< 2 ਕੁਰਿੰਥੀਆਂ ਨੂੰ 7 >

1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
پس‌ای عزیزان، چون این وعده‌ها راداریم، خویشتن را از هر نجاست جسم وروح طاهر بسازیم و قدوسیت را در خدا ترسی به‌کمال رسانیم.۱
2 ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।
ما را در دلهای خود جا دهید. بر هیچ‌کس ظلم نکردیم و هیچ‌کس را فاسد نساختیم وهیچ‌کس را مغبون ننمودیم.۲
3 ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ।
این را از روی مذمت نمی گویم، زیرا پیش گفتم که در دل ماهستید تا در موت و حیات با هم باشیم.۳
4 ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ।
مرا برشما اعتماد کلی و درباره شما فخر کامل است. ازتسلی سیر گشته‌ام و در هر زحمتی که بر مامی آید، شادی وافر می‌کنم.۴
5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ।
زیرا چون به مکادونیه هم رسیدیم، جسم ماآرامی نیافت، بلکه در هرچیز زحمت کشیدیم؛ در ظاهر، نزاعها و در باطن، ترسها بود.۵
6 ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।
لیکن خدایی که تسلی دهنده افتادگان است، ما را به آمدن تیطس تسلی بخشید.۶
7 ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਹਾਡੇ ਵਿੱਚ ਪ੍ਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ।
و نه از آمدن او تنهابلکه به آن تسلی نیز که او در شما یافته بود، چون ما را مطلع ساخت از شوق شما و نوحه گری شماو غیرتی که درباره من داشتید، به نوعی که بیشترشادمان گردیدم.۷
8 ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ।
زیرا که هرچند شما را به آن رساله محزون ساختم، پشیمان نیستم، اگرچه پشیمان هم بودم زیرا یافتم که آن رساله شما رااگر هم به ساعتی، غمگین ساخت.۸
9 ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।
الحال شادمانم، نه از آنکه غم خوردید بلکه از اینکه غم شما به توبه انجامید، زیرا که غم شما برای خدابود تا به هیچ وجه زیانی از ما به شما نرسد.۹
10 ੧੦ ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
زیرا غمی که برای خداست منشا توبه می‌باشد به جهت نجات که از آن پشیمانی نیست؛ اما غم دنیوی منشا موت است.۱۰
11 ੧੧ ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।
زیرا اینک همین‌که غم شما برای خدا بود، چگونه کوشش، بل احتجاج، بل خشم، بل ترس، بل اشتیاق، بل غیرت، بل انتقام را در شما پدید آورد. در هر چیزخود را ثابت کردید که در این امر مبرا هستید.۱۱
12 ੧੨ ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।
باری هرگاه به شما نوشتم، بجهت آن ظالم یا مظلوم نبود، بلکه تا غیرت ما درباره شما به شمادر حضور خدا ظاهر شود.۱۲
13 ੧੩ ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।
و از این جهت تسلی یافتیم لیکن در تسلی خود شادی ما ازخوشی تیطس بینهایت زیاده گردید چونکه روح او از جمیع شما آرامی یافته بود.۱۳
14 ੧੪ ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ।
زیرا اگردرباره شما بدو فخر کردم، خجل نشدم بلکه چنانکه همه سخنان را به شما به راستی گفتیم، همچنین فخر ما به تیطس راست شد.۱۴
15 ੧੫ ਅਤੇ ਉਹ ਤੁਹਾਡੇ ਸਭ ਦੀ ਆਗਿਆ-ਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ।
و خاطراو به سوی شما زیادتر مایل گردید، چونکه اطاعت جمیع شما را به یاد می‌آورد که چگونه به ترس و لرز او را پذیرفتید.۱۵
16 ੧੬ ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖ਼ਾਤਰ ਦਲੇਰੀ ਹੈ।
شادمانم که درهرچیز بر شما اعتماد دارم.۱۶

< 2 ਕੁਰਿੰਥੀਆਂ ਨੂੰ 7 >