< 2 ਕੁਰਿੰਥੀਆਂ ਨੂੰ 4 >

1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।
이러하므로 우리가 이 직분을 받아 긍휼하심을 입은대로 낙심하지 아니하고
2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
이에 숨은 부끄러움의 일을 버리고 궤휼 가운데 행하지 아니하며 하나님의 말씀을 혼잡케 아니하고 오직 진리를 나타냄으로 하나님 앞에서 각 사람의 양심에 대하여 스스로 천거하노라
3 ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
만일 우리 복음이 가리웠으면 망하는 자들에게 가리운 것이라
4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn g165)
그 중에 이 세상 신이 믿지 아니하는 자들의 마음을 혼미케하여 그리스도의 영광의 복음의 광채를 비취지 못하게 함이니 그리스도는 하나님의 형상이니라 (aiōn g165)
5 ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
우리가 우리를 전파하는 것이 아니라 오직 그리스도 예수의 주되신 것과 또 예수를 위하여 우리가 너희의 종 된 것을 전파함이라
6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
어두운데서 빛이 비취리라 하시던 그 하나님께서 예수 그리스도의 얼굴에 있는 하나님의 영광을 아는 빛을 우리 마음에 비취셨느니라
7 ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।
우리가 이 보배를 질그릇에 가졌으니 이는 능력의 심히 큰 것이 하나님께 있고 우리에게 있지 아니함을 알게 하려 함이라
8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।
우리가 사방으로 우겨쌈을 당하여도 싸이지 아니하며 답답한 일을 당하여도 낙심하지 아니하며
9 ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
핍박을 받아도 버린 바 되지 아니하며 거꾸러뜨림을 당하여도 망하지 아니하고
10 ੧੦ ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
우리가 항상 예수 죽인 것을 몸에 짊어짐은 예수의 생명도 우리 몸에 나타나게 하려 함이라
11 ੧੧ ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
우리 산 자가 항상 예수를 위하여 죽음에 넘기움은 예수의 생명이 또한 우리 죽을 육체에 나타나게 하려 함이니라
12 ੧੨ ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।
그런즉 사망은 우리 안에서 역사하고 생명은 너희 안에서 하느니라
13 ੧੩ ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।
기록한 바 내가 믿는 고로 말하였다 한 것 같이 우리가 같은 믿음의 마음을 가졌으니 우리도 믿는 고로 또한 말하노라
14 ੧੪ ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
주 예수를 다시 살리신 이가 예수와 함께 우리도 다시 살리사 너희와 함께 그 앞에 서게 하실 줄을 아노니
15 ੧੫ ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
모든 것을 너희를 위하여 하는 것은 은혜가 많은 사람의 감사함으로 말미암아 더하여 넘쳐서 하나님께 영광을 돌리게 하려 함이라
16 ੧੬ ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
그러므로 우리가 낙심하지 아니하노니 겉 사람은 후패하나 우리의 속은 날로 새롭도다
17 ੧੭ ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios g166)
우리의 잠시 받는 환난의 경(輕)한 것이 지극히 크고 영원한 영광의 중(重)한 것을 우리에게 이루게 함이니 (aiōnios g166)
18 ੧੮ ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios g166)
우리의 돌아보는 것은 보이는 것이 아니요, 보이지 않는 것이니 보이는 것은 잠간이요, 보이지 않는 것은 영원함이니라 (aiōnios g166)

< 2 ਕੁਰਿੰਥੀਆਂ ਨੂੰ 4 >