< 2 ਰਾਜਿਆਂ 11 >
1 ੧ ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।
А коли Аталія, мати Ахазії, побачила, що помер її син, то встала та й вигубила все цареве насіння.
2 ੨ ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।
А Єгошева, дочка́ царя Йорама, сестра Ахазії, взяла Йоаша, сина Ахазії, та й викрала його з-поміж вби́ваних царськи́х синів, його та няньку його, і сховала в спальній кімна́ті. І схова́ли його від Аталії, і він не був забитий.
3 ੩ ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।
І ховався він із нею в Господньому домі шість років, а Аталія царювала над краєм.
4 ੪ ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।
А сьомого року послав Єгоя́да, і взяв сотників із карійців та бігунів, і привів їх до себе до Господнього дому, і склав із ними умову, і заприсягнув їх у Господньому домі, і показав їм царсько́го сина.
5 ੫ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।
І він наказав їм, говорячи: „Оце та річ, яку зро́бите. Третина з вас, що прихо́дите в суботу, будете виконувати сторо́жу царсько́го дому.
6 ੬ ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ।
А третина буде в брамі Сур, а третина — у брамі за бігуна́ми, — і будете виконувати сторо́жу дому на зміну.
7 ੭ ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।
А дві частині з вас, усі, що відходять у суботу, будуть виконувати сторо́жу Господнього дому при цареві.
8 ੮ ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।
І оточите царя навколо, кожен із своєю зброєю в руці своїй; а хто ввійшов би до рядів, нехай буде забитий. І будете ви з царем при виході його та при вході його“.
9 ੯ ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।
І зроби́ли сотники все, що наказав священик Єгояда. І взяли́ кожен людей своїх, що прихо́дять у суботу та виходять у суботу, і прийшли до священика Єгояди.
10 ੧੦ ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।
І дав священик сотникам списи́ та щити́, що нале́жали цареві Давидові, що були в Господньому домі.
11 ੧੧ ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।
І постава́ли бігуни́, кожен зо зброєю своєю в руці своїй, від правого боку дому аж до лівого боку дому, при же́ртівнику та при домі, навколо біля царя.
12 ੧੨ ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”
А він вивів царе́вого сина, і поклав на нього корону та нараме́нники. І зробили вони його царем, і пома́зали його, і вдарили в долоні та й крикнули: „Нехай живе цар!“
13 ੧੩ ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।
І почула Аталія голос бігунів та наро́ду, і прийшла до народу до Господнього дому.
14 ੧੪ ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
І побачила вона, аж ось цар стоїть за зви́чаєм на помо́сті, а при царі зверхники та су́рми, а ввесь народ кра́ю тішиться та сурми́ть у су́рми. І роздерла Аталія шати свої та й крикнула: „Зрада, зрада!“
15 ੧੫ ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।
А священик Єгояда наказав сотникам, поставленим над ві́йськом, і сказав до них: „Ви́провадьте її поза ряди́, а хто пі́де за нею, того́ забийте мечем!“Бо священик сказав: „Нехай вона не буде забита в Господньому домі!“
16 ੧੬ ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।
І зробили їй про́хід, і вона прийшла Кінським входом до царсько́го дому, і там була́ забита.
17 ੧੭ ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।
І склав Єгояда заповіта між Господом та між царем і між народом, щоб був народом Господнім, і між царем та між народом.
18 ੧੮ ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ
І ввійшов увесь наро́д Кра́ю до Ваалового дому, та й прозбива́ли його та же́ртівники його, і бовва́нів його зовсі́м полама́ли, а Маттана, Ваалового священика, убили перед же́ртівниками. А при Господньому домі священик поставив ва́рти.
19 ੧੯ ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।
І взяв він сотників і карійців, і бігунів та ввесь народ кра́ю, і ви́вели царя з Господнього дому. І ввійшли вони через браму бігунів до царсько́го дому, і той сів на царсько́му троні.
20 ੨੦ ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।
І тішився ввесь народ кра́ю, а місто заспоко́їлось. А Аталію вбили мечем у царсько́му домі.
21 ੨੧ ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।
Єгоаш був віку семи років, коли зацарював.