< 2 ਰਾਜਿਆਂ 12 >

1 ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।
In the seventh year of Jehu reigned hath Jehoash, and forty years he hath reigned in Jerusalem, and the name of his mother [is] Zibiah of Beer-Sheba,
2 ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
and Jehoash doth that which is right in the eyes of Jehovah all his days in which Jehoiada the priest directed him,
3 ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
only, the high places have not turned aside, still are the people sacrificing and making perfume in high places.
4 ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।
And Jehoash saith unto the priests, 'All the money of the sanctified things that is brought in to the house of Jehovah, the money of him who is passing over, each the money of his valuation, all the money that it goeth up on the heart of a man to bring in to the house of Jehovah,
5 ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।
do the priests take to them, each from his acquaintance, and they strengthen the breach of the house, in all [places] where there is found a breach.'
6 ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।
And it cometh to pass, in the twenty and third year of king Jehoash, the priests have not strengthened the breach of the house,
7 ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।
and king Jehoash calleth to Jehoiada the priest, and to the priests, and saith unto them, 'Wherefore are ye not strengthening the breach of the house? and now, receive no money from your acquaintances, but for the breach of the house give it.'
8 ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ।
And the priests consent not to receive money from the people, nor to strengthen the breach of the house,
9 ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।
and Jehoiada the priest taketh a chest, and pierceth a hole in its lid, and putteth it near the altar, on the right side, as one cometh in to the house of Jehovah, and the priests keeping the threshold have put there all the money that is brought in to the house of Jehovah.
10 ੧੦ ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।
And it cometh to pass, at their seeing that the money [is] abundant in the chest, that there goeth up a scribe of the king, and of the high priest, and they bind [it] up, and count the money that is found [in] the house of Jehovah,
11 ੧੧ ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,
and have given the weighed money into the hands of those doing the work, those inspecting the house of Jehovah, and they bring it out to those working in the wood, and to builders who are working in the house of Jehovah,
12 ੧੨ ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।
and to those [repairing] the wall, and to hewers of stone, and to buy wood and hewn stones to strengthen the breach of the house of Jehovah, and for all that goeth out on the house, to strengthen it.
13 ੧੩ ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।
Only, there is not made for the house of Jehovah basins of silver, snuffers, bowls, trumpets, any vessel of gold, and vessel of silver, out of the money that is brought into the house of Jehovah;
14 ੧੪ ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
for to those doing the work they give it, and they have strengthened with it the house of Jehovah,
15 ੧੫ ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।
and they do not reckon with the men into whose hand they give the money to give to those doing the work, for in faithfulness they are dealing.
16 ੧੬ ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।
The money of a trespass-offering, and the money of sin-offerings is not brought in to the house of Jehovah — for the priests it is.
17 ੧੭ ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
Then go up doth Hazael king of Aram, and fighteth against Gath, and captureth it, and Hazael setteth his face to go up against Jerusalem;
18 ੧੮ ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
and Jehoash king of Judah taketh all the sanctified things that Jehoshaphat, and Jehoram, and Ahaziah, his fathers, kings of Judah, had sanctified, and his own sanctified things, and all the gold that is found in the treasures of the house of Jehovah and of the house of the king, and sendeth to Hazael king of Aram, and he goeth up from off Jerusalem.
19 ੧੯ ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
And the rest of the matters of Joash, and all that he did, are they not written on the book of the Chronicles of the kings of Judah?
20 ੨੦ ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
And his servants rise, and make a conspiracy, and smite Joash in the house of Millo, that is going down to Silla:
21 ੨੧ ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
yea, Jozachar son of Shimeath, and Jehozabad son of Shemer, his servants, have smitten him, and he dieth, and they bury him with his fathers in the city of David, and reign doth Amaziah his son, in his stead.

< 2 ਰਾਜਿਆਂ 12 >