< 2 ਕੁਰਿੰਥੀਆਂ ਨੂੰ 12 >
1 ੧ ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।
무익하나마 내가 부득불 자랑하노니 주의 환상과 계시를 말하리라
2 ੨ ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।
내가 그리스도 안에 있는 한 사람을 아노니 십 사년 전에 그가 세째 하늘에 이끌려 간 자라 (그가 몸 안에 있었는지 몸 밖에 있었는지 나는 모르거니와 하나님은 아시느니라)
3 ੩ ਅਤੇ ਮੈਂ ਅਜਿਹੇ ਮਨੁੱਖ ਨੂੰ ਜਾਣਦਾ ਹਾਂ ਜੋ ਉਹ ਸਰੀਰ ਦੇ ਨਾਲ ਜਾਂ ਸਰੀਰ ਤੋਂ ਵੱਖਰਾ ਮੈਂ ਨਹੀਂ ਜਾਣਦਾ, ਪਰਮੇਸ਼ੁਰ ਜਾਣਦਾ ਹੈ!
내가 이런 사람을 아노니 (그가 몸 안에 있었는지 몸 밖에 있었는지 나는 모르거니와 하나님은 아시느니라)
4 ੪ ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ।
그가 낙원으로 이끌려 가서 말할 수 없는 말을 들었으니 사람이 가히 이르지 못할 말이로다
5 ੫ ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ।
내가 이런 사람을 위하여 자랑하겠으나 나를 위하여는 약한 것들 외에 자랑치 아니하리라
6 ੬ ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।
내가 만일 자랑하고자 하여도 어리석은 자가 되지 아니할 것은 내가 참말을 함이라 그러나 누가 나를 보는 바와 내게 듣는 바에 지나치게 생각할까 두려워하여 그만 두노라
7 ੭ ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।
여러 계시를 받은 것이 지극히 크므로 너무 자고(自高)하지 않게 하시려고 내 육체에 가시 곧 사단의 사자를 주셨으니 이는 나를 쳐서 너무 자고하지 않게 하려 하심이니라
8 ੮ ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।
이것이 내게서 떠나기 위하여 내가 세 번 주께 간구하였더니
9 ੯ ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
내게 이르시기를 내 은혜가 네게 족하도다! 이는 내 능력이 약한데서 온전하여짐이라 하신지라 이러므로 도리어 크게 기뻐함으로나의 여러 약한 것들에 대하여 자랑하리니 이는 그리스도의 능력으로 내게 머물게 하려 함이라
10 ੧੦ ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
그러므로 내가 그리스도를 위하여 약한 것들과, 능욕과, 궁핍과, 핍박과, 곤란을 기뻐하노니 이는 내가 약할 그 때에 곧 강함이니라
11 ੧੧ ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।
내가 어리석은 자가 되었으나 너희에게 억지로 시킨 것이니 내가 너희에게 칭찬을 받아야 마땅하도다 내가 아무 것도 아니나 지극히 큰 사도들보다 조금도 부족하지 아니하니라
12 ੧੨ ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
사도의 표(標)된 것은 내가 너희 가운데서 모든 참음과, 표적과, 기사와, 능력을 행한 것이라
13 ੧੩ ਕਿਉਂ ਜੋ ਉਹ ਕਿਹੜੀ ਗੱਲ ਹੈ ਜਿਸ ਦੇ ਵਿੱਚ ਤੁਸੀਂ ਹੋਰਨਾਂ ਕਲੀਸਿਯਾਵਾਂ ਨਾਲੋਂ ਘੱਟ ਹੋ, ਬਿਨ੍ਹਾਂ ਇਸ ਦੇ ਜੋ ਮੈਂ ਆਪ ਤੁਹਾਡੇ ਉੱਤੇ ਭਾਰ ਨਾ ਪਾਇਆ। ਤੁਸੀਂ ਮੇਰੀ ਗਲਤੀਆਂ ਨੂੰ ਮਾਫ਼ ਕਰੋ!
내 자신이 너희에게 폐를 끼치지 아니한 일밖에 다른 교회보다 부족하게 한 것이 무엇이 있느냐? 너희는 나의 이 공평치 못한 것을 용서하라
14 ੧੪ ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
보라 이제 세 번째 너희에게 가기를 예비하였으나 너희에게 폐를 끼치지 아니하리라 나의 구하는 것은 너희 재물이 아니요 오직 너희니라 어린 아이가 부모를 위하여 재물을 저축하는 것이 아니요 이에 부모가 어린 아이를 위하여 하느니라
15 ੧੫ ਮੈਂ ਤੁਹਾਡੇ ਆਤਮਾ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ। ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ?
내가 너희 영혼을 위하여 크게 기뻐함으로 재물을 허비하고 또 내 자신까지 허비하리니 너희를 더욱 사랑할 수록 나는 덜 사랑을 받겠느냐
16 ੧੬ ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ!
하여간 어떤 이의 말이 내가 너희에게 짐을 지우지는 아니하였을지라도 공교한 자가 되어 궤계로 너희를 취하였다 하니
17 ੧੭ ਜਿਨ੍ਹਾਂ ਨੂੰ ਮੈਂ ਤੁਹਾਡੇ ਕੋਲ ਭੇਜਿਆ, ਕੀ ਉਨ੍ਹਾਂ ਵਿੱਚੋਂ ਕਿਸੇ ਦੇ ਰਾਹੀਂ ਮੈਂ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ?
내가 너희에게 보낸 자 중에 누구로 너희의 이(利)를 취하더냐?
18 ੧੮ ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।
내가 디도를 권하고 함께 한 형제를 보내었으니 디도가 너희의 이(利)를 취하더냐 우리가 동일한 성령으로 행하지 아니하더냐 동일한 보조로 하지 아니하더냐?
19 ੧੯ ਭਲਾ, ਤੁਸੀਂ ਅਜੇ ਤੱਕ ਸਮਝਦੇ ਹੋ ਜੋ ਅਸੀਂ ਤੁਹਾਡੇ ਅੱਗੇ ਬਹਾਨੇ ਕਰਦੇ ਹਾਂ? ਅਸੀਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ। ਪਰ ਹੇ ਪਿਆਰਿਓ, ਇਹ ਸਾਰੀਆਂ ਗੱਲਾਂ ਤੁਹਾਡੇ ਹੀ ਲਾਭ ਲਈ ਹਨ।
이 때까지 우리가 우리를 너희에게 변명하는 줄로 생각하는구나 우리가 그리스도 안에서 하나님 앞에 말하노라 사랑하는 자들아! 이 모든 것은 너희의 덕을 세우기 위함이니라
20 ੨੦ ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।
내가 갈 때에 너희를 나의 원하는 것과 같이 보지 못하고 또 내가 너희에게 너희의 원치 않는 것과 같이 보일까 두려워하며 또 다툼과, 시기와, 분냄과, 당 짓는 것과, 중상함과, 수군수군하는 것과, 거만함과, 어지러운 것이 있을까 두려워하고
21 ੨੧ ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।
또 내가 다시 갈 때에 내 하나님이 나를 너희 앞에서 낮추실까 두려워하고 또 내가 전에 죄를 지은 여러 사람의 그 행한 바 더러움과, 음란함과, 호색함을 회개치 아니함을 인하여 근심할까 두려워하노라