< 2 ਇਤਿਹਾਸ 9 >
1 ੧ ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
Da Dronningen af Saba hørte Salomos Ry, kom hun, for at prøve ham med Gåder, til Jerusalem med et såre stort Følge og med Kameler, der har Røgelse, Guld i Mængde og Ædelsten. Og da hun var kommet til Salomo, talte hun til ham om alt, hvad der lå hende på Hjerte.
2 ੨ ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
Men Salomo svarede på alle hendes Spørgsmål, og intet som helst var skjult for Salomo, han gav hende Svar på alt.
3 ੩ ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
Og da Dronningen at Saba så Salomos Visdom, Huset, han havde bygget,
4 ੪ ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ
Maden på hans Bord, hans Folks Boliger, hans Tjeneres Optræden og deres Klæder, hans Mundskænke og deres Klæder og Brændofrene, han ofrede i HERRENs Hus, var hun ude af sig selv;
5 ੫ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ
og hun sagde til Kongen: "Sandt var, hvad jeg i mit Land hørte sige om dig og din Visdom!
6 ੬ ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ
Jeg troede ikke, hvad der sagdes, før jeg kom og så det med egne Øjne; og se, ikke engang det halve af din store Visdom er mig fortalt, thi du overgår, hvad Rygtet sagde mig om dig!
7 ੭ ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!
Lykkelige dine Mænd, lykkelige dine Folk, som altid er om dig og hører din Visdom!
8 ੮ ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
Lovet være HERREN din Gud, som fandt Behag i dig og satte dig på sin Trone som Konge for HERREN din Gud. Fordi din Gud elsker Israel og for at opretholde det evindeligt, satte han dig til Konge over dem, til at øve Ret og Retfærdighed!"
9 ੯ ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ
Derpå gav hun Kongen 120 Guldtalenter, Røgelse i store Mængder og Ædelsten; og aldrig har der siden været så megen Røgelse i Landet som den, Dronningen af Saba gav Kong Salomo.
10 ੧੦ ਅਤੇ ਹੀਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ
Desuden bragte Hurams og Salomos Folk, som hentede Guld i Ofir, Algummimtræ og Ædelsten;
11 ੧੧ ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
og af Algummimtræet lod Kongen lave Rækværk til HERRENs Hus og Kongens Palads, desuden Citre og Harper til Sangerne; og Mage dertil var ikke tidligere set i Judas Land.
12 ੧੨ ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ।
Og Kong Salomo gav Dronningen af Saba alt, hvad hun ønskede og bad om, langt ud over hvad hun bragte til Kongen. Derpå vendte hun med sit Følge tilbage til sit Land.
13 ੧੩ ਜਿੰਨਾਂ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ
Vægten af det Guld, som i eet År indførtes af Salomo, udgjorde 666 Guldtalenter,
14 ੧੪ ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
deri ikke medregnet hvad der indkom i Afgift fra de undertvungne Folk og ved Købmændenes Handel og fra alle Arabiens Konger og Landets Statholdere, som bragte Salomo Guld og Sølv.
15 ੧੫ ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ
Kong Salomo lod hamre 200 Guldskjolde, hvert på 600 Sekel Guld,
16 ੧੬ ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
og 300 mindre Guldskjolde, hvert på 300 Sekel Guld; dem lod Kongen henlægge i Libanonskovhuset.
17 ੧੭ ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ
Fremdeles lod Kongen lave en stor, Elfenbenstrone, overtrukket mned lutret Guld.
18 ੧੮ ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ
Tronen havde seks Trin, og på dens Ryg var der et Latn af Guld; på begge Sider af Sædet var der Arme, og ved Armene stod der to Løver;
19 ੧੯ ਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ
tillige stod der tolv Løver på de seks Trin, seks på hver Side. Der er ikke lavet Mage til Trone i noget andet Rige.
20 ੨੦ ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
Alle Kong Salomos Drikkekar var af Guld og alle Redskaber i Libanonskovhuset af fint Guld; Sølv regnedes ikke for noget i Kong Salomos Dage.
21 ੨੧ ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
Kongen havde nemlig Skibe, det sejlede på Tarsis med Hurams Folk; og een Gang hverttredje År kom Tarsisskibene, ladet med Guld, Sølv, Elfenben, Aber og Påfugle.
22 ੨੨ ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ
Kong Salomo overgik alle Jordens Konger i Rigdom og Visdom.
23 ੨੩ ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
Alle Jordens Konger søgte hen til Salomo for at høre den Visdom, Gud havde lagt i hans Hjerte;
24 ੨੪ ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
og alle bragte de Gaver med: Sølv- og Guldsager, Klæder, Våben, Røgelse, Heste og Muldyr; således gik det År efter År.
25 ੨੫ ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
Salomo havde 4000 Spand Heste og Vogne og 12000 Ryttere; dem lagde han dels i Vognbyerne, dels hos sig i Jerusalem.
26 ੨੬ ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
Han herskede over alle Konger fra Floden til Filisternes Land og Ægyptens Grænse.
27 ੨੭ ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਦੇ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ
Kongen bragte det dertil, at Sølv i Jerusalem var lige så almindeligt som Sten, og Cedertræ lige så almindeligt som Morbærfigentræ i Lavlandet.
28 ੨੮ ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
Der indførtes Heste til Salomo fra Mizrajim og fra alle Lande.
29 ੨੯ ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?
Salomos øvrige Historie fra først til sidst findes optegnet i Profeten Natans Krønike, Siloniten Ahijas Profeti og Seeren Jedos Syn om Jeroboam, Nebats Søn.
30 ੩੦ ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
Salomo herskede i Jerusalem over hele Israel i fyrretyve År.
31 ੩੧ ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।
Derpå lagde Salomo sig til Hvile hos sine Fædre og blev jordet i sin Fader Davids By. Og hans Søn Rehabeam blev Konge i hans Sted.