< 2 ਕੁਰਿੰਥੀਆਂ ਨੂੰ 10 >
1 ੧ ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।
૧હું પાઉલ, જયારે તમારી સમક્ષ હોઉં ત્યારે દીન છું, પણ દૂર હોઉં ત્યારે તમારી સાથે હિંમતવાન છું; હું પોતે ખ્રિસ્તની નમ્રતા તથા સાલસતાથી તમને ખાસ વિનંતી કરું છું.
2 ੨ ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ।
૨જેઓ અમને દુનિયાદારીની રીત પ્રમાણે વર્તનારા ધારે છે, તેઓ સામે જે નિશ્ચયતાથી હું હિંમત કરવા ધારું છું, તે નિશ્ચયતાથી હું હાજર થાઉં ત્યારે મારે હિંમતવાન થવું ન પડે એવી વિનંતી હું તમને કરું છું.
3 ੩ ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
૩કેમ કે જોકે અમે શરીરમાં ચાલીએ છીએ, તોપણ અમે શરીર પ્રમાણે લડાઈ કરતા નથી;
4 ੪ ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।
૪કેમ કે અમારી લડાઈનાં હથિયાર દૈહિક નથી, પણ ઈશ્વરીય સામર્થ્યથી કિલ્લાઓને તોડી પાડવાને તે શસ્ત્રો સમર્થ છે.
5 ੫ ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
૫અમે ભ્રામક દલીલોને તથા ઈશ્વરના જ્ઞાનની વિરુદ્ધ જે કંઈ માથું ઊંચકે છે તેને તોડી પાડીએ છીએ અને દરેક વિચારને વશ કરીને ખ્રિસ્તની આધીનતામાં લાવીએ છીએ.
6 ੬ ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ।
૬જયારે તમારું આજ્ઞાપાલન સંપૂર્ણ થશે, ત્યારે સર્વ આજ્ઞાભંગનો બદલો વાળવાને અમે તૈયાર છીએ.
7 ੭ ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
૭તમે ફક્ત બહારનો દેખાવ જુઓ છો. જો કોઈને પોતાનાં પર ભરોસો હોય કે, હું ખ્રિસ્તનો છું, તો તેણે ફરી પોતાને યાદ કરાવવું કે, જેમ તે પોતે ખ્રિસ્તનો છે તેમ અમે પણ ખ્રિસ્તનાં છીએ.
8 ੮ ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।
૮કેમ કે જે અધિકાર પ્રભુએ તમારા નાશને માટે નહિ, પણ તમારી ઉન્નતિ માટે અમને આપ્યો, તે વિષે જો હું કંઈક અધિક અભિમાન કરું, તોપણ શરમાઉ નહિ.
9 ੯ ਮੈਂ ਇਸ ਤਰ੍ਹਾਂ ਮਲੂਮ ਨਾ ਹੋਵਾਂ ਜਿਵੇਂ ਤੁਹਾਨੂੰ ਪੱਤ੍ਰੀਆਂ ਨਾਲ ਡਰਾਉਣ ਵਾਲਾ ਹਾਂ।
૯હું ચાહતો નથી કે હું તમને મારા પત્રો દ્વારા બીવડાવનાર જણાઉં.
10 ੧੦ ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ।
૧૦કેમ કે તેઓ કહે છે કે, ‘તેના પત્રો ભારે તથા કડક છે; પણ તે પોતે શરીરે નબળો અને તેનું બોલવું દમ વગરનું છે.
11 ੧੧ ਇਸ ਤਰ੍ਹਾਂ ਕਹਿਣ ਵਾਲਾ ਇਹ ਸਮਝ ਰੱਖੇ ਕਿ ਜਿਹੋ ਜਿਹੇ ਵੱਖਰੇ ਹੋ ਕੇ ਅਸੀਂ ਪੱਤ੍ਰੀਆਂ ਦੁਆਰਾ ਬਚਨ ਵਿੱਚ ਹਾਂ ਉਹੋ ਜਿਹੇ ਸ਼ਾਮਲ ਹੋ ਕੇ ਕੰਮ ਵਿੱਚ ਵੀ ਹਾਂ।
૧૧તેવું કહેનારા માણસે સમજી લેવું કે, જેવા અમે દૂરથી પત્રો ધ્વારા બોલનાર છીએ તેવા જ, હાજર થઈશું ત્યારે કામ કરનારા પણ થઈશું.
12 ੧੨ ਕਿਉਂਕਿ ਸਾਡੀ ਇਹ ਹਿੰਮਤ ਨਹੀਂ ਜੋ ਅਸੀਂ ਆਪਣੇ ਆਪ ਨੂੰ ਉਨ੍ਹਾਂ ਵਿੱਚੋਂ ਕਈਆਂ ਨਾਲ ਗਿਣੀਏ, ਜਾਂ ਉਨ੍ਹਾਂ ਨਾਲ ਆਪਣੇ ਆਪ ਨੂੰ ਮਿਲਾਈਏ ਜੋ ਖੁਦ ਆਪਣੀ ਵਡਿਆਈ ਕਰਦੇ ਹਨ ਅਤੇ ਆਪਣੇ ਆਪ ਦੀ ਦੂਸਰਿਆਂ ਨਾਲ ਤੁਲਣਾ ਕਰਕੇ ਮੂਰਖ ਠਹਿਰਦੇ ਹਨ।
૧૨જેઓ પોતાના વખાણ કરે છે, તેઓની સાથે પોતાને ગણવા અથવા સરખાવવાને અમે હિંમત કરતા નથી; પણ જયારે તેઓ અંદરોઅંદર પોતાને એકબીજાથી માપે છે તથા સરખાવે છે, ત્યારે તેઓ નિર્બુદ્ધ છે.
