< 2 ਇਤਿਹਾਸ 8 >

1 ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
И бысть по двадесяти летех, в нихже созда Соломон дом Господень и дом свой,
2 ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੀਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ
и грады яже даде Хирам Соломону, созда оны Соломон и всели ту сыны Израилевы.
3 ਸੁਲੇਮਾਨ ਹਮਾਥ ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ
И прииде Соломон во Емаф-Сува и одержа его.
4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
И созда Федмор в пустыни и вся грады крепкия, яже созда во Емафе.
5 ਅਤੇ ਉਸ ਨੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
Сострои же Вефорон вышний и Вефорон нижний, грады укреплены стенами, вратами и вереями:
6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।
и Валааф, и вся грады крепкия, иже быша Соломону, и вся грады колесниц и грады конник, и елика восхоте Соломон по желанию создати бо Иерусалиме и в Ливане и во всем царстве своем.
7 ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫ਼ਰਿੱਜ਼ੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ
Весь народ оставшийся от Хеттеа и Аморреа, и Ферезеа и Евеа и Иевусеа, иже не бяху от племене Израилева,
8 ਉਨ੍ਹਾਂ ਦੀ ਹੀ ਸੰਤਾਨ ਜਿਹੜੀ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ, ਜਿਨ੍ਹਾਂ ਦਾ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ, ਉਨ੍ਹਾਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕੱਰਰ ਕੀਤੇ, ਜਿਵੇਂ ਅੱਜ ਦੇ ਦਿਨ ਤੱਕ ਹੈ
но беша от сынов их оставшихся по них на земли, ихже не избиша сынове Израилевы, подведе их Соломон в дань даже до дне сего.
9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ
От сынов же Израилевых не даде Соломон в рабы царству своему: тии бо бяху мужие ратницы и князи, и сильнии и началницы колесниц и конник его.
10 ੧੦ ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ।
И сии началницы предстоящих царю Соломону, двести пятьдесят приставницы над делы людскими.
11 ੧੧ ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ
Дщерь же Фараоню преведе Соломон от града Давидова в дом, егоже созда ей, рече бо: да не обитает жена моя в дому Давида царя Израилева, понеже освящен есть, аможе вниде кивот Господень.
12 ੧੨ ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
Тогда вознесе Соломон всесожжения Господеви на олтарь, егоже созда Господеви пред храмом,
13 ੧੩ ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
по словеси от дне до дне возносити, по повелению Моисееву, в субботы и в новомесячия и в праздники, трижды в год, в праздник опресноков и в праздник седмиц и в праздник кущей.
14 ੧੪ ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
И постави по разсуждению Давида отца своего разделения священником и по служением их: и левиты над стражами их, да хвалят и служат пред священники по чину единаго коегождо дний: и дверницы по разделением их, по вратом и вратом: тако бо повеле Давид человек Божий.
15 ੧੫ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਜਾਂ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ
Не преступиша заповедий царевых о священницех и левитех по всякому словеси, и в сокровищих.
16 ੧੬ ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।
И уготовася всяко делание от дне, в оньже основа, до дне, в оньже соверши Соломон дом Господень.
17 ੧੭ ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੋਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਸਨ
Тогда иде Соломон в Гасионъгавер и во Елаф, иже при мори в земли Идумейстей.
18 ੧੮ ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।
И посла Хирам рукою слуг своих корабли и рабы знающыя морския проходы, и хождаху с рабы Соломоними в Софир, и взяша оттуду четыреста и пятьдесят талант злата и принесоша ко царю Соломону.

< 2 ਇਤਿਹਾਸ 8 >