< 2 ਕੁਰਿੰਥੀਆਂ ਨੂੰ 8 >

1 ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ।
γνωριζω δε υμιν αδελφοι την χαριν του θεου την δεδομενην εν ταις εκκλησιαις της μακεδονιας
2 ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
οτι εν πολλη δοκιμη θλιψεως η περισσεια της χαρας αυτων και η κατα βαθους πτωχεια αυτων επερισσευσεν εις τον πλουτον της απλοτητος αυτων
3 ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।
οτι κατα δυναμιν μαρτυρω και υπερ δυναμιν αυθαιρετοι
4 ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ।
μετα πολλης παρακλησεως δεομενοι ημων την χαριν και την κοινωνιαν της διακονιας της εις τους αγιους
5 ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
και ου καθως ηλπισαμεν αλλ εαυτους εδωκαν πρωτον τω κυριω και ημιν δια θεληματος θεου
6 ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।
εις το παρακαλεσαι ημας τιτον ινα καθως προενηρξατο ουτως και επιτελεση εις υμας και την χαριν ταυτην
7 ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
αλλ ωσπερ εν παντι περισσευετε πιστει και λογω και γνωσει και παση σπουδη και τη εξ υμων εν ημιν αγαπη ινα και εν ταυτη τη χαριτι περισσευητε
8 ਮੈਂ ਹੁਕਮ ਦੀ ਰੀਤ ਅਨੁਸਾਰ ਨਹੀਂ ਪਰ ਹੋਰਨਾਂ ਦੇ ਜੋਸ਼ ਨਾਲ ਤੁਹਾਡੇ ਪਿਆਰ ਦੀ ਸਚਿਆਈ ਨੂੰ ਪਰਖਣ ਲਈ ਇਹ ਆਖਦਾ ਹਾਂ।
ου κατ επιταγην λεγω αλλα δια της ετερων σπουδης και το της υμετερας αγαπης γνησιον δοκιμαζων
9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।
γινωσκετε γαρ την χαριν του κυριου ημων ιησου χριστου οτι δι υμας επτωχευσεν πλουσιος ων ινα υμεις τη εκεινου πτωχεια πλουτησητε
10 ੧੦ ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।
και γνωμην εν τουτω διδωμι τουτο γαρ υμιν συμφερει οιτινες ου μονον το ποιησαι αλλα και το θελειν προενηρξασθε απο περυσι
11 ੧੧ ਸੋ ਹੁਣ ਤੁਸੀਂ ਉਸ ਕੰਮ ਨੂੰ ਸਿਰੇ ਵੀ ਚਾੜ੍ਹੋ ਅਤੇ ਜਿਸ ਤਰ੍ਹਾਂ ਇੱਛਾ ਕਰਨ ਦੀ ਤਿਆਰੀ ਸੀ ਉਸੇ ਤਰ੍ਹਾਂ ਆਪਣੇ ਵਾਧੇ ਦੇ ਅਨੁਸਾਰ ਚਾੜ੍ਹਨਾ ਵੀ ਹੋਵੇ।
νυνι δε και το ποιησαι επιτελεσατε οπως καθαπερ η προθυμια του θελειν ουτως και το επιτελεσαι εκ του εχειν
12 ੧੨ ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
ει γαρ η προθυμια προκειται καθο εαν εχη τις ευπροσδεκτος ου καθο ουκ εχει
13 ੧੩ ਕਿਉਂ ਜੋ ਮੈਂ ਇਹ ਇਸ ਲਈ ਨਹੀਂ ਆਖਦਾ ਜੋ ਹੋਰਨਾਂ ਨੂੰ ਸੌਖਾ ਅਤੇ ਤੁਹਾਨੂੰ ਔਖਾ ਹੋਵੇ।
