< 2 ਕੁਰਿੰਥੀਆਂ ਨੂੰ 11 >
1 ੧ ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!
Aș vrea să mă îndurați cu puțină nebunie, dar, într-adevăr, mă îndurați.
2 ੨ ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।
Căci sunt gelos pe voi cu o gelozie dumnezeiască. Căci te-am făgăduit în căsătorie unui singur soț, ca să te prezint lui Hristos ca o fecioară curată.
3 ੩ ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
Dar mă tem că, cumva, după cum șarpele a înșelat-o pe Eva cu viclenia lui, tot așa și mințile voastre ar putea fi corupte de la simplitatea care este în Hristos.
4 ੪ ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!
Căci, dacă cel care vine predică un alt Isus pe care noi nu l-am predicat, sau dacă primiți un alt spirit pe care nu l-ați primit, sau o altă “veste bună” pe care nu ați acceptat-o, ați suportat destul de bine acest lucru.
5 ੫ ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।
Căci socotesc că nu sunt deloc în urma celor mai buni apostoli.
6 ੬ ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।
Dar, chiar dacă sunt nepriceput în vorbire, nu sunt nepriceput în cunoaștere. Nu, în toate felurile vi s-a descoperit totul.
7 ੭ ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?
Sau am păcătuit eu, umilindu-mă pe mine însumi, ca să vă înalț pe voi, pentru că v-am propovăduit gratuit vestea cea bună a lui Dumnezeu?
8 ੮ ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।
Am jefuit alte adunări, luând de la ele salariu pentru a vă sluji vouă.
9 ੯ ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।
Când eram prezent la voi și aveam nevoie, nu am fost o povară pentru nimeni, pentru că frații, când au venit din Macedonia, au suplinit măsura nevoilor mele. În toate m-am ferit să fiu o povară pentru voi și voi continua să fac acest lucru.
10 ੧੦ ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
Cum adevărul lui Hristos este în mine, nimeni nu mă va opri din această laudă în regiunile din Ahaia.
11 ੧੧ ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
De ce? Pentru că nu vă iubesc? Dumnezeu știe.
12 ੧੨ ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
Dar ceea ce fac eu, voi continua să fac, ca să tai prilejul celor ce doresc un prilej, ca să se laude, ca să fie recunoscuți ca și noi.
13 ੧੩ ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
Căci astfel de oameni sunt falși apostoli, lucrători înșelători, care se dau drept apostoli ai lui Hristos.
14 ੧੪ ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
Și nu este de mirare, căci chiar și Satana se deghizează în înger de lumină.
15 ੧੫ ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
Prin urmare, nu este mare lucru dacă și slujitorii lui se dau drept slujitori ai dreptății, al căror sfârșit va fi potrivit cu faptele lor.
16 ੧੬ ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
Și iarăși zic: să nu mă creadă nimeni nebun. Ci, dacă este așa, primiți-mă totuși ca pe un nebun, ca să mă laud și eu puțin.
17 ੧੭ ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
Ceea ce vorbesc, nu vorbesc după Domnul, ci ca o nebunie, în această încredere de laudă.
18 ੧੮ ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।
Văzând că mulți se laudă după trup, mă voi lăuda și eu.
19 ੧੯ ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
Căci voi suportați cu plăcere pe cei nebuni, fiind înțelepți.
20 ੨੦ ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।
Căci voi suportați pe un om dacă vă duce în robie, dacă vă devorează, dacă vă ia în captivitate, dacă se înalță sau dacă vă lovește peste față.
21 ੨੧ ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
Spre rușinea mea, vorbesc ca și cum am fi fost slabi. Totuși, în orice fel în care cineva este îndrăzneț (vorbesc în neștire), sunt și eu îndrăzneț.
22 ੨੨ ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।
Sunt ei evrei? La fel și eu, sunt ei israeliți? La fel sunt și eu. Sunt ei urmașii lui Avraam? La fel sunt și eu.
23 ੨੩ ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।
Sunt ei slujitori ai lui Hristos? (Vorbesc ca unul de lângă el însuși.) Eu sunt mai mult: în munci mai mult, în închisori mai mult, în bătăi peste măsură și în morți des.
24 ੨੪ ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।
De cinci ori am primit de la iudei patruzeci de lovituri minus una.
25 ੨੫ ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।
De trei ori am fost bătut cu toiege. O dată am fost ucis cu pietre. De trei ori am suferit un naufragiu. Am stat o noapte și o zi în adânc.
26 ੨੬ ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,
Am fost deseori în călătorii, primejdii de râuri, primejdii de tâlhari, primejdii de la compatrioții mei, primejdii de la neamuri, primejdii în cetate, primejdii în pustiu, primejdii pe mare, primejdii printre frații mincinoși;
27 ੨੭ ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
în munci și osteneli, în privegheri dese, în foame și sete, în posturi dese, în frig și goliciune.
28 ੨੮ ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
În afară de cele de afară, mai este ceva care mă apasă în fiecare zi: îngrijorarea pentru toate adunările.
29 ੨੯ ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
Cine este slab, și eu nu sunt slab? Cine este făcut să se poticnească, și eu nu ard de indignare?
30 ੩੦ ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
Dacă trebuie să mă laud, mă voi lăuda cu ceea ce ține de slăbiciunea mea.
31 ੩੧ ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ। (aiōn )
Dumnezeul și Tatăl Domnului Isus Hristos, cel binecuvântat în veci de veci, știe că nu mint. (aiōn )
32 ੩੨ ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।
În Damasc, guvernatorul subordonat regelui Aretas a păzit cetatea Damascului, dorind să mă aresteze.
33 ੩੩ ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।
Am fost coborât într-un coș pe o fereastră lângă zid și am scăpat din mâinile lui.