门挑取他们的后裔作服苦的奴仆,直到今日。
9 ੯ ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ
惟有以色列人,所罗门不使他们当奴仆做工,乃是作他的战士、军长的统领、车兵长、马兵长。
10 ੧੦ ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ।
所罗门王有二百五十督工的,监管工人。
11 ੧੧ ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ
所罗门将法老的女儿带出大卫城,上到为她建造的宫里;因所罗门说:“耶和华约柜所到之处都为圣地,所以我的妻不可住在以色列王大卫的宫里。”
12 ੧੨ ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
所罗门在耶和华的坛上,就是在廊子前他所筑的坛上,与耶和华献燔祭;
13 ੧੩ ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
又遵着摩西的吩咐在安息日、月朔,并一年三节,就是除酵节、七七节、住棚节,献每日所当献的祭。
14 ੧੪ ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
所罗门照着他父大卫所定的例,派定祭司的班次,使他们各供己事,又使利未人各尽其职,赞美耶和华,在祭司面前做每日所当做的;又派守门的按着班次看守各门,因为神人大卫是这样吩咐的。
15 ੧੫ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਜਾਂ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ
王所吩咐众祭司和利未人的,无论是管府库或办别的事,他们都不违背。
16 ੧੬ ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।
所罗门建造耶和华的殿,从立根基直到成功的日子,工料俱备。这样,耶和华的殿全然完毕。
17 ੧੭ ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੋਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਸਨ
那时,所罗门往以东地靠海的以旬·迦别和以禄去。
18 ੧੮ ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।
希兰差遣他的臣仆,将船只和熟悉泛海的仆人送到所罗门那里。他们同着所罗门的仆人到了俄斐,得了四百五十他连得金子,运到所罗门王那里。