< 2 ਰਾਜਿਆਂ 13 >
1 ੧ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ।
Le Yuda fia, Yoas, Ahazia ƒe vi ƒe fiaɖuɖu ƒe ƒe blaeve-vɔ-etɔ̃lia me la, Yehoahaz, Yehu ƒe vi zu Israel fia le Samaria eye wòɖu fia ƒe wuiadre.
2 ੨ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ।
Enye fia vɔ̃ɖi aɖe eye wòto Fia Yeroboam, ame si he Israel de nu vɔ̃ me la ƒe mɔ vɔ̃wo dzi.
3 ੩ ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ।
Ale Yehowa do dɔmedzoe ɖe Israel ŋu eye wòɖe mɔ be Siria fia, Hazael kple via Ben Hadad naɖu wo dzi enuenu.
4 ੪ ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।
Ke Yehoahaz do gbe ɖa, bia Yehowa ƒe kpekpeɖeŋu. Yehowa se eƒe gbedodoɖa elabena Yehowa kpɔ ale si Siria fia la nɔ Israelviwo tem ɖe toe.
5 ੫ ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ
Ale Yehowa na kplɔlawo do tso Israel me be woaɖe wo tso Siriatɔwo ƒe fuwɔame me, ale Israel gakpɔ gbɔdzɔe kple dedinɔnɔ abe tsã ene.
6 ੬ ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।
Ke wogayi nu vɔ̃ wɔwɔ dzi kokoko, wodze Yeroboam ƒe nu vɔ̃ mɔwo dzi eye wosubɔa aƒeli le Samaria.
7 ੭ ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।
Mlɔeba la, Yehowa na sɔdola blaatɔ̃ kple tasiaɖam ewo kple aʋawɔla akpe ewo ko susɔ ɖe Fia Yeroboam ƒe aʋakɔ me elabena Siria fia tsrɔ̃ ame bubuawo abe ʋuʋudedi wonye le eƒe afɔ te ene.
8 ੮ ਯਹੋਆਹਾਜ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
Woŋlɔ Yehoahaz ƒe ŋutinya mamlɛawo, nu siwo katã wòwɔ kple eƒe kalẽwɔwɔwo ɖe Israel fiawo ƒe ŋutinyagbalẽ me.
9 ੯ ਤਦ ਯਹੋਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।
Yehoahaz ku, woɖii ɖe Samaria eye via, Yehoas ɖu fia ɖe eteƒe.
10 ੧੦ ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।
Yehoas zu fia le Yuda fia Yoas ƒe fiaɖuɖu ƒe ƒe blaetɔ̃-vɔ-adrelia me, eye wònɔ zi dzi ƒe wuiade le Samaria.
11 ੧੧ ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ।
Enye fia vɔ̃ɖi aɖe le Yehowa ŋkume abe Yeroboam, Nebat ƒe vi ene; ena Israelviwo subɔ legbawo eye wòkplɔ wo de nu vɔ̃ me.
12 ੧੨ ਯੋਆਸ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ ਜਿਹ ਦੇ ਨਾਲ ਉਹ ਯਹੂਦਾਹ ਦੇ ਰਾਜਾ ਅਮਸਯਾਹ ਦੇ ਵਿਰੁੱਧ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Woŋlɔ Yehoas ƒe fiaɖuɖu, aʋa siwo wòwɔ kple Yuda fia Amazia la ƒe ŋutinyawo ɖe Israel fiawo ƒe ŋutinyagbalẽ me.
13 ੧੩ ਤਦ ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ, ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ।
Yehoas ku, woɖii ɖe Samaria ɖe Israel fia bubuwo gbɔ eye Yeroboam Evelia zu fia ɖe eteƒe.
14 ੧੪ ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।
Esime Elisa nɔ kudɔ ƒom la, Yehoas, Israel fia, yi ɖakpɔe ɖa eye wòfa avi le egbɔ hegblɔ be, “Fofonye! Fofonye! Wòe nye Israel ƒe tasiaɖamwo kple sɔdolawo!”
15 ੧੫ ਤਦ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁੱਖ ਤੇ ਤੀਰ ਲੈ। ਉਸ ਨੇ ਆਪਣੇ ਲਈ ਧਣੁੱਖ ਤੇ ਤੀਰ ਲੈ ਲਏ।
Elisa gblɔ be, “Yi nàdi da kple dati aɖewo vɛ.” Yehoas yi eye wòdi wo vɛ.
