< 2 ਕੁਰਿੰਥੀਆਂ ਨੂੰ 3 >
1 ੧ ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
१क्या हम फिर अपनी बड़ाई करने लगे? या हमें कितनों के समान सिफारिश की पत्रियाँ तुम्हारे पास लानी या तुम से लेनी हैं?
2 ੨ ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।
२हमारी पत्री तुम ही हो, जो हमारे हृदयों पर लिखी हुई है, और उसे सब मनुष्य पहचानते और पढ़ते हैं।
3 ੩ ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।
३यह प्रगट है, कि तुम मसीह की पत्री हो, जिसको हमने सेवकों के समान लिखा; और जो स्याही से नहीं, परन्तु जीविते परमेश्वर के आत्मा से पत्थर की पटियों पर नहीं, परन्तु हृदय की माँस रूपी पटियों पर लिखी है।
4 ੪ ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।
४हम मसीह के द्वारा परमेश्वर पर ऐसा ही भरोसा रखते हैं।
5 ੫ ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।
५यह नहीं, कि हम अपने आप से इस योग्य हैं, कि अपनी ओर से किसी बात का विचार कर सकें; पर हमारी योग्यता परमेश्वर की ओर से है।
6 ੬ ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
६जिसने हमें नई वाचा के सेवक होने के योग्य भी किया, शब्द के सेवक नहीं वरन् आत्मा के; क्योंकि शब्द मारता है, पर आत्मा जिलाता है।
7 ੭ ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
७और यदि मृत्यु की यह वाचा जिसके अक्षर पत्थरों पर खोदे गए थे, यहाँ तक तेजोमय हुई, कि मूसा के मुँह पर के तेज के कारण जो घटता भी जाता था, इस्राएली उसके मुँह पर दृष्टि नहीं कर सकते थे।
8 ੮ ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
८तो आत्मा की वाचा और भी तेजोमय क्यों न होगी?
9 ੯ ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।
९क्योंकि जब दोषी ठहरानेवाली वाचा तेजोमय थी, तो धर्मी ठहरानेवाली वाचा और भी तेजोमय क्यों न होगी?
10 ੧੦ ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।
१०और जो तेजोमय था, वह भी उस तेज के कारण जो उससे बढ़कर तेजोमय था, कुछ तेजोमय न ठहरा।
11 ੧੧ ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
११क्योंकि जब वह जो घटता जाता था तेजोमय था, तो वह जो स्थिर रहेगा, और भी तेजोमय क्यों न होगा?
12 ੧੨ ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।
१२इसलिए ऐसी आशा रखकर हम साहस के साथ बोलते हैं।
13 ੧੩ ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
१३और मूसा के समान नहीं, जिसने अपने मुँह पर परदा डाला था ताकि इस्राएली उस घटनेवाले तेज के अन्त को न देखें।
14 ੧੪ ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।
१४परन्तु वे मतिमन्द हो गए, क्योंकि आज तक पुराने नियम के पढ़ते समय उनके हृदयों पर वही परदा पड़ा रहता है; पर वह मसीह में उठ जाता है।
15 ੧੫ ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
१५और आज तक जब कभी मूसा की पुस्तक पढ़ी जाती है, तो उनके हृदय पर परदा पड़ा रहता है।
16 ੧੬ ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।
१६परन्तु जब कभी उनका हृदय प्रभु की ओर फिरेगा, तब वह परदा उठ जाएगा।
17 ੧੭ ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
१७प्रभु तो आत्मा है: और जहाँ कहीं प्रभु का आत्मा है वहाँ स्वतंत्रता है।
18 ੧੮ ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।
१८परन्तु जब हम सब के उघाड़े चेहरे से प्रभु का प्रताप इस प्रकार प्रगट होता है, जिस प्रकार दर्पण में, तो प्रभु के द्वारा जो आत्मा है, हम उसी तेजस्वी रूप में अंश-अंश करके बदलते जाते हैं।