< 2 ਕੁਰਿੰਥੀਆਂ ਨੂੰ 1 >
1 ੧ ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ।
Παῦλος ἀπόστολος Ἰησοῦ Χριστοῦ διὰ θελήματος Θεοῦ, καὶ Τιμόθεος ὁ ἀδελφός, τῇ ἐκκλησίᾳ τοῦ Θεοῦ τῇ οὔσῃ ἐν Κορίνθῳ, σὺν τοῖς ἁγίοις πᾶσι τοῖς οὖσιν ἐν ὅλῃ τῇ Ἀχαΐᾳ·
2 ੨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
χάρις ὑμῖν καὶ εἰρήνη ἀπὸ Θεοῦ πατρὸς ἡμῶν καὶ Κυρίου Ἰησοῦ Χριστοῦ.
3 ੩ ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।
Εὐλογητὸς ὁ Θεὸς καὶ πατὴρ τοῦ Κυρίου ἡμῶν Ἰησοῦ Χριστοῦ, ὁ πατὴρ τῶν οἰκτιρμῶν καὶ Θεὸς πάσης παρακλήσεως,
4 ੪ ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ὁ παρακαλῶν ἡμᾶς ἐπὶ πάσῃ τῇ θλίψει ἡμῶν, εἰς τὸ δύνασθαι ἡμᾶς παρακαλεῖν τοὺς ἐν πάσῃ θλίψει, διὰ τῆς παρακλήσεως ἧς παρακαλούμεθα αὐτοὶ ὑπὸ τοῦ Θεοῦ.
5 ੫ ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।
Ὅτι καθὼς περισσεύει τὰ παθήματα τοῦ Χριστοῦ εἰς ἡμᾶς, οὕτω διὰ τοῦ Χριστοῦ περισσεύει καὶ ἡ παράκλησις ἡμῶν.
6 ੬ ਪਰੰਤੂ ਅਸੀਂ ਭਾਵੇਂ ਬਿਪਤਾ ਭੋਗਦੇ ਹਾਂ ਪਰ ਇਹ ਤਾਂ ਤੁਹਾਡੇ ਦਿਲਾਸੇ ਅਤੇ ਮੁਕਤੀ ਲਈ ਹੈ ਅਤੇ ਭਾਵੇਂ ਦਿਲਾਸਾ ਪਾਉਂਦੇ ਹਾਂ ਤਾਂ ਇਹ ਤੁਹਾਡੇ ਉਸ ਦਿਲਾਸੇ ਲਈ ਹੈ ਜਿਹੜਾ ਉਨ੍ਹਾਂ ਦੁੱਖਾਂ ਦੇ ਧੀਰਜ ਨਾਲ ਝੱਲਣ ਵਿੱਚ ਗੁਣਕਾਰੀ ਹੈ ਜੋ ਦੁੱਖ ਅਸੀਂ ਵੀ ਝੱਲਦੇ ਹਾਂ।
Εἴτε δὲ θλιβόμεθα, ὑπὲρ τῆς ὑμῶν παρακλήσεως καὶ σωτηρίας, τῆς ἐνεργουμένης ἐν ὑπομονῇ τῶν αὐτῶν παθημάτων ὧν καὶ ἡμεῖς πάσχομεν· καὶ ἡ ἐλπὶς ἡμῶν βεβαία ὑπὲρ ὑμῶν· εἴτε παρακαλούμεθα, ὑπὲρ τῆς ὑμῶν παρακλήσεως καὶ σωτηρίας·
7 ੭ ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।
εἰδότες ὅτι ὥσπερ κοινωνοί ἐστε τῶν παθημάτων, οὕτω καὶ τῆς παρακλήσεως.
8 ੮ ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।
Οὐ γὰρ θέλομεν ὑμᾶς ἀγνοεῖν, ἀδελφοί, ὑπὲρ τῆς θλίψεως ἡμῶν τῆς γενομένης ἡμῖν ἐν τῇ Ἀσίᾳ, ὅτι καθ᾽ ὑπερβολὴν ἐβαρήθημεν ὑπὲρ δύναμιν, ὥστε ἐξαπορηθῆναι ἡμᾶς καὶ τοῦ ζῇν.
9 ੯ ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।
Ἀλλὰ αὐτοὶ ἐν ἑαυτοῖς τὸ ἀπόκριμα τοῦ θανάτου ἐσχήκαμεν, ἵνα μὴ πεποιθότες ὦμεν ἐφ᾽ ἑαυτοῖς ἀλλ᾽ ἐπὶ τῷ Θεῷ τῷ ἐγείροντι τοὺς νεκρούς·
10 ੧੦ ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
ὃς ἐκ τηλικούτου θανάτου ἐρρύσατο ἡμᾶς καὶ ῥύεται, εἰς ὃν ἠλπίκαμεν ὅτι καὶ ἔτι ῥύσεται,
11 ੧੧ ਤੁਸੀਂ ਵੀ ਰਲ ਮਿਲ ਕੇ ਬੇਨਤੀ ਨਾਲ ਸਾਡੀ ਸਹਾਇਤਾ ਕਰੋ ਜੋ ਉਹ ਵਰਦਾਨ ਜੋ ਬਹੁਤਿਆਂ ਦੇ ਰਾਹੀਂ ਸਾਨੂੰ ਮਿਲਿਆ ਉਹ ਦਾ ਬਹੁਤੇ ਲੋਕ ਸਾਡੇ ਲਈ ਧੰਨਵਾਦ ਵੀ ਕਰਨ।
συνυπουργούντων καὶ ὑμῶν ὑπὲρ ἡμῶν τῇ δεήσει, ἵνα ἐκ πολλῶν προσώπων τὸ εἰς ἡμᾶς χάρισμα διὰ πολλῶν εὐχαριστηθῇ ὑπὲρ ὑμῶν.
12 ੧੨ ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।
Ἡ γὰρ καύχησις ἡμῶν αὕτη ἐστί, τὸ μαρτύριον τῆς συνειδήσεως ἡμῶν, ὅτι ἐν ἁπλότητι καὶ εἰλικρινείᾳ Θεοῦ, οὐκ ἐν σοφίᾳ σαρκικῇ ἀλλ᾽ ἐν χάριτι Θεοῦ, ἀνεστράφημεν ἐν τῷ κόσμῳ, περισσοτέρως δὲ πρὸς ὑμᾶς.
13 ੧੩ ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।
Οὐ γὰρ ἄλλα γράφομεν ὑμῖν, ἀλλ᾽ ἢ ἃ ἀναγινώσκετε ἢ καὶ ἐπιγινώσκετε, ἐλπίζω δὲ ὅτι καὶ ἕως τέλους ἐπιγνώσεσθε·
14 ੧੪ ਜਿਵੇਂ ਤੁਸੀਂ ਸਾਨੂੰ ਕੁਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ।
καθὼς καὶ ἐπέγνωτε ἡμᾶς ἀπὸ μέρους, ὅτι καύχημα ὑμῶν ἐσμεν, καθάπερ καὶ ὑμεῖς ἡμῶν, ἐν τῇ ἡμέρᾳ τοῦ Κυρίου Ἰησοῦ.
15 ੧੫ ਇਸੇ ਭਰੋਸੇ ਨਾਲ ਮੈਂ ਚਾਹਿਆ ਜੋ ਪਹਿਲਾਂ ਤੁਹਾਡੇ ਕੋਲ ਆਵਾਂ ਜੋ ਤੁਹਾਨੂੰ ਦੂਜੀ ਵਾਰ ਅਨੰਦ ਪ੍ਰਾਪਤ ਹੋਵੇ।
Καὶ ταύτῃ τῇ πεποιθήσει ἐβουλόμην ἐλθεῖν πρὸς ὑμᾶς τὸ πρότερον, ἵνα δευτέραν χάριν ἔχητε·
16 ੧੬ ਅਤੇ ਤੁਹਾਡੇ ਕੋਲੋਂ ਹੋ ਕੇ ਮਕਦੂਨਿਯਾ ਨੂੰ ਜਾਂਵਾਂ ਅਤੇ ਫਿਰ ਮਕਦੂਨਿਯਾ ਤੋਂ ਤੁਹਾਡੇ ਕੋਲ ਆਵਾਂ ਅਤੇ ਤੁਹਾਡੇ ਕੋਲੋਂ ਯਹੂਦਿਯਾ ਵੱਲ ਪਹੁੰਚਾਇਆ ਜਾਂਵਾਂ।
καὶ δι᾽ ὑμῶν διελθεῖν εἰς Μακεδονίαν, καὶ πάλιν ἀπὸ Μακεδονίας ἐλθεῖν πρὸς ὑμᾶς, καὶ ὑφ᾽ ὑμῶν προπεμφθῆναι εἰς τὴν Ἰουδαίαν.
17 ੧੭ ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ?
Τοῦτο οὖν βουλευόμενος, μήτι ἄρα τῇ ἐλαφρίᾳ ἐχρησάμην; Ἢ ἃ βουλεύομαι, κατὰ σάρκα βουλεύομαι, ἵνα ᾖ παρ᾽ ἐμοὶ τὸ Ναί, ναὶ καὶ τὸ Οὔ, οὔ;
18 ੧੮ ਜਿਸ ਤਰ੍ਹਾਂ ਪਰਮੇਸ਼ੁਰ ਵਫ਼ਾਦਾਰ ਹੈ, ਸਾਡਾ ਬਚਨ ਤੁਹਾਡੇ ਨਾਲ ਹਾਂ ਅਤੇ ਨਾਂਹ, ਦੋਨੋਂ ਨਹੀਂ।
Πιστὸς δὲ ὁ Θεός, ὅτι ὁ λόγος ἡμῶν ὁ πρὸς ὑμᾶς οὐκ ἐγένετο Ναὶ καὶ Οὔ.
19 ੧੯ ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।
Ὁ γὰρ τοῦ Θεοῦ υἱὸς Ἰησοῦς Χριστὸς ὁ ἐν ὑμῖν δι᾽ ἡμῶν κηρυχθείς, δι᾽ ἐμοῦ καὶ Σιλουανοῦ καὶ Τιμοθέου, οὐκ ἐγένετο Ναὶ καὶ Οὔ, ἀλλὰ Ναὶ ἐν αὐτῷ γέγονεν.
20 ੨੦ ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
Ὅσαι γὰρ ἐπαγγελίαι Θεοῦ, ἐν αὐτῷ τὸ Ναί, καὶ ἐν αὐτῷ τὸ Ἀμήν, τῷ Θεῷ πρὸς δόξαν δι᾽ ἡμῶν.
21 ੨੧ ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।
Ὁ δὲ βεβαιῶν ἡμᾶς σὺν ὑμῖν εἰς Χριστόν, καὶ χρίσας ἡμᾶς, Θεός·
22 ੨੨ ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
ὁ καὶ σφραγισάμενος ἡμᾶς, καὶ δοὺς τὸν ἀρραβῶνα τοῦ πνεύματος ἐν ταῖς καρδίαις ἡμῶν.
23 ੨੩ ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।
Ἐγὼ δὲ μάρτυρα τὸν Θεὸν ἐπικαλοῦμαι ἐπὶ τὴν ἐμὴν ψυχήν, ὅτι φειδόμενος ὑμῶν οὐκέτι ἦλθον εἰς Κόρινθον.
24 ੨੪ ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।
Οὐχ ὅτι κυριεύομεν ὑμῶν τῆς πίστεως, ἀλλὰ συνεργοί ἐσμεν τῆς χαρᾶς ὑμῶν· τῇ γὰρ πίστει ἑστήκατε.