16 ੧੬ ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, ਧਣੁੱਖ ਉੱਤੇ ਆਪਣਾ ਹੱਥ ਰੱਖ। ਉਸ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫੇਰ ਅਲੀਸ਼ਾ ਨੇ ਆਪਣੇ ਹੱਥ ਰਾਜਾ ਦੇ ਹੱਥਾਂ ਉੱਤੇ ਰੱਖੇ।
Egblɔ na Israel fia be, “Lé dati la ɖe asi.” Esi wòlé dati la ɖe asi la, Elisa da eƒe asiwo ɖe fia la tɔwo dzi.
17 ੧੭ ਅਤੇ ਆਖਿਆ, ਪੂਰਬ ਵੱਲ ਦੀ ਖਿੜਕੀ ਖੋਲ੍ਹ, ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਤੀਰ ਮਾਰ ਅਤੇ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਜਿੱਤ ਦਾ ਤੀਰ ਸਗੋਂ ਅਰਾਮ ਉੱਤੇ ਜਿੱਤ ਦਾ ਤੀਰ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਇੱਥੋਂ ਤੱਕ ਮਾਰੇਂਗਾ ਕਿ ਉਹ ਦਾ ਨਾਸ ਹੋ ਜਾਵੇਗਾ।
Elisa gblɔ be “Ʋu fesre si le ɣedzeƒe lɔƒo.” Fia la ʋui. Elisa gblɔ be, “Dae” Eye fia la dae. Elisa gblɔ be “Esiae nye Yehowa ƒe dziɖuɖu ƒe aŋutrɔ si miatsɔ aɖu Siria dzi. Àtsrɔ̃ Syriatɔwo gbidigbidi le Afek.”
18 ੧੮ ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ।
Elisa gblɔ be, “Tsɔ datiawo.” Eye fia la tsɔ wo. Elisa gblɔ nɛ be, “Tsɔ datiawo te anyigba.” Fia la te anyigba zi etɔ̃ eye wòdzudzɔ.
19 ੧੯ ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਇੰਨ੍ਹਾਂ ਮਾਰਦਾ ਕਿ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ।
Ke Nyagblɔɖila la do dɔmedzoe ɖe eŋu eye wògblɔ nɛ be, “Ɖe nàtsɔ aŋutrɔawo ate anyigba zi atɔ̃ alo ade hafi. Anye ne àɖu Siriatɔwo dzi woatsrɔ̃ keŋkeŋ hafi. Fifia la, àɖu wo dzi zi etɔ̃ ko!”
20 ੨੦ ਅਲੀਸ਼ਾ ਮਰ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਸ਼ੁਰੂ ਵਿੱਚ ਦੇਸ ਵਿੱਚ ਆ ਵੜੇ।
Elisa ku eye woɖii. Le ŋkeke mawo me la, adzohawo tsoa Moabnyigba dzi gena ɖe dukɔ la me ƒe sia ƒe ƒe adame hedaa adzo.
21 ੨੧ ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।
Gbe ɖeka la, esime Israelvi aɖewo nɔ ame kuku aɖe ɖim la, wokpɔ adzoha aɖe; ale wotsɔ ame kuku la ƒu gbe ɖe Elisa ƒe yɔdo me. Esime ame kuku la ka Elisa ƒe ƒuwo ŋu ko la, ame kuku la gbɔ agbe eye wòtsi tsitre.
22 ੨੨ ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦੇ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ।
Siria fia Hazael te Israel ɖe to, le Fia Yehoas ƒe fiaɖuɣi blibo la me.
23 ੨੩ ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।
Ke Yehowa ve Israelviwo nu eye wometsrɔ̃ wo keŋkeŋ o. Eva eme alea elabena Yehowa kpɔ nublanui na wo. Hekpe ɖe esia ŋu la, enɔ nubabla si wòwɔ kple Abraham, Isak kple Yakob la dzi wɔm kokoko.
24 ੨੪ ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ, ਉਹ ਦਾ ਪੁੱਤਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ।
Siria fia Hazael ku eye via Ben Hadad ɖu fia ɖe eteƒe.
25 ੨੫ ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।
Israel fia Yehoas, Yehoahaz ƒe vi wɔ aʋa ɖu dzi zi etɔ̃ eye wògbugbɔ Israel du siwo Fia Ben Hadad xɔ le fofoa si to edziɖuɖu me le aʋa me la xɔ.