< 2 ਕੁਰਿੰਥੀਆਂ ਨੂੰ 9 >
1 ੧ ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।
Nam de ministerio, quod fit in sanctos ex abundanti est mihi scribere vobis.
2 ੨ ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
Scio enim promptum animum vestrum: pro quo de vobis glorior apud Macedones. Quoniam et Achaia parata est ab anno praeterito, et vestra aemulatio provocavit plurimos.
3 ੩ ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
Misimus autem fratres: ut ne quod gloriamur de vobis, evacuetur in hac parte, ut (quemadmodum dixi) parati sitis:
4 ੪ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
ne cum venerint Macedones mecum, et invenerint vos imparatos, erubescamus nos (ut non dicamus vos) in hac substantia.
5 ੫ ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
Necessarium ergo existimavi rogare fratres, ut praeveniant ad vos, et praeparent repromissam benedictionem hanc paratam esse sic, quasi benedictionem, non tamquam avaritiam.
6 ੬ ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
Hoc autem dico: Qui parce seminat, parce et metet: et qui seminat in benedictionibus, de benedictionibus et metet.
7 ੭ ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
Unusquisque prout destinavit in corde suo, non ex tristitia, aut ex necessitate: hilarem enim datorem diligit Deus.
8 ੮ ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
Potens est autem Deus omnem gratiam abundare facere in vobis: ut in omnibus semper omnem sufficientiam habentes, abundetis in omne opus bonum,
9 ੯ ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ । (aiōn )
sicut scriptum est: Dispersit, dedit pauperibus: iustitia eius manet in saeculum saeculi. (aiōn )
10 ੧੦ ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
Qui autem administrat semen seminanti: et panem ad manducandum praestabit, et multiplicabit semen vestrum, et augebit incrementa frugum iustitiae vestrae:
11 ੧੧ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ut in omnibus locupletati abundetis in omnem simplicitatem, quae operatur per nos gratiarum actionem Deo.
12 ੧੨ ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
Quoniam ministerium huius officii non solum supplet ea, quae desunt sanctis, sed etiam abundat per multas gratiarum actiones in Domino,
13 ੧੩ ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
per probationem ministerii huius, glorificantes Deum in obedientia confessionis vestrae, in Evangelium Christi, et simplicitate communicationis in illos, et in omnes,
14 ੧੪ ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
et in ipsorum obsecratione pro vobis, desiderantium vos propter eminentem gratiam Dei in vobis.
15 ੧੫ ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
Gratias ago Deo super inenarrabili dono eius.