< 2 ਰਾਜਿਆਂ 15 >
1 ੧ ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।
В двадцать седьмой год Иеровоама, царя Израильского, воцарился Азария, сын Амасии, царь Иудейский:
2 ੨ ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।
шестнадцати лет был он, когда воцарился, и пятьдесят два года царствовал в Иерусалиме. Имя матери его Иехолия, из Иерусалима.
3 ੩ ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ, ਉਸ ਨੇ ਵੀ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
Он делал угодное в очах Господних во всем так, как поступал Амасия, отец его.
4 ੪ ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
Только высоты не были отменены: народ совершал еще жертвы и курения на высотах.
5 ੫ ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।
И поразил Господь царя, и был он прокаженным до дня смерти своей и жил в отдельном доме. И Иофам, сын царя, начальствовал над дворцом и управлял народом земли.
6 ੬ ਅਜ਼ਰਯਾਹ ਦੇ ਬਾਕੀ ਕੰਮ ਅਤੇ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Прочее об Азарии и обо всем, что он сделал, написано в летописи царей Иудейских.
7 ੭ ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
И почил Азария с отцами своими, и похоронили его с отцами его в городе Давидовом. И воцарился Иофам, сын его, вместо него.
8 ੮ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।
В тридцать восьмой год Азарии, царя Иудейского, воцарился Захария, сын Иеровоама, над Израилем в Самарии и царствовал шесть месяцев.
9 ੯ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।
Он делал неугодное в очах Господних, как делали отцы его: не отставал от грехов Иеровоама, сына Наватова, который ввел Израиля в грех.
10 ੧੦ ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
И составил против него заговор Селлум, сын Иависа, и поразил его пред народом и убил его, и воцарился вместо него.
11 ੧੧ ਵੇਖੋ, ਜ਼ਕਰਯਾਹ ਦੀ ਬਾਕੀ ਘਟਨਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ।
Прочее о Захарии написано в летописи царей Израильских.
12 ੧੨ ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।
Таково было слово Господа, которое он изрек Ииую, сказав: сыновья твои до четвертого рода будут сидеть на престоле Израилевом. И сбылось так.
13 ੧੩ ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ।
Селлум, сын Иависа, воцарился в тридцать девятый год Азарии, царя Иудейского, и царствовал один месяц в Самарии.
14 ੧੪ ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।
И пошел Менаим, сын Гадия из Фирцы, и пришел в Самарию, и поразил Селлума, сына Иависова, в Самарии и умертвил его, и воцарился вместо него.
15 ੧੫ ਸ਼ੱਲੂਮ ਦੀ ਬਾਕੀ ਘਟਨਾ ਅਤੇ ਜੋ ਯੋਜਨਾ ਉਸ ਨੇ ਬਣਾਈ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
Прочее о Селлуме и о заговоре его, который он составил, написано в летописи царей Израильских.
16 ੧੬ ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।
И поразил Менаим Типсах и всех, которые были в нем и в пределах его, начиная от Фирцы, за то, что город не отворил ворот, и разбил его, и всех беременных женщин в нем разрубил.
17 ੧੭ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।
В тридцать девятом году Азарии, царя Иудейского, воцарился Менаим, сын Гадия, над Израилем и царствовал десять лет в Самарии;
18 ੧੮ ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।
и делал он неугодное в очах Господних; не отставал от грехов Иеровоама, сына Наватова, который ввел Израиля в грех, во все дни свои.
19 ੧੯ ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।
Тогда пришел Фул, царь Ассирийский, на землю Израилеву. И дал Менаим Фулу тысячу талантов серебра, чтобы руки его были за него и чтобы утвердить царство в руке своей.
20 ੨੦ ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
И разложил Менаим это серебро на Израильтян, на всех людей богатых, по пятидесяти сиклей серебра на каждого человека, чтобы отдать царю Ассирийскому. И пошел назад царь Ассирийский и не остался там в земле.
21 ੨੧ ਮਨਹੇਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Прочее о Менаиме и обо всем, что он сделал, написано в летописи царей Израильских.
22 ੨੨ ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
И почил Менаим с отцами своими. И воцарился Факия, сын его, вместо него.
23 ੨੩ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ।
В пятидесятый год Азарии, царя Иудейского, воцарился Факия, сын Менаима, над Израилем в Самарии и царствовал два года;
24 ੨੪ ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
и делал он неугодное в очах Господних; не отставал от грехов Иеровоама, сына Наватова, который ввел Израиля в грех.
25 ੨੫ ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।
И составил против него заговор Факей, сын Ремалии, сановник его, и поразил его в Самарии в палате царского дома, с Арговом и Арием, имея с собою пятьдесят человек Галаадитян, и умертвил его, и воцарился вместо него.
26 ੨੬ ਪਕਹਯਾਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
Прочее о Факии и обо всем, что он сделал, написано в летописи царей Израильских.
27 ੨੭ ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ।
В пятьдесят второй год Азарии, царя Иудейского, воцарился Факей, сын Ремалии, над Израилем в Самарии и царствовал двадцать лет;
28 ੨੮ ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
и делал он неугодное в очах Господних: не отставал от грехов Иеровоама, сына Наватова, который ввел Израиля в грех.
29 ੨੯ ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ।
Во дни Факея, царя Израильского, пришел Феглаффелласар, царь Ассирийский, и взял Ион, Авел-Беф-Мааху, и Ианох, и Кедес, и Асор, и Галаад, и Галилею, всю землю Неффалимову, и переселил их в Ассирию.
30 ੩੦ ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।
И составил заговор Осия, сын Илы, против Факея, сына Ремалиина, и поразил его, и умертвил его, и воцарился вместо него в двадцатый год Иоафама, сына Озиина.
31 ੩੧ ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
Прочее о Факее и обо всем, что он сделал, написано в летописи царей Израильских.
32 ੩੨ ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
Во второй год Факея, сына Ремалиина, царя Израильского, воцарился Иоафам, сын Озии, царя Иудейского.
33 ੩੩ ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ।
Двадцати пяти лет был он, когда воцарился, и шестнадцать лет царствовал в Иерусалиме. Имя матери его Иеруша, дочь Садока.
34 ੩੪ ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
Он делал угодное в очах Господних: во всем, как поступал Озия, отец его, так поступал и он.
35 ੩੫ ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।
Только высоты не были отменены: народ совершал еще жертвы и курения на высотах. Он построил верхние ворота при доме Господнем.
36 ੩੬ ਯੋਥਾਮ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
Прочее об Иоафаме и обо всем, что он сделал, написано в летописи царей Иудейских.
37 ੩੭ ਉਹਨਾਂ ਦਿਨਾਂ ਵਿੱਚ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਤੇ ਰਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਣ ਲੱਗਾ।
В те дни начал Господь посылать на Иудею Рецина, царя Сирийского, и Факея, сына Ремалиина.
38 ੩੮ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
И почил Иоафам с отцами своими, и погребен с отцами своими в городе Давида, отца его. И воцарился Ахаз, сын его, вместо него.