< 2 ਕੁਰਿੰਥੀਆਂ ਨੂੰ 6 >
1 ੧ ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ।
Молимо вас, пак, као помагачи да не примите узалуд благодат Божију.
2 ੨ ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
Јер Он говори: У време најбоље послушах те, и у дан спасења помогох ти. Ево сад је време најбоље, ево сад је дан спасења!
3 ੩ ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ।
Никакво ни у чему не дајете спотицање, да се служба не куди;
4 ੪ ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,
Него у свему покажите се као слуге Божије, у трпљењу многом, у невољама, у бедама, у теснотама,
5 ੫ ਕੋਰੜੇ ਖਾਣ ਤੋਂ, ਕੈਦ ਤੋਂ, ਹੰਗਾਮਿਆਂ ਤੋਂ, ਮਿਹਨਤਾਂ ਤੋਂ, ਉਣੀਂਦਿਆਂ ਤੋਂ, ਵਰਤ ਰੱਖਣ ਤੋਂ,
У ранама, у тамницама, у бунама, у трудовима, у неспавању, у посту,
6 ੬ ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ,
У чистоти, у разуму, у подношењу, у доброти, у Духу светом, у љубави истинитој,
7 ੭ ਸਚਿਆਈ ਦੇ ਬਚਨ ਤੋਂ, ਪਰਮੇਸ਼ੁਰ ਦੀ ਸਮਰੱਥਾ ਤੋਂ, ਧਰਮ ਦੇ ਹਥਿਆਰਾਂ ਨਾਲ ਜਿਹੜੇ ਸੱਜੇ ਖੱਬੇ ਹਨ।
У речи истине, у сили Божјој, с оружјем правде и надесно и налево,
8 ੮ ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,
Славом и срамотом, куђењем и похвалом, као варалице и истинити,
9 ੯ ਅਣਜਾਣਿਆਂ ਵਰਗੇ ਪਰ ਉਜਾਗਰ ਹਾਂ, ਮਰਿਆਂ ਵਰਗੇ ਪਰ ਵੇਖੋ ਜਿਉਂਦੇ ਹਾਂ, ਤਾੜੇ ਜਾਂਦਿਆਂ ਵਰਗੇ ਪਰ ਜਾਨੋਂ ਨਹੀਂ ਮਾਰੇ ਜਾਂਦੇ,
Као незнани и познати, као они који умиру и ево смо живи, као накажени, а не уморени,
10 ੧੦ ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁਝ ਦੇ ਮਾਲਕ ਹਾਂ।
Као жалосни, а који се једнако веселе, као сиромашни, а који многе обогаћавају, као они који ништа немају а све имају.
11 ੧੧ ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।
Уста наша отворише се к вама, Коринћани, и срце наше распространи се.
12 ੧੨ ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।
Вама није тесно место у нама, али вам је тесно у срцима вашим.
13 ੧੩ ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।
А да ми вратите (као деци говорим), распространите се и ви.
14 ੧੪ ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?
Не вуците у туђем јарму неверника; јер шта има правда с безакоњем? Или какву заједницу има видело с тамом?
15 ੧੫ ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?
Како ли се слаже Христос с Велијаром? Или какав удео има верни с неверником?
16 ੧੬ ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
Или како се удара црква Божја с идолима? Јер сте ви цркве Бога Живога, као што рече Бог: Уселићу се у њих, и живећу у њима, и бићу им Бог, и они ће бити мој народ.
17 ੧੭ ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Зато изиђите између њих и одвојте се, говори Господ, и не дохватајте се до нечистоте, и ја ћу вас примити,
18 ੧੮ ਅਤੇ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੂ ਦਾ ਹੈ।
И бићу вам Отац, и ви ћете бити моји синови и кћери, говори Господ Сведржитељ.