< 2 ਕੁਰਿੰਥੀਆਂ ਨੂੰ 4 >
1 ੧ ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।
Διὰ τοῦτο ἔχοντες τὴν διακονίαν ταύτην καθὼς ἠλεήθημεν, οὐκ ἐγκακοῦμεν,
2 ੨ ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
ἀλλ᾽ ἀπειπάμεθα τὰ κρυπτὰ τῆς αἰσχύνης μὴ περιπατοῦντες ἐν πανουργίᾳ, μηδὲ δολοῦντες τὸν λόγον τοῦ θεοῦ, ἀλλὰ τῇ φανερώσει τῆς ἀληθείας συνιστάνοντες ἑαυτοὺς πρὸς πᾶσαν συνείδησιν ἀνθρώπων ἐνώπιον τοῦ θεοῦ.
3 ੩ ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
εἰ δὲ καὶ ἔστιν κεκαλυμμένον τὸ εὐαγγέλιον ἡμῶν, ἐν τοῖς ἀπολλυμένοις ἐστὶν κεκαλυμμένον·
4 ੪ ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn )
ἐν οἷς ὁ θεὸς τοῦ αἰῶνος τούτου ἐτύφλωσεν τὰ νοήματα τῶν ἀπίστων εἰς τὸ μὴ αὐγάσαι (αὐτοῖς *k*) τὸν φωτισμὸν τοῦ εὐαγγελίου τῆς δόξης τοῦ Χριστοῦ, ὅς ἐστιν εἰκὼν τοῦ θεοῦ. (aiōn )
5 ੫ ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
Οὐ γὰρ ἑαυτοὺς κηρύσσομεν ἀλλ᾽ Ἰησοῦν Χριστὸν κύριον, ἑαυτοὺς δὲ δούλους ὑμῶν διὰ Ἰησοῦν.
6 ੬ ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
ὅτι ὁ θεὸς ὁ εἰπὼν ἐκ σκότους φῶς (λάμψει, *N(k)O*) ὃς ἔλαμψεν ἐν ταῖς καρδίαις ἡμῶν πρὸς φωτισμὸν τῆς γνώσεως τῆς δόξης τοῦ θεοῦ ἐν προσώπῳ Ἰησοῦ Χριστοῦ.
7 ੭ ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।
Ἔχομεν δὲ τὸν θησαυρὸν τοῦτον ἐν ὀστρακίνοις σκεύεσιν, ἵνα ἡ ὑπερβολὴ τῆς δυνάμεως ᾖ τοῦ θεοῦ καὶ μὴ ἐξ ἡμῶν,
8 ੮ ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।
ἐν παντὶ θλιβόμενοι ἀλλ᾽ οὐ στενοχωρούμενοι, ἀπορούμενοι ἀλλ᾽ οὐκ ἐξαπορούμενοι,
9 ੯ ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
διωκόμενοι ἀλλ᾽ οὐκ ἐγκαταλειπόμενοι, καταβαλλόμενοι ἀλλ᾽ οὐκ ἀπολλύμενοι·
10 ੧੦ ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
πάντοτε τὴν νέκρωσιν τοῦ (κυρίου *K*) Ἰησοῦ ἐν τῷ σώματι περιφέροντες, ἵνα καὶ ἡ ζωὴ τοῦ Ἰησοῦ ἐν τῷ σώματι ἡμῶν φανερωθῇ·
11 ੧੧ ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
ἀεὶ γὰρ ἡμεῖς οἱ ζῶντες εἰς θάνατον παραδιδόμεθα διὰ Ἰησοῦν, ἵνα καὶ ἡ ζωὴ τοῦ Ἰησοῦ φανερωθῇ ἐν τῇ θνητῇ σαρκὶ ἡμῶν.
12 ੧੨ ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।
ὥστε ὁ (μὲν *k*) θάνατος ἐν ἡμῖν ἐνεργεῖται, ἡ δὲ ζωὴ ἐν ὑμῖν.
13 ੧੩ ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।
Ἔχοντες δὲ τὸ αὐτὸ πνεῦμα τῆς πίστεως κατὰ τὸ γεγραμμένον· ἐπίστευσα, διὸ ἐλάλησα, καὶ ἡμεῖς πιστεύομεν, διὸ καὶ λαλοῦμεν·
14 ੧੪ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
εἰδότες ὅτι ὁ ἐγείρας τὸν κύριον Ἰησοῦν καὶ ἡμᾶς (σὺν *N(k)O*) Ἰησοῦ ἐγερεῖ καὶ παραστήσει σὺν ὑμῖν.
15 ੧੫ ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
τὰ γὰρ πάντα δι᾽ ὑμᾶς, ἵνα ἡ χάρις πλεονάσασα διὰ τῶν πλειόνων τὴν εὐχαριστίαν περισσεύσῃ εἰς τὴν δόξαν τοῦ θεοῦ.
16 ੧੬ ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
διὸ οὐκ ἐγκακοῦμεν· ἀλλ᾽ εἰ καὶ ὁ ἔξω ἡμῶν ἄνθρωπος διαφθείρεται, ἀλλ᾽ ὁ (ἔσω *N(k)O*) (ἡμῶν *no*) ἀνακαινοῦται ἡμέρᾳ καὶ ἡμέρᾳ.
17 ੧੭ ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios )
τὸ γὰρ παραυτίκα ἐλαφρὸν τῆς θλίψεως ἡμῶν καθ᾽ ὑπερβολὴν εἰς ὑπερβολὴν αἰώνιον βάρος δόξης κατεργάζεται ἡμῖν, (aiōnios )
18 ੧੮ ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios )
μὴ σκοπούντων ἡμῶν τὰ βλεπόμενα ἀλλὰ τὰ μὴ βλεπόμενα· τὰ γὰρ βλεπόμενα πρόσκαιρα, τὰ δὲ μὴ βλεπόμενα αἰώνια. (aiōnios )