< 2 ਰਾਜਿਆਂ 10 >

1 ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ।
Ugbu a, e nwere ụmụ Ehab ndị ikom ọnụọgụgụ ha dị iri asaa ndị nọ na Sameria, Jehu dere akwụkwọ ozi ziga Sameria, zigara ndịisi obodo Jezril, zigakwara ndị okenye na ndị na-elekọta ụmụ Ehab ndị ahụ. Ọ sịrị,
2 ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤਰ ਪੋਤਰੇ ਰਹਿੰਦੇ ਹਨ ਅਤੇ ਤੁਹਾਡੇ ਕੋਲ ਰੱਥ, ਘੋੜੇ, ਸ਼ਹਿਰਪਨਾਹ ਵਾਲੇ ਸ਼ਹਿਰ ਅਤੇ ਹਥਿਆਰ ਵੀ ਹਨ।
“Ugbu a, mgbe akwụkwọ a rutere unu aka, ebe unu na ụmụ ndị ikom nna unu ukwu nọ, ebe unu nwekwara ụgbọ agha na ịnyịnya, na obodo e wusiri ike na ngwa agha,
3 ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਪਹੁੰਚੇ ਤਾਂ ਤੁਸੀਂ ਆਪਣੇ ਸੁਆਮੀ ਦੇ ਵੰਸ਼ਜਾਂ ਵਿੱਚੋਂ ਸਾਰਿਆਂ ਨਾਲੋਂ ਚੰਗੇ ਤੇ ਲਾਇਕ ਨੂੰ ਚੁਣ ਕੇ, ਉਸ ਨੂੰ ਉਸ ਦੇ ਪਿਤਾ ਦੀ ਗੱਦੀ ਉੱਤੇ ਬਿਠਾਓ ਅਤੇ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਯੁੱਧ ਕਰੋ।
họpụtanụ onye kachasị inwe ugwu ma kwesikwa nʼime ụmụ ndị ikom nna unu ukwu, mee ka ọ nọkwasị nʼocheeze nna ya. Mgbe ahụ, buo agha chebe ụlọ nna unu ukwu.”
4 ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ?
Ma ha tụrụ egwu nʼebe ọ dị ukwuu, sị, “Lee, eze abụọ enweghị ike iguzogide ya, anyị onwe anyị ga-esi aṅaa guzogide ya?”
5 ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ।
Ya mere, onye ọ dị nʼaka ilekọta ezinaụlọ eze, onyeisi obodo, ndị okenye na ndị niile na-elekọta ụmụ Ehab, dere akwụkwọ a zigara Jehu, sị ya, “Jehu, anyị niile bụ ndị ohu gị. Anyị jikeere ime ihe niile i gwara anyị. Anyị agaghị ahọpụta onye ọbụla dịka eze; gị onwe gị mee ihe ọbụla ị chere na ọ bụ ya kachasị mma.”
6 ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।
Mgbe ahụ, Jehu degaara ha akwụkwọ nke ugboro abụọ sị ha, “Ọ bụrụ na unu dịnyeere m, ọ bụrụkwa na unu ga-erube isi nye m, chịrịnụ isi ụmụ ndị ikom nna unu ukwu, bịakwute m nʼotu oge a echi na Jezril.” Nʼoge ahụ, ụmụ eze iri ndị ikom asaa nọ nʼaka ndịisi obodo ahụ, ndị na-azụlite ha.
7 ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।
Mgbe akwụkwọ ozi ahụ rutere ha, ndị ikom ahụ kpọrọ ụmụ ndị ikom eze dị iri asaa nʼọnụọgụgụ gbuo ha niile, chịrị isi ha tinye na nkata zigara ya Jehu na Jezril.
8 ਤਦ ਇੱਕ ਸੰਦੇਸ਼ਵਾਹਕ ਨੇ ਆ ਕੇ ਉਸ ਨੂੰ ਦੱਸਿਆ ਕਿ ਉਹ ਰਾਜਾ ਦੇ ਪੁੱਤਰਾਂ ਦੇ ਸਿਰ ਲਿਆਏ ਹਨ ਅਤੇ ਉਸ ਨੇ ਆਖਿਆ, ਉਨ੍ਹਾਂ ਦੇ ਦੋ ਢੇਰ ਲਾ ਕੇ ਕੱਲ ਸਵੇਰ ਤੱਕ ਫਾਟਕ ਦੇ ਕੋਲ ਰੱਖੋ।
Mgbe onyeozi bịarutere, ọ gwara Jehu sị, “Ha ebutala isi ụmụ ndị ikom eze.” Mgbe ahụ, Jehu nyere iwu sị, “Tụkọbanụ ha ọnụ nʼoke abụọ, nʼọnụ ụzọ e si abata obodo, tutu ruo ụtụtụ.”
9 ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ?
Nʼụtụtụ ya, Jehu pụrụ, guzoro nʼihu ndị niile gbakọrọ nʼebe ahụ gwa ha okwu sị, “Ndị Izrel, unu bụ ndị ezi omume. Ọ bụ mụ onwe m gbara izu ọjọọ megide nna m ukwu, gbuo ya, ma onye gburu ndị a niile?
10 ੧੦ ਹੁਣ ਤੁਸੀਂ ਜਾਣ ਲਓ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਆਖੀ ਕਿ ਉਹ ਖਾਲੀ ਨਾ ਜਾਵੇਗੀ ਪਰ ਯਹੋਵਾਹ ਨੇ ਉਹ ਕੁਝ ਕੀਤਾ ਹੈ ਜੋ ਉਸ ਨੇ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ।
Matanụ nke ọma na o nweghị okwu ọbụla Onyenwe anyị kwuru megide ezinaụlọ Ehab nke na-agaghị emezu. Onyenwe anyị emeela ihe o kwere nkwa na ọ ga-eme site nʼọnụ ohu ya Ịlaịja.”
11 ੧੧ ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।
Emesịa, Jehu gburu ndị ikwu Ehab fọdụrụ nʼobodo Jezril, ha na ndịisi niile, na ndị enyi ya niile, na ndị nchụaja ya niile. Ọ dịkwaghị otu onye ikwu Ehab ọ hapụrụ ndụ.
12 ੧੨ ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਉੱਨ ਕਤਰਣ ਵਾਲੀ ਥਾਂ ਵਿੱਚ ਰਾਹ ਦੇ ਉੱਤੇ ਸੀ।
Emesịakwa, Jehu hapụrụ Jezril gaa Sameria. Mgbe ọ na-aga nʼụzọ, ọ bịaruru ebe a na-akpọ Ebe Izuike Ndị ọzụzụ atụrụ.
13 ੧੩ ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।
Nʼebe ahụ, o zutere ndị ụmụnna Ahazaya, eze Juda, jụọ sị, “Olee ndị ka unu bụ?” Ha zara, “Anyị bụ ndị ikwu Ahazaya, eze Juda, anyị bịara ka anyị jụọ maka ọdịmma ndị ezinaụlọ eze na nne eze.”
14 ੧੪ ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ।
O nyere iwu sị, “Jidenụ ha na ndụ.” Ha jidere ha na ndụ, gbukwaa ha niile nʼakụkụ olulu miri nke Bet-Eked. Ọnụọgụgụ ha dị iri anọ na abụọ. O nweghị onye ọbụla ọ hapụrụ ndụ.
15 ੧੫ ਫੇਰ ਉਹ ਉੱਥੋਂ ਤੁਰ ਪਿਆ ਅਤੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਤੇ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ, ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੇ ਠੀਕ ਹੈ ਤੇ ਆਪਣਾ ਹੱਥ ਮੈਨੂੰ ਦੇ ਅਤੇ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਬਿਠਾ ਲਿਆ
Mgbe o si nʼebe ahụ pụọ, o zutere Jehonadab nwa Rekab, ka ọ na-abịa izute ya. Jehu kelere ya, sị, “Obi gị, o ziri ezi nwee nkwekọrịta, dịka obi m dị nʼebe ị nọ?” Jehonadab zara sị ya, “E.” Jehu sịrị, “Ọ bụrụ na o si otu a dịrị, kwe m nʼaka.” Jehonadab kwere ya nʼaka. Jehu nʼonwe ya nyeere ya aka ka ọ rigota nʼụgbọ agha ya.
16 ੧੬ ਅਤੇ ਆਖਿਆ, ਮੇਰੇ ਨਾਲ ਚੱਲ ਤੇ ਯਹੋਵਾਹ ਦੇ ਲਈ ਮੇਰੇ ਜੋਸ਼ ਨੂੰ ਵੇਖ। ਫਿਰ ਉਨ੍ਹਾਂ ਨੇ ਉਸ ਨੂੰ ਉਹ ਦੇ ਰੱਥ ਵਿੱਚ ਬਿਠਾ ਦਿੱਤਾ।
Mgbe ahụ, Jehu sịrị ya, “Ugbu a, soro m bịa lee ụdị ịnụ ọkụ nʼobi m nwere maka ọrụ Onyenwe anyị.” Ha abụọ sooro nʼụgbọ agha Jehu.
17 ੧੭ ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।
Mgbe ha bịaruru Sameria, Jehu gburu ndị enyi na ndị ikwu Ehab niile, ndị fọdụrụ site nʼikwu Ehab, o bibiri ha dịka okwu Onyenwe anyị kwuru site nʼọnụ onye amụma Ịlaịja.
18 ੧੮ ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।
Emesịa, Jehu kpọkọtara ndị obodo ahụ niile sị ha, “Ehab fere Baal ofufe nke nta, Jehu ga-efe ya ebe ọ dị ukwuu.
19 ੧੯ ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।
Ugbu a, kpọkọtaanụ ndị amụma Baal niile, ndị niile na-efe ya, na ndị nchụaja ya niile. Hụnụ na onye ọbụla nʼime ha bịara, nʼihi na a ga-eme oke mmemme ịchụ aja nye Baal. Onye ọbụla e lere anya ya nʼebe ahụ, ma a hụghị ya, agaghị adị ndụ.” Ma Jehu ji aghụghọ nʼihi ka ọ laa ndị a na-efe Baal nʼiyi.
