< 2 ਕੁਰਿੰਥੀਆਂ ਨੂੰ 5 >
1 ੧ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ। (aiōnios )
Nikech wangʼeyo ni ka kiru mwadakieni okethi, to wan gi ot ma Nyasaye osegeronwa e polo, ma en ot mosiko, ma lwet dhano ok ogero. (aiōnios )
2 ੨ ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ।
Kapod wan e kiruni to wachur ka wagombo mondo orwakwa gi odwa mar polo
3 ੩ ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ।
nikech ka waserwakore kode, to ok bi yudwa duk.
4 ੪ ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।
Nikech kapod wadak e kiruni, to wachur gi pek modiyowa, to mano ok onyiso ni wadwaro weyo ringruok mawan-goni, to wagombo rwakore gi ringruok manyien mar polo, mondo gima ok tho omwony mano matho.
5 ੫ ਅਤੇ ਜਿਸ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਸ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ ਹੈ।
Nyasaye ema oseikonwa chenro machalo kama, kendo osemiyowa Roho kaka singo, masingo gima biro.
6 ੬ ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।
Kuom mano, wan gi chir pile, kendo wangʼeyo ni ka pod wadak e ringruogni, to wan mabor gi Ruoth.
7 ੭ ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।
Wadak kuom yie to ok kuom gik mwaneno.
8 ੮ ਅਸੀਂ ਹੌਂਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਜੋ ਇਸ ਸਰੀਰ ਦਾ ਘਰ ਛੱਡ ਦੇਈਏ ਅਤੇ ਪ੍ਰਭੂ ਕੋਲ ਜਾ ਵੱਸੀਏ।
Wawacho ni wan gi chir kendo dwaher moloyo weyo dak e ringruogni mondo wadag kaachiel gi Ruoth.
9 ੯ ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
Omiyo thoro marwa maduongʼ en mondo watim dwarone, bed ni pod wan e ringruogni kata ka wasetho.
10 ੧੦ ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।
Nikech nyaka wan duto wabi wachungʼ e nyim kom bura mar Kristo, mondo ngʼato ka ngʼato oyud gima owinjore gi gik mane otimo kapod en ringruok kata gin gik mabeyo, kata maricho.
11 ੧੧ ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ।
Kaka wangʼeyo gima luoro Ruoth en, wajiwo ji mondo gidwog ire. Wan to Nyasaye ongʼeyowa malongʼo, kendo ageno ni un bende ungʼeyowa malongʼo chuth e chunyu maiye.
12 ੧੨ ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ।
Ok watem pwoyorenu, to wamiyou gima unyalo sungorugo kuomwa, mondo uyud gima unyalo dwokogo joma sungore nikech timbegi ma oko mineno, to ok nikech gima ni e chunygi.
13 ੧੩ ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।
Kapo ni mano nyalo miyo wachal joneko, to obedo kamano nikech Nyasaye; to ka pachwa ni kare, to en kamano nikech un.
14 ੧੪ ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
Nikech hera mar Kristo chunowa mondo watim gik ma watimo, nikech wan gi ratiro ni ngʼato achiel notho ni ji duto; omiyo ji duto notho.
15 ੧੫ ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
To notho ni ji duto mondo joma ngima koro kik bed mangima mana ni gin giwegi, to mondo gibed mangima ni Jal ma notho mochako ochier nikech gin.
16 ੧੬ ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।
Omiyo chakre sani koro ok wangʼe ngʼato e yo mapiny ngʼeyogo ji. Kata obedo ni kinde moko ne wangʼeyo Kristo e yo makamano, tinde ok watim kamano kendo.
17 ੧੭ ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
Emomiyo ka ngʼato ni kuom Kristo to en chwech manyien; gik machon osekadho, neuru, gik manyien osechopo!
18 ੧੮ ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
Magi duto oa kuom Nyasaye, mane ogolo sigu mane ni e kindwa kode kotimowa osiepene kuom Kristo, kendo omiyowa tich mar loko wasike osiepene:
19 ੧੯ ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
tiende ni, Nyasaye notimo winjruok gi piny kuom Kristo, ka ok okwano richo ji e wigi. To wan ema osemiyowa wach manyiso ji kaka digibed e winjruok gi Nyasaye.
20 ੨੦ ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
Kuom mano, wan e joote mag Kristo, kendo Nyasaye owuon ema wuoyo kodu kokalo kuomwa. Wakwayou ka wachungʼ kar Kristo, mondo uwinjru kod Nyasaye.
21 ੨੧ ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
Nyasaye noketo Jal mane onge richo obedo richo mondo kuome wabed joma kare mag Nyasaye.