< 2 ਕੁਰਿੰਥੀਆਂ ਨੂੰ 1 >

1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।
神のみこころによるキリスト・イエスの使徒パウロ、および兄弟テモテから、コリントにある神の教会、ならびにアカヤ全土にいるすべての聖徒たちへ。
2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
私たちの父なる神と主イエス・キリストから、恵みと平安があなたがたの上にありますように。
3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।
私たちの主イエス・キリストの父なる神、慈愛の父、すべての慰めの神がほめたたえられますように。
4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
神は、どのような苦しみのときにも、私たちを慰めてくださいます。こうして、私たちも、自分自身が神から受ける慰めによって、どのような苦しみの中にいる人をも慰めることができるのです。
5 ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।
それは、私たちにキリストの苦難があふれているように、慰めもまたキリストによってあふれているからです。
6 ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।
もし私たちが苦しみに会うなら、それはあなたがたの慰めと救いのためです。もし私たちが慰めを受けるなら、それもあなたがたの慰めのためで、その慰めは、私たちが受けている苦難と同じ苦難に耐え抜く力をあなたがたに与えるのです。
7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।
私たちがあなたがたについて抱いている望みは、動くことがありません。なぜなら、あなたがたが私たちと苦しみをともにしているように、慰めをもともにしていることを、私たちは知っているからです。
8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।
兄弟たちよ。私たちがアジヤで会った苦しみについて、ぜひ知っておいてください。私たちは、非常に激しい、耐えられないほどの圧迫を受け、ついにいのちさえも危くなり、
9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।
ほんとうに、自分の心の中で死を覚悟しました。これは、もはや自分自身を頼まず、死者をよみがえらせてくださる神により頼む者となるためでした。
10 ੧੦ ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
ところが神は、これほどの大きな死の危険から、私たちを救い出してくださいました。また将来も救い出してくださいます。なおも救い出してくださるという望みを、私たちはこの神に置いているのです。
11 ੧੧ ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
あなたがたも祈りによって、私たちを助けて協力してくださるでしょう。それは、多くの人々の祈りにより私たちに与えられた恵みについて、多くの人々が感謝をささげるようになるためです。
12 ੧੨ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
私たちがこの世の中で、特にあなたがたに対して、きよさと神から来る誠実さとをもって、人間的な知恵によらず、神の恵みによって行動していることは、私たちの良心のあかしするところであって、これこそ私たちの誇りです。
13 ੧੩ ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।
私たちは、あなたがたへの手紙で、あなたがたが読んで理解できること以外は何も書いていません。そして私は、あなたがたが十分に理解してくれることを望みます。
14 ੧੪ ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।
あなたがたは、ある程度は、私たちを理解しているのですから、私たちの主イエスの日には、あなたがたが私たちの誇りであるように、私たちもあなたがたの誇りであるということを、さらに十分に理解してくださるよう望むのです。
15 ੧੫ ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।
この確信をもって、私は次のような計画を立てました。まず初めにあなたがたのところへ行くことによって、あなたがたが恵みを二度受けられるようにしようとしたのです。
16 ੧੬ ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।
すなわち、あなたがたのところを通ってマケドニヤに行き、そしてマケドニヤから再びあなたがたのところに帰り、あなたがたに送られてユダヤに行きたいと思ったのです。
17 ੧੭ ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?
そういうわけですから、この計画を立てた私が、どうして軽率でありえたでしょう。それとも、私の計画は人間的な計画であって、私にとっては、「しかり、しかり。」は同時に、「否、否。」なのでしょうか。
18 ੧੮ ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।
しかし、神の真実にかけて言いますが、あなたがたに対する私たちのことばは、「しかり。」と言って、同時に「否。」と言うようなものではありません。
19 ੧੯ ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।
私たち、すなわち、私とシルワノとテモテとが、あなたがたに宣べ伝えた神の子キリスト・イエスは、「しかり。」と同時に「否。」であるような方ではありません。この方には「しかり。」だけがあるのです。
20 ੨੦ ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
神の約束はことごとく、この方において「しかり。」となりました。それで私たちは、この方によって「アーメン。」と言い、神に栄光を帰するのです。
21 ੨੧ ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।
私たちをあなたがたといっしょにキリストのうちに堅く保ち、私たちに油を注がれた方は神です。
22 ੨੨ ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
神はまた、確認の印を私たちに押し、保証として、御霊を私たちの心に与えてくださいました。
23 ੨੩ ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।
私はこのいのちにかけ、神を証人にお呼びして言います。私がまだコリントへ行かないでいるのは、あなたがたに対する思いやりのためです。
24 ੨੪ ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।
私たちは、あなたがたの信仰を支配しようとする者ではなく、あなたがたの喜びのために働く協力者です。あなたがたは、信仰に堅く立っているからです。

< 2 ਕੁਰਿੰਥੀਆਂ ਨੂੰ 1 >