ου γαρ ινα αλλοις ανεσις υμιν δε θλιψις αλλ εξ ισοτητος εν τω νυν καιρω το υμων περισσευμα εις το εκεινων υστερημα
14 ੧੪ ਸਗੋਂ ਬਰਾਬਰੀ ਹੋਵੇ ਜੋ ਇਸ ਵਾਰ ਤੁਹਾਡਾ ਵਾਧਾ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਉਨ੍ਹਾਂ ਦਾ ਵਾਧਾ ਵੀ ਤੁਹਾਡੇ ਘਾਟੇ ਨੂੰ ਪੂਰਾ ਕਰੇ ਤਾਂ ਜੋ ਬਰਾਬਰੀ ਰਹੇ।
ινα και το εκεινων περισσευμα γενηται εις το υμων υστερημα οπως γενηται ισοτης
15 ੧੫ ਜਿਸ ਪ੍ਰਕਾਰ ਲਿਖਿਆ ਹੋਇਆ ਹੈ - ਜਿਸ ਨੇ ਵੱਧ ਲਿਆ ਸੀ ਉਸ ਦਾ ਵੱਧ ਨਾ ਨਿੱਕਲਿਆ ਅਤੇ ਜਿਸ ਨੇ ਘੱਟ ਲਿਆ ਸੀ ਉਸ ਦਾ ਘੱਟ ਨਾ ਨਿੱਕਲਿਆ।
καθως γεγραπται ο το πολυ ουκ επλεονασεν και ο το ολιγον ουκ ηλαττονησεν
16 ੧੬ ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।
χαρις δε τω θεω τω διδοντι την αυτην σπουδην υπερ υμων εν τη καρδια τιτου
17 ੧੭ ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।
οτι την μεν παρακλησιν εδεξατο σπουδαιοτερος δε υπαρχων αυθαιρετος εξηλθεν προς υμας
18 ੧੮ ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।
συνεπεμψαμεν δε μετ αυτου τον αδελφον ου ο επαινος εν τω ευαγγελιω δια πασων των εκκλησιων
19 ੧੯ ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
ου μονον δε αλλα και χειροτονηθεις υπο των εκκλησιων συνεκδημος ημων συν τη χαριτι ταυτη τη διακονουμενη υφ ημων προς την αυτου του κυριου δοξαν και προθυμιαν ημων
20 ੨੦ ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
στελλομενοι τουτο μη τις ημας μωμησηται εν τη αδροτητι ταυτη τη διακονουμενη υφ ημων
21 ੨੧ ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
προνοουμενοι καλα ου μονον ενωπιον κυριου αλλα και ενωπιον ανθρωπων
22 ੨੨ ਅਤੇ ਅਸੀਂ ਉਨ੍ਹਾਂ ਦੇ ਨਾਲ ਆਪਣੇ ਉਸ ਭਰਾ ਨੂੰ ਭੇਜਿਆ ਜਿਸ ਨੂੰ ਅਸੀਂ ਬਹੁਤ ਸਾਰੀਆਂ ਗੱਲਾਂ ਵਿੱਚ ਕਈ ਵਾਰੀ ਪਰਖ ਕੇ ਉੱਦਮੀ ਵੇਖਿਆ ਪਰ ਹੁਣ ਉਸ ਵੱਡੇ ਭਰੋਸੇ ਕਰਕੇ ਜਿਹੜਾ ਉਸ ਨੂੰ ਤੁਹਾਡੇ ਉੱਤੇ ਹੈ ਉਹ ਹੋਰ ਵੀ ਬਹੁਤ ਉੱਦਮੀ ਜਾਪਦਾ ਹੈ।
συνεπεμψαμεν δε αυτοις τον αδελφον ημων ον εδοκιμασαμεν εν πολλοις πολλακις σπουδαιον οντα νυνι δε πολυ σπουδαιοτερον πεποιθησει πολλη τη εις υμας
23 ੨੩ ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।
ειτε υπερ τιτου κοινωνος εμος και εις υμας συνεργος ειτε αδελφοι ημων αποστολοι εκκλησιων δοξα χριστου
24 ੨੪ ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।
την ουν ενδειξιν της αγαπης υμων και ημων καυχησεως υπερ υμων εις αυτους ενδειξασθε εις προσωπον των εκκλησιων

< 2 ਕੁਰਿੰਥੀਆਂ ਨੂੰ 8 >