< 2 ਕੁਰਿੰਥੀਆਂ ਨੂੰ 11 >

1 ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!
οφελον ανειχεσθε μου μικρον τη αφροσυνη αλλα και ανεχεσθε μου
2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
ζηλω γαρ υμας θεου ζηλω ηρμοσαμην γαρ υμας ενι ανδρι παρθενον αγνην παραστησαι τω χριστω
3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
φοβουμαι δε μηπως ως ο οφις ευαν εξηπατησεν εν τη πανουργια αυτου ουτως φθαρη τα νοηματα υμων απο της απλοτητος της εις τον χριστον
4 ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!
ει μεν γαρ ο ερχομενος αλλον ιησουν κηρυσσει ον ουκ εκηρυξαμεν η πνευμα ετερον λαμβανετε ο ουκ ελαβετε η ευαγγελιον ετερον ο ουκ εδεξασθε καλως ηνειχεσθε
5 ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।
λογιζομαι γαρ μηδεν υστερηκεναι των υπερ λιαν αποστολων
6 ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
ει δε και ιδιωτης τω λογω αλλ ου τη γνωσει αλλ εν παντι φανερωθεντες εν πασιν εις υμας
7 ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
η αμαρτιαν εποιησα εμαυτον ταπεινων ινα υμεις υψωθητε οτι δωρεαν το του θεου ευαγγελιον ευηγγελισαμην υμιν
8 ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।
αλλας εκκλησιας εσυλησα λαβων οψωνιον προς την υμων διακονιαν
9 ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।
και παρων προς υμας και υστερηθεις ου κατεναρκησα ουδενος το γαρ υστερημα μου προσανεπληρωσαν οι αδελφοι ελθοντες απο μακεδονιας και εν παντι αβαρη υμιν εμαυτον ετηρησα και τηρησω
10 ੧੦ ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
εστιν αληθεια χριστου εν εμοι οτι η καυχησις αυτη ου φραγησεται εις εμε εν τοις κλιμασιν της αχαιας
11 ੧੧ ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
δια τι οτι ουκ αγαπω υμας ο θεος οιδεν
12 ੧੨ ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
ο δε ποιω και ποιησω ινα εκκοψω την αφορμην των θελοντων αφορμην ινα εν ω καυχωνται ευρεθωσιν καθως και ημεις
13 ੧੩ ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
οι γαρ τοιουτοι ψευδαποστολοι εργαται δολιοι μετασχηματιζομενοι εις αποστολους χριστου
14 ੧੪ ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
και ου θαυμαστον αυτος γαρ ο σατανας μετασχηματιζεται εις αγγελον φωτος
15 ੧੫ ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
ου μεγα ουν ει και οι διακονοι αυτου μετασχηματιζονται ως διακονοι δικαιοσυνης ων το τελος εσται κατα τα εργα αυτων
16 ੧੬ ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
παλιν λεγω μη τις με δοξη αφρονα ειναι ει δε μηγε καν ως αφρονα δεξασθε με ινα καγω μικρον τι καυχησωμαι
17 ੧੭ ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
ο λαλω ου λαλω κατα κυριον αλλ ως εν αφροσυνη εν ταυτη τη υποστασει της καυχησεως
18 ੧੮ ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।
επει πολλοι καυχωνται κατα την σαρκα καγω καυχησομαι
19 ੧੯ ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
ηδεως γαρ ανεχεσθε των αφρονων φρονιμοι οντες
20 ੨੦ ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।
ανεχεσθε γαρ ει τις υμας καταδουλοι ει τις κατεσθιει ει τις λαμβανει ει τις επαιρεται ει τις υμας εις προσωπον δερει
21 ੨੧ ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
κατα ατιμιαν λεγω ως οτι ημεις ησθενησαμεν εν ω δ αν τις τολμα εν αφροσυνη λεγω τολμω καγω
22 ੨੨ ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।
εβραιοι εισιν καγω ισραηλιται εισιν καγω σπερμα αβρααμ εισιν καγω
23 ੨੩ ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
διακονοι χριστου εισιν παραφρονων λαλω υπερ εγω εν κοποις περισσοτερως εν πληγαις υπερβαλλοντως εν φυλακαις περισσοτερως εν θανατοις πολλακις
24 ੨੪ ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।
υπο ιουδαιων πεντακις τεσσαρακοντα παρα μιαν ελαβον
25 ੨੫ ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।
τρις εραβδισθην απαξ ελιθασθην τρις εναυαγησα νυχθημερον εν τω βυθω πεποιηκα
26 ੨੬ ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,
οδοιποριαις πολλακις κινδυνοις ποταμων κινδυνοις ληστων κινδυνοις εκ γενους κινδυνοις εξ εθνων κινδυνοις εν πολει κινδυνοις εν ερημια κινδυνοις εν θαλασση κινδυνοις εν ψευδαδελφοις
27 ੨੭ ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
εν κοπω και μοχθω εν αγρυπνιαις πολλακις εν λιμω και διψει εν νηστειαις πολλακις εν ψυχει και γυμνοτητι
28 ੨੮ ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
χωρις των παρεκτος η επισυστασις μου η καθ ημεραν η μεριμνα πασων των εκκλησιων
29 ੨੯ ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
τις ασθενει και ουκ ασθενω τις σκανδαλιζεται και ουκ εγω πυρουμαι
30 ੩੦ ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
ει καυχασθαι δει τα της ασθενειας μου καυχησομαι
31 ੩੧ ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। (aiōn g165)
ο θεος και πατηρ του κυριου ιησου χριστου οιδεν ο ων ευλογητος εις τους αιωνας οτι ου ψευδομαι (aiōn g165)
32 ੩੨ ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।
εν δαμασκω ο εθναρχης αρετα του βασιλεως εφρουρει την δαμασκηνων πολιν πιασαι με θελων
33 ੩੩ ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।
και δια θυριδος εν σαργανη εχαλασθην δια του τειχους και εξεφυγον τας χειρας αυτου

< 2 ਕੁਰਿੰਥੀਆਂ ਨੂੰ 11 >