13 ੧੩ ਪਰ ਅਸੀਂ ਨਾਪ ਤੋਂ ਬਾਹਰ ਨਹੀਂ ਸਗੋਂ ਉਸ ਨਾਪ ਦੇ ਅੰਦਾਜ਼ੇ ਅਨੁਸਾਰ ਮਾਣ ਕਰਾਂਗੇ ਜੋ ਪਰਮੇਸ਼ੁਰ ਨੇ ਸਾਨੂੰ ਵੰਡ ਦਿੱਤਾ। ਉਹ ਨਾਪ ਤੁਹਾਡੇ ਤੱਕ ਵੀ ਪਹੁੰਚਦਾ ਹੈ।
૧૩પણ અમે હદ ઉપરાંત અભિમાન નહિ કરીએ, પણ જે મર્યાદા ઈશ્વરે અમને ઠરાવી આપી છે અને તેમાં તમે પણ આવો છો, તેટલું જ કરીશું.
14 ੧੪ ਅਸੀਂ ਆਪਣੇ ਆਪ ਨੂੰ ਹੱਦੋਂ ਬਾਹਰ ਨਹੀਂ ਵਧਾਉਂਦੇ ਹਾਂ ਕਿ ਜਿਵੇਂ ਸਾਡੀ ਪਹੁੰਚ ਤੁਹਾਡੇ ਤੱਕ ਨਾ ਹੁੰਦੀ ਇਸ ਲਈ ਜੋ ਅਸੀਂ ਤਾਂ ਮਸੀਹ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਤੁਹਾਡੇ ਤੱਕ ਅਗੇਤਰੇ ਪਹੁੰਚ ਗਏ।
૧૪કેમ કે જાણે કે અમે તમારા સુધી પહોંચ્યા ન હોઈએ, તેમ અમે પોતાને હદ બહાર લંબાવતા નથી. કેમ કે ખ્રિસ્તની સુવાર્તા પ્રગટ કરવામાં અમે પ્રથમ હતા કે જેઓ તમારા સુધી આવ્યા.
15 ੧੫ ਅਸੀਂ ਨਾਪ ਤੋਂ ਬਾਹਰ ਹੋ ਕੇ ਹੋਰਨਾਂ ਦੀਆਂ ਮਿਹਨਤਾਂ ਉੱਤੇ ਮਾਣ ਨਹੀਂ ਕਰਦੇ ਹਾਂ ਪਰ ਸਾਨੂੰ ਆਸ ਹੈ ਕਿ ਜਿਵੇਂ-ਜਿਵੇਂ ਤੁਹਾਡੀ ਵਿਸ਼ਵਾਸ ਵੱਧਦੀ ਜਾਵੇ, ਤਿਵੇਂ-ਤਿਵੇਂ ਅਸੀਂ ਆਪਣੇ ਖੇਤਰਾਂ ਦੇ ਵਿੱਚ ਵਧਾਏ ਜਾਂਵਾਂਗੇ।
૧૫અમે પોતાની હદ બહાર બીજાઓની મહેનત પર અભિમાન કરતાં નથી; પણ અમને આશા છે કે, જેમ જેમ તમારો વિશ્વાસ વધશે અમારી સેવા અમારી પોતાની હદમાં વધશે,
16 ੧੬ ਤਾਂ ਜੋ ਅਸੀਂ ਤੁਹਾਡੇ ਤੋਂ ਦੂਰ ਦੇ ਦੇਸਾਂ ਵਿੱਚ ਖੁਸ਼ਖਬਰੀ ਸੁਣਾਈਏ ਅਤੇ ਹੋਰਨਾਂ ਦੇ ਖੇਤਰਾਂ ਵਿੱਚ ਉਨ੍ਹਾਂ ਗੱਲਾਂ ਉੱਤੇ ਜੋ ਸਾਡੇ ਲਈ ਤਿਆਰ ਕੀਤੀਆਂ ਹੋਈਆਂ ਹਨ ਮਾਣ ਨਾ ਕਰੀਏ।
૧૬કે જેથી તમારાથી આગળના પ્રાંતોમાં પણ અમે સુવાર્તા પ્રગટ કરીએ; અને બીજા હદમાં થયેલા સેવાકાર્ય વિષે અભિમાન કરીએ નહિ.
17 ੧੭ ਪਰ ਜੋ ਕੋਈ ਮਾਣ ਕਰਦਾ ਹੈ ਸੋ ਪ੍ਰਭੂ ਵਿੱਚ ਮਾਣ ਕਰੇ।
૧૭પણ ‘જે કોઈ ગર્વ કરે તે પ્રભુમાં ગર્વ કરે.’”
18 ੧੮ ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।
૧૮કેમ કે જે પોતાની પ્રશંસા કરે છે તે નહિ, પણ જેની પ્રશંસા પ્રભુ કરે છે તે માન્ય થાય છે.