< 2 ਕੁਰਿੰਥੀਆਂ ਨੂੰ 3 >

1 ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
我們豈又開始舉薦我們自己嗎﹖或是,難道我們也應像某些人一般,需要遞上薦書,或由你們寫薦書嗎﹖
2 ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।
你們就是我們的薦書,是寫在我們心上,為眾人所共知共讀的,
3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।
因為明顯地,你們就是我們供職所寫的基督的書信:不是用墨水寫的,而是以生活的天主聖神;不是寫在石版上,而是在血肉的心版上。
4 ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।
我們藉著基督在天主前才敢這樣自信,
5 ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।
但這並不是說:我們憑自己能夠承擔什麼事,好似出於自己一般;而是說:我們夠資格,是出於天主,
6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
並且是衪使我們能夠做新約的僕役:這約並不是在於文字,而是在於神,因為文字人死,神卻叫人活。
7 ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
如果那以文字刻在石頭上而屬死的職務,尚且過光榮──甚至以色列子民為了梅瑟面貌上易於消逝的光榮,不能注視衪的面貌──
8 ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
那麼,屬神的職務,豈不更該有光榮嗎﹖
9 ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।
如果先前定罪的職務有過光榮,那麼,成義的職務更該多麼充滿光榮!
10 ੧੦ ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।
真實,那先前有過光榮的,因了這更超越的光榮,已算不得光榮了,
11 ੧੧ ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
因為那易於消逝的曾一度有過光榮,那麼,那常存的更該多麼有光榮!
12 ੧੨ ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।
所以,我們既懷有這種希望,所以坦白行事,
13 ੧੩ ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
不像梅瑟一般,將帕子蒙在臉上,免得以色列子民看到那易於消逝的光榮終結;
14 ੧੪ ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।
但是他們的心陷於遲純,因為直到今天,在讀舊約時,同漾的帕子仍然存在,沒有揭去,因為只有在基督內才能除去;
15 ੧੫ ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
而且直到今天,幾時讀梅瑟時,還有帕子蓋在他們的心上;
16 ੧੬ ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।
他們幾時轉向主,帕子就會除掉。
17 ੧੭ ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
主就是那神;主的神在那裏,那裏就有自由。
18 ੧੮ ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।
我們眾人以揭開的臉面反映主的光榮的,漸漸地光榮另上加光榮,都變成了與主同樣的肖像,正如由主,即神在我們內所完成的。

< 2 ਕੁਰਿੰਥੀਆਂ ਨੂੰ 3 >