< 2 ਰਾਜਿਆਂ 16 >

1 ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।
בִּשְׁנַת שְׁבַֽע־עֶשְׂרֵה שָׁנָה לְפֶקַח בֶּן־רְמַלְיָהוּ מָלַךְ אָחָז בֶּן־יוֹתָם מֶלֶךְ יְהוּדָֽה׃
2 ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
בֶּן־עֶשְׂרִים שָׁנָה אָחָז בְּמָלְכוֹ וְשֵׁשׁ־עֶשְׂרֵה שָׁנָה מָלַךְ בִּירוּשָׁלָ͏ִם וְלֹא־עָשָׂה הַיָּשָׁר בְּעֵינֵי יְהוָה אֱלֹהָיו כְּדָוִד אָבִֽיו׃
3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।
וַיֵּלֶךְ בְּדֶרֶךְ מַלְכֵי יִשְׂרָאֵל וְגַם אֶת־בְּנוֹ הֶעֱבִיר בָּאֵשׁ כְּתֹֽעֲבוֹת הַגּוֹיִם אֲשֶׁר הוֹרִישׁ יְהוָה אֹתָם מִפְּנֵי בְּנֵי יִשְׂרָאֵֽל׃
4 ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।
וַיְזַבֵּחַ וַיְקַטֵּר בַּבָּמוֹת וְעַל־הַגְּבָעוֹת וְתַחַת כָּל־עֵץ רַעֲנָֽן׃
5 ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ।
אָז יַעֲלֶה רְצִין מֶֽלֶךְ־אֲרָם וּפֶקַח בֶּן־רְמַלְיָהוּ מֶֽלֶךְ־יִשְׂרָאֵל יְרוּשָׁלַ͏ִם לַמִּלְחָמָה וַיָּצֻרוּ עַל־אָחָז וְלֹא יָכְלוּ לְהִלָּחֵֽם׃
6 ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।
בָּעֵת הַהִיא הֵשִׁיב רְצִין מֶֽלֶךְ־אֲרָם אֶת־אֵילַת לַֽאֲרָם וַיְנַשֵּׁל אֶת־הַיְהוּדִים מֵֽאֵילוֹת וארמים וַֽאֲדוֹמִים בָּאוּ אֵילַת וַיֵּשְׁבוּ שָׁם עַד הַיּוֹם הַזֶּֽה׃
7 ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।
וַיִּשְׁלַח אָחָז מַלְאָכִים אֶל־תִּגְלַת פְּלֶסֶר מֶֽלֶךְ־אַשּׁוּר לֵאמֹר עַבְדְּךָ וּבִנְךָ אָנִי עֲלֵה וְהוֹשִׁעֵנִי מִכַּף מֶֽלֶךְ־אֲרָם וּמִכַּף מֶלֶךְ יִשְׂרָאֵל הַקּוֹמִים עָלָֽי׃
8 ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।
וַיִּקַּח אָחָז אֶת־הַכֶּסֶף וְאֶת־הַזָּהָב הַנִּמְצָא בֵּית יְהוָה וּבְאֹֽצְרוֹת בֵּית הַמֶּלֶךְ וַיִּשְׁלַח לְמֶֽלֶךְ־אַשּׁוּר שֹֽׁחַד׃
9 ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।
וַיִּשְׁמַע אֵלָיו מֶלֶךְ אַשּׁוּר וַיַּעַל מֶלֶךְ אַשּׁוּר אֶל־דַּמֶּשֶׂק וַֽיִּתְפְּשֶׂהָ וַיַּגְלֶהָ קִירָה וְאֶת־רְצִין הֵמִֽית׃
10 ੧੦ ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ।
וַיֵּלֶךְ הַמֶּלֶךְ אָחָז לִקְרַאת תִּגְלַת פִּלְאֶסֶר מֶֽלֶךְ־אַשּׁוּר דּוּמֶּשֶׂק וַיַּרְא אֶת־הַמִּזְבֵּחַ אֲשֶׁר בְּדַמָּשֶׂק וַיִּשְׁלַח הַמֶּלֶךְ אָחָז אֶל־אוּרִיָּה הַכֹּהֵן אֶת־דְּמוּת הַמִּזְבֵּחַ וְאֶת־תַּבְנִיתוֹ לְכָֽל־מַעֲשֵֽׂהוּ׃
11 ੧੧ ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।
וַיִּבֶן אוּרִיָּה הַכֹּהֵן אֶת־הַמִּזְבֵּחַ כְּכֹל אֲשֶׁר־שָׁלַח הַמֶּלֶךְ אָחָז מִדַּמֶּשