< 2 ਰਾਜਿਆਂ 14 >
1 ੧ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।
Другого року Йоаша, Йоахазового сина, Ізраїлевого царя, зацарював Амація, Йоашів син, цар Юдин.
2 ੨ ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ।
Він був віку двадцяти й п'яти літ, коли зацарював, і царював в Єрусалимі двадцять і дев'ять років. А ім'я́ його матері Єгоаддан, з Єрусалиму.
3 ੩ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।
І робив він угодне в Господніх оча́х, тільки не так, як його батько Давид, — він робив усе, що робив його батько Йоаш.
4 ੪ ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
Тільки пагірки не були знищені, — народ прино́сив жертву та кадив на па́гірках.
5 ੫ ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
І сталося, як зміцнилося царство в руці його, то він повбивав своїх слуг, що забили його батька царя.
6 ੬ ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
А синів убійників він не позабивав, як написано в Книзі Мойсеєвого Зако́ну, що наказав був Господь, говорячи: „Не будуть забиті батьки за синів, а сини не будуть забиті за батьків, а тільки кожен за гріх свій буде забитий“.
7 ੭ ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।
Він побив Едома в Соляній долині, десять тисяч, і взяв у війні Селу, і назвав ім'я́ їй: Йоктеїл, і так вона зветься аж до цього дня.
8 ੮ ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।
Тоді Амація послав послів до Йоаша, сина Єгоахаза, сина Єгу, Ізраїлевого царя, говорячи: „Іди ж, поміряємось!“
9 ੯ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
І послав Йоаш, Ізраїлів цар, до Амації, Юдиного царя, говорячи: „Терен, що на Ливані, послав до кедри́ни, що на Ливані, кажучи: Дай же дочку́ свою моєму синові за жінку! Та перейшла́ польова́ звірина́, що на Ливані, і ви́топтала той те́рен.
10 ੧੦ ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
Побити — побив ти Едома, і підне́сло тебе твоє серце. Пишайся собі та сиди в своїм домі! І пощо бу́деш ти дрочи́тися зо злом, бо впадеш ти та Юда з тобою?“
11 ੧੧ ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
Та не послухався Амація. І вийшов Йоаш, Ізраїлів цар, і помірялися він та Амація, цар Юдин, у Юдиному Бет-Шемеші.
12 ੧੨ ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
І був розбитий Юда Ізраїлем, і повтікали кожен до намету свого́.
13 ੧੩ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
А Йоаш, цар Ізраїлів, схопи́в Амацію, Юдиного царя, сина Йоаша, сина Ахазії, у Бет-Шемеші, і прибув до Єрусалиму, і зруйнував єрусалимський мур від Єфремової брами аж до брами нарі́жної, чотири сотні ліктів.
14 ੧੪ ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
І забрав він усе золото й срібло, та ввесь по́суд, що знахо́дився в Господньому домі та в скарбни́цях дому царе́вого, та запоручників, і вернувся в Самарію.
15 ੧੫ ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А решта діл Йоаша, що зробив він, та лица́рськість його, і як воював з Амацією, Юдиним царем, — ось вони написані в Книзі Хроніки Ізраїлевих царів.
16 ੧੬ ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।
I спочив Йоаш зо своїми батьками, і був похований у Самарії з Ізраїлевими царями, а замість нього зацарював син його Єровоа́м.
17 ੧੭ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।
І жив Амація, Йоашів сии, цар Юдин, по смерті Йоаша, Єгоахазового сина, Ізраїлевого царя, п'ятнадцять літ.
18 ੧੮ ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
А решта діл Амації, — ось вони написані в Книзі Хроніки Юдиних царів.
19 ੧੯ ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
І вчинили на нього змову в Єрусалимі, та він утік до Лахішу. І послали за ним до Лахішу, — і вбили його там.
20 ੨੦ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ।
І пове́зли його на ко́нях, і він був похований з батька́ми своїми в Давидовому Місті.
21 ੨੧ ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ।
І взяв ввесь Юдин наро́д Азарію, — а він був віку шістнадцяти літ, — і настановили його царем замість батька його Амації.
22 ੨੨ ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।
Він збудував Елат, і вернув його Юді, як цар спочив зо своїми батьками.
23 ੨੩ ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।
П'ятнадцятого року Амації, сина Йоаша, Юдиного царя, зацарював Єровоа́м, син Йоаша, Ізраїлевого царя, у Самарії, на сорок і один рік.
24 ੨੪ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
І робив він зло в Господніх оча́х, не відступався від усіх гріхів Єровоама, Неватового сина, що вводив у гріх Ізраїля.
25 ੨੫ ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
Він вернув Ізраїлеву границю відти, де йдеться до Гамату, аж до степово́го моря, за словом Господа, Бога Ізраїля, що говорив через раба Свого Йону, сина пророка Амміттая, що з Ґат-Гахеферу,
26 ੨੬ ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।
бо Господь побачив Ізраїлеву біду, дуже гірку́, і не було вже невільного та вільного, і не було помічника́ Ізраїлеві.
27 ੨੭ ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।
Та не говорив Госпо́дь знищити Ізраїлеве ім'я́ з-під неба, і споміг їх рукою Єровоама, Йоашового сина.
28 ੨੮ ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А решта діл Єровоама та лица́рськість його, як воював, і як вернув Юді Дамаск та Хамат в Ізраїлі, — ось вони написані в Книзі Хроніки Ізраїлевих царів.
29 ੨੯ ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
І спочив Єровоам із батька́ми своїми та з Ізраїлевими царями, а замість нього зацарював син його Захарій.