< 2 ਰਾਜਿਆਂ 14 >

1 ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।
イスラエルの王ヨアハズの子ヨアシの二年にユダの王ヨアシの子アマジヤ王となれり
2 ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ।
彼は王となれる時二十五歳にして二十九年の間エルサレムにて世を治めたりその母はエルサレムの者にして名をヱホアダンと云り
3 ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।
アマジヤはヱホバの善と見たまふ事をなしたりしがその先祖ダビデのごとくはあらざりき彼は萬の事において其父ヨアシがなせしごとくに事をなせり
4 ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
惟崇邱はのぞかずしてあり民はなほその崇邱において犠牲をささげ香を焚り
5 ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
彼は國のその手に堅くたつにおよびてその父王を弑せし臣僕等を殺したりしが
6 ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
その弑殺人の子女等は殺さざりき是はモーセの律法の書に記されたる所にしたがへるなり即ちヱホバ命じて言たまはく子女の故によりて父を殺すべからず父の故によりて子女を殺すべからず人はみなその身の罪によりて死べき者なりと
7 ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।
アマジヤまた鹽谷においてエドミ人一萬を殺せり亦セラを攻とりてその名をヨクテルとなづけしが今日まで然り
8 ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।
かくてアマジヤ使者をヱヒウの子ヨアハズの子なるイスラエルの王ヨアシにおくりて來れ我儕たがひに面をあはせんと言しめければ
9 ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
イスラエルの王ヨアシ、ユダの王アマジヤに言おくりけるはレバノンの荊棘かつてレバノンの香柏に汝の女子をわが子の妻にあたへよと言おくりたることありしにレバノンの野獣とほりてその荊棘を踏たふせり
10 ੧੦ ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
汝は大にエドムに勝たれば心に誇るその榮譽にやすんじて家に居れなんぞ禍を惹おこして自己もユダもともに亡んとするやと
11 ੧੧ ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
然るにアマジヤ聽ことをせざりしかばイスラエルの王ヨアシのぼり來れり是において彼とユダの王アマジヤはユダのベテシメシにてたがひに面をあはせたりしが
12 ੧੨ ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
ユダ、イスラエルに敗られて各人その天幕に逃かへりぬ
13 ੧੩ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
是においてイスラエルの王ヨアシはアジアの子ヨアシの子なるユダの王アマジヤをベテシメシに擒へ而してエルサレムにいたりてエルサレムの石垣をエフライムの門より隅の門まで凡そ四百キユビトを毀ち
14 ੧੪ ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
またヱホバの家と王の家の庫とにあるところの金銀および諸の器をとりかつ人質をとりてサマリヤにかへれり
15 ੧੫ ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
ヨアシがなしたるその餘の行爲とその能およびそのイスラエルの王アマジヤと戰ひし事はイスラエルの王の歴代志の書にしるさるるにあらずや
16 ੧੬ ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।
ヨアシその先祖等とともに寝りてイスラエルの王等とともにサマリヤに葬られその子ヤラベアムこれに代りて王となれり
17 ੧੭ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।
ヨアシの子なるユダの王アマジヤはヨアハズの子なるイスラエルの王ヨアシの死てより後なほ十五年生存へたり
18 ੧੮ ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
アマジヤのその餘の行爲はユダの王の歴代志の書にしるさるるにあらずや
19 ੧੯ ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
茲にエルサレムにおいて黨をむすびて彼に敵する者ありければ彼ラキシに逃ゆきけるにその人々ラキシに人をやりて彼を彼處に殺さしめたり
20 ੨੦ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ।
人衆かれを馬に負せてもちきたりエルサレムにおいてこれをその先祖等とともにダビデの邑に葬りぬ
21 ੨੧ ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ।
ユダの民みなアザリヤをとりて王となしてその父アマジヤに代しめたり時に年十六なりき
22 ੨੨ ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।
彼エラテの邑を建てこれを再びユダに歸せしめたり是はかの王がその先祖等とともに寝りし後なりき
23 ੨੩ ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।
ユダの王ヨアシの子アマジヤの十五年にイスラエルの王ヨアシの子ヤラベアム、サマリヤにおいて王となり四十一年位にありき
24 ੨੪ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
彼はヱホバの目の前に惡をなし夫のイスラエルに罪を犯さしめたるネバテの子ヤラベアムの罪に離れざりき
25 ੨੫ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
彼ハマテの入處よりアラバの海までイスラエルの邊境を恢復せりイスラエルの神ヱホバがガテヘペルのアミツタイの子なるその僕預言者ヨナによりて言たまひし言のごとし
26 ੨੬ ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।
ヱホバ、イスラエルの艱難を見たまふに其は甚だ苦かり即ち繋れたる者もあらず繋れざる者もあらず又イスラエルを助る者もあらず
27 ੨੭ ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।
ヱホバは我イスラエルの名を天下に塗抹んとすと言たまひしこと無し反てヨアシの子ヤラベアムの手をもてこれを拯ひたまへり
28 ੨੮ ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
ヤラベアムのその餘の行爲とその凡てなしたる事およびその戰爭をなせし能その昔にユダに屬し居たることありしダマスコとハマテを再びイスラエルに歸せしめたる事はイスラエルの王の歴代志の書に記さるるにあらずや
29 ੨੯ ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
ヤラベアムその先祖たるイスラエルの王等とともに寝りその子ザカリヤこれに代りて王となれり

< 2 ਰਾਜਿਆਂ 14 >