20 ੨੦ ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ।
Jehu sịrị, “Kpọsaanụ na a ga-enwe oke mkpọkọta dị nsọ nye Baal.” Ya mere, ha kwusara ya.
21 ੨੧ ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ।
O zipụrụ ozi nye ndị bi nʼakụkụ Izrel niile. Ndị niile na-efe Baal bịazuru. Ọ dịghị onye fọdụrụ nke na-abịaghị. Ha jupụtara nʼụlọnsọ ukwu Baal site nʼotu isi ya ruo nʼisi nke ọzọ.
22 ੨੨ ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ।
Jehu sịrị onye na-elekọta ụlọ ebe a na-edebe uwe ndị na-efe ofufe na-eyi, “Chịpụta uwe nye ndị niile na-efe Baal.” Ya mere, ọ chịpụtaara ha uwe.
23 ੨੩ ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ।
Mgbe ahụ, Jehu na Jehonadab nwa Rekab, banyere nʼebe nzukọ Baal. Jehu sịrị ndị nʼefe Baal, “Chọzienụ nke ọma ka unu hụ na o nweghị onye ọbụla na-efe Onyenwe anyị nọ nʼebe a, karịakwa naanị ndị na-efe Baal.”
24 ੨੪ ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।
Mgbe ha malitere ịchụ aja na isure ihe nsure ọkụ, Jehu emeelarị ka iri ndị agha asatọ gbaa ụlọ ahụ niile gburugburu. O nyelarị iwu sị, “Ọ bụrụ na unu ekwere ka otu onye si nʼime ụlọ a gbapụ, unu ga-eji ndụ unu kwụghachi ụgwọ onye dị otu ahụ.”
25 ੨੫ ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।
Ngwangwa Jehu chụchasịrị aja nsure ọkụ, ọ pụrụ gwa ndị agha ya, na ndịisi ha okwu sị, “Baanụ nʼime ụlọ gbuo ndị niile nọ nʼebe ahụ. Unu ekwela ka otu onye nʼime ha gbapụ.” Ha jiri mma agha gbuo ndị ahụ nọ nʼime ụlọ Baal, tụpụta ozu ha nʼezi. Emesịa, ndị agha Jehu banyere nʼime ime ụlọ ebe ịchụ aja Baal,
26 ੨੬ ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ।
ha bupụtara ogidi nsọ e ji efe Baal, kpọọ ha ọkụ.
27 ੨੭ ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।
Ha kwaturu ogidi nsọ Baal, kwatukwaa ụlọ ịchụ aja ya. Ya mere e megharịrị ya ka ọ bụrụ ebe ọha mmadụ na-aga ogwe ruo taa.
28 ੨੮ ਇਸ ਤਰ੍ਹਾਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ।
Jehu kpochapụrụ ofufe Baal nʼala Izrel niile.
29 ੨੯ ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।
Ma otu ọ dị, o siteghị na mmehie Jeroboam nwa Nebat wezuga onwe ya. Mmehie nke Jeroboam mere ka Izrel mehie, ya bụ, mmehie nke ife arụsị ụmụ ehi e ji ọlaedo kpụọ, dị na Betel na Dan.
30 ੩੦ ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।
Onyenwe anyị gwara Jehu sị, “Nʼihi na i mere nke ọma mezuo ihe niile ziri ezi nʼanya m, nʼebe ezinaụlọ Ehab nọ, nʼusoro ihe niile dị nʼuche m ime, ụmụ ụmụ gị ga-anọkwasị nʼocheeze Izrel, ruo nʼọgbọ nke anọ ha.”
31 ੩੧ ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
Ma Jehu akpachapụghị anya iji obi ya niile debe iwu Onyenwe anyị, Chineke Izrel. O siteghị na mmehie Jeroboam wezuga onwe ya, bụ mmehie ahụ o mere ka Izrel mee.
32 ੩੨ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ।
Nʼoge ahụ, Onyenwe anyị malitere ime ka ndị Izrel bido ịdị nta. Hazael eze Aram, buru agha merie ọtụtụ akụkụ Izrel,
33 ੩੩ ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।
nke dị nʼọwụwa anyanwụ osimiri Jọdan, na ala niile nke Gilead (nʼoke ala ndị Gad, na nke ndị Ruben, na Manase), site nʼAroea nke dị nʼakụkụ ndagwurugwu Anọn, ruo Gilead na Bashan.
34 ੩੪ ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
Akụkọ gbasara ọchịchị eze Jehu, na ihe niile o mere, na ịkpa ike ya niile, e deghị ha nʼakwụkwọ akụkọ ndị eze Izrel?
35 ੩੫ ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
Jehu sooro ndị nna nna ya ha dina nʼọnwụ, e lie ya na Sameria. Nwa ya bụ Jehoahaz nọchiri anya ya dịka eze.
36 ੩੬ ਉਹ ਸਮਾਂ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ, ਅਠਾਈ ਸਾਲ ਦਾ ਸੀ।
Ma ụbọchị niile Jehu bụ eze Izrel nʼime Sameria dị iri afọ abụọ na asatọ.

< 2 ਰਾਜਿਆਂ 10 >