< 2 ਰਾਜਿਆਂ 13 >

1 ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸਤਾਰਾਂ ਸਾਲ ਰਾਜ ਕੀਤਾ।
В лето двадесять третие Иоаса сына Охозиина царя Иудина царствова Иоахаз сын Ииуев над Израилем в Самарии седмьнадесять лет,
2 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ, ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਤੇ ਉਸ ਨੇ ਉਨ੍ਹਾਂ ਨੂੰ ਨਾ ਛੱਡਿਆ।
и сотвори лукавое пред очима Господнима, и иде вслед грехов Иеровоама сына Наватова, иже в грех введе Израиля и не остася злобы тоя.
3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ।
И разгневася Господь гневом на Израиля, и вдаде их в руце Азаилу царю Сирску и в руце сына Адера, сына Азаилева, во вся дни.
4 ਤਦ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਤੇ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੋ ਰਹੇ ਅਨ੍ਹੇਰ ਨੂੰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਉਹਨਾਂ ਉੱਤੇ ਕਰਦਾ ਸੀ।
И помолися Иоахаз лицу Господню, и услыша его Господь, яко виде скорбь Израилеву, понеже оскорби их царь Сирский.
5 ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ
И даде Господь спасение Израилю, и избыша от руку Сирску: и вселишася и сынове Израилевы в селения своя якоже и вчера и третияго дне:
6 ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।
обаче не отступиша от грехов дому Иеровоама сына Наватова, иже и в грех введе Израиля, в нем ходяху: и дубрава стояше в Самарии.
7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ।
Яко не осташася Иоахазу людие, но токмо пятьдесят конник, и десять колесниц, и десять тысящ пешцев, яко изгубил их царь Сирский, и положи я яко прах на попрание.
8 ਯਹੋਆਹਾਜ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
И прочая словес Иоахазовых, и вся елика сотвори, и силы его, не сия ли писана в книзе словес дний царей Израилевых?
9 ਤਦ ਯਹੋਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਤੇ ਉਸ ਦਾ ਪੁੱਤਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।
И успе Иоахаз со отцы своими, и погребоша его в Самарии: и воцарися Иоас сын его вместо его.
10 ੧੦ ਯਹੂਦਾਹ ਦੇ ਰਾਜਾ ਯੋਆਸ਼ ਦੇ ਰਾਜ ਦੇ ਸੈਂਤੀਵੇਂ ਸਾਲ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਰਾਜ ਕੀਤਾ।
В лето тридесять седмое Иоаса царя Иудина царствова Иоас сын Иоахазов над Израилем в Самарии шестьнадесять лет,
11 ੧੧ ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ।
и сотвори лукавое пред очима Господнима: и отступи от всех грехов Иеровоама сына Наватова, иже в грех введе Израиля, в том хождаше.
12 ੧੨ ਯੋਆਸ਼ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ ਜਿਹ ਦੇ ਨਾਲ ਉਹ ਯਹੂਦਾਹ ਦੇ ਰਾਜਾ ਅਮਸਯਾਹ ਦੇ ਵਿਰੁੱਧ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
И прочая словес Иоасовых и вся елика сотвори, и силы его, яже сотвори со Амессием царем Иудиным, не сия ли писана в книзе словес дний царей Израилевых?
13 ੧੩ ਤਦ ਯੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ, ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ।
И успе Иоас со отцы своими, Иеровоам же седе на престоле его: и погребен бысть Иоас в Самарии с царми Израилевыми.
14 ੧੪ ਫਿਰ ਅਲੀਸ਼ਾ ਉਸ ਰੋਗ ਨਾਲ ਬਿਮਾਰ ਹੋਇਆ, ਜਿਹ ਦੇ ਨਾਲ ਉਹ ਮਰਨ ਵਾਲਾ ਸੀ। ਤਦ ਇਸਰਾਏਲ ਦਾ ਰਾਜਾ ਯੋਆਸ਼ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਤੇ ਉਸ ਦੇ ਸਾਰਥੀ।
И Елиссей разболеся болезнию своею, от неяже умре. И прииде к нему Иоас царь Израилев, и плакася над лицем его, и рече: отче, отче, колесница Израилева и кони его.
