< 2 ਰਾਜਿਆਂ 12 >
1 ੧ ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।
In the seventh year of Jehu, the reign of Joash began; he reigned for forty years in Jerusalem. His mother's name was Zibiah, of Beersheba.
2 ੨ ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
Joash did what was right in the eyes of Yahweh all the time, because Jehoiada the priest was instructing him.
3 ੩ ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
But the high places were not taken away. The people still sacrificed and burned incense on the high places.
4 ੪ ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।
Joash said to the priests, “All the money that is brought in as sacred offerings into the house of Yahweh, that money for which each person is assessed—whether it is the money collected in the census, or the money received from personal vows, or the money brought in by people motivated by Yahweh in their hearts to give—
5 ੫ ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।
the priests should receive the money from one of their treasurers and repair whatever damage is found in the temple.”
6 ੬ ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।
But by the twenty-third year of King Joash, the priests had not repaired anything in the temple.
7 ੭ ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।
Then King Joash called for Jehoiada the priest and for the other priests; he said to them, “Why have you not repaired anything in the temple? Now take no more money from your taxpayers, but take what has been collected for repairs of the temple and give it to those who can make the repairs.”
8 ੮ ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ।
So the priests consented to take no more money from the people and not repair the temple themselves.
9 ੯ ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।
Instead, Jehoiada the priest took a chest, bored a hole in its lid, and set it beside the altar, on the right side as one comes into the house of Yahweh. The priests who were guarding the temple entrance put into it all the money that was brought to the house of Yahweh.
10 ੧੦ ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।
Whenever they saw that there was much money in the chest, the king's scribe and the high priest would come and put the money in bags and then count it, the money found in the temple of Yahweh.
11 ੧੧ ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,
They gave the money that was weighed out into the hands of men who took care of the temple of Yahweh. They paid it out to the carpenters and the builders who worked on the temple of Yahweh,
12 ੧੨ ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।
and to the masons and the stonecutters, for buying timber and cutting stone to repair the temple of Yahweh, and for all that was needed to be paid to repair it.
13 ੧੩ ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।
But the money that was brought into the house of Yahweh did not pay to make for it any silver cups, lamp trimmers, basins, trumpets, or any gold or silver furnishing.
14 ੧੪ ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
They gave this money to those who did the work of repairing the house of Yahweh.
15 ੧੫ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।
In addition, they did not require the money paid for repairs to be accounted for by the men who received it and paid it to the workmen, because these men were honest.
16 ੧੬ ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।
But the money for the guilt offerings and the money for the sin offerings was not brought into the temple of Yahweh, because it belonged to the priests.
17 ੧੭ ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
Then Hazael king of Aram attacked and fought against Gath, and took it. Hazael then turned to attack Jerusalem.
18 ੧੮ ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
Joash king of Judah took all the things that Jehoshaphat and Jehoram and Ahaziah, his fathers, kings of Judah, had set apart, and what he had set apart, and all the gold that was found in the storerooms of the houses of Yahweh and of the king and he sent them to Hazael king of Aram. Then Hazael went away from Jerusalem.
19 ੧੯ ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
As for the other matters concerning Joash, all that he did, are they not written in the book of the events of the kings of Judah?
20 ੨੦ ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
His servants arose and plotted together; they attacked Joash in Beth Millo, on the way that goes down to Silla.
21 ੨੧ ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
Jozabad son of Shimeath, and Jehozabad son of Shomer, his servants, attacked him, and he died. They buried Joash with his ancestors in the city of David, and Amaziah, his son, became king in his place.