< 2 ਯੂਹੰਨਾ 1 >
1 ੧ ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।
От Презвитера до избраната госпожа и до чадата й, които аз наистина любя, (и не само аз, но и всички, които са познали истината).
2 ੨ ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। (aiōn )
заради истината, която пребъдва в нас, и ще бъде с нас до века, (aiōn )
3 ੩ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
благодат, милост, мир да бъдат с нас от Бога Отца и от [Господа] Исуса Христа, Сина на Отца, в истина и любов.
4 ੪ ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।
Много се зарадвах, че намерих някои от чадата ти да ходят в истината, както приехме заповедта от Отца.
5 ੫ ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
И сега, умолявам те, не като че ти пиша нова заповед, но тая, която имахме отначало; Да любим един другиго.
6 ੬ ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
И любовта е това: да ходим по Неговите заповеди. Тая е заповедта, в която трябва да ходите, както сте чули отначало.
7 ੭ ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।
Защото много измамници излязоха в света, които не изповядват дохождането на Исуса Христа в плът. Такъв човек е измамник и антихрист.
8 ੮ ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।
Внимавайте на себе си, да не изгубите, което сте изработили, но да получите пълна награда.
9 ੯ ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।
Никой, който върви напред, и не пребъдва в Христовото учение, няма Бога; тоя, който пребъдва в учението, той има и Отца и Сина.
10 ੧੦ ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।
Ако някой дойде при вас, и не носи това учение, недейте го приема в къщи, и не го поздравявайте,
11 ੧੧ ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
защото, който го поздравява, става участник в неговите зли дела.
12 ੧੨ ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
Имам много да ви пиша, но не искам да пиша с книга и мастило, обаче надявам се да дойда при вас, и уста с уста да се разговорим, за да бъде радостта ви пълна.
13 ੧੩ ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।
Поздравяват те чадата на твоята избрана сестра.