15 ੧੫ ਤਦ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁੱਖ ਤੇ ਤੀਰ ਲੈ। ਉਸ ਨੇ ਆਪਣੇ ਲਈ ਧਣੁੱਖ ਤੇ ਤੀਰ ਲੈ ਲਏ।
И рече ему Елиссей возми лук и стрелы. И взя к себе лук и стрелы.
16 ੧੬ ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, ਧਣੁੱਖ ਉੱਤੇ ਆਪਣਾ ਹੱਥ ਰੱਖ। ਉਸ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫੇਰ ਅਲੀਸ਼ਾ ਨੇ ਆਪਣੇ ਹੱਥ ਰਾਜਾ ਦੇ ਹੱਥਾਂ ਉੱਤੇ ਰੱਖੇ।
И рече царю: возложи руку свою на лук. И возложи Иоас руку свою на лук, и Елиссей возложи руки своя на руки царевы,
17 ੧੭ ਅਤੇ ਆਖਿਆ, ਪੂਰਬ ਵੱਲ ਦੀ ਖਿੜਕੀ ਖੋਲ੍ਹ, ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਤੀਰ ਮਾਰ ਅਤੇ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਜਿੱਤ ਦਾ ਤੀਰ ਸਗੋਂ ਅਰਾਮ ਉੱਤੇ ਜਿੱਤ ਦਾ ਤੀਰ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਇੱਥੋਂ ਤੱਕ ਮਾਰੇਂਗਾ ਕਿ ਉਹ ਦਾ ਨਾਸ ਹੋ ਜਾਵੇਗਾ।
и рече: отверзи окно еже на восток. И отверзе. И рече Елиссей: стрели. И стрели (царь). И рече Елиссей: стрела спасения Господня и стрела спасения на Сирию, и победиши Сирию во Афеке даже до скончания.
18 ੧੮ ਤਦ ਉਹ ਨੇ ਆਖਿਆ, ਤੀਰਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਰਾਜਾ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ, ਤਦ ਠਹਿਰ ਗਿਆ।
И рече ему Елиссей: возми лук. И взя. И рече царю Израилеву: удари на землю. И удари царь трижды, и ста.
19 ੧੯ ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਇੰਨ੍ਹਾਂ ਮਾਰਦਾ ਕਿ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ।
И оскорбе человек Божий о нем и рече: аще бы ударил еси пятищи или шестищи, тогда бы еси поразил Сирию до скончания, ныне же победиши Сирию трижды.
20 ੨੦ ਅਲੀਸ਼ਾ ਮਰ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਸ਼ੁਰੂ ਵਿੱਚ ਦੇਸ ਵਿੱਚ ਆ ਵੜੇ।
И умре Елиссей, и погребоша его. Воини же Моавли приидоша в землю наставающу лету тому.
21 ੨੧ ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।
И бысть им погребающим мужа, и се, видеша воинов, и повергоша мужа во гробе Елиссеове: (и впаде тело человека мертва, ) и прикоснуся костем Елиссеовым, и оживе и воста на ноги своя.
22 ੨੨ ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦੇ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ।
Азаил же оскорбляше Израиля во вся дни Иоахазовы.
23 ੨੩ ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।
И помилова и Господь, и ущедри я, и призре на ня завета ради Своего, иже со Авраамом и Исааком и Иаковом, и не восхоте Господь потребити их, ниже отверже их от лица Своего.
24 ੨੪ ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ, ਉਹ ਦਾ ਪੁੱਤਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ।
И умре Азаил царь Сирский, и воцарися Адер сын его вместо его.
25 ੨੫ ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।
И возвратися Иоас сын Иоахазов, и взя грады от руки Адера сына Азаилева, ихже взя от руку Иоахаза отца его в брани: трижды победи его Иоас, и возврати грады Израилевы.

< 2 ਰਾਜਿਆਂ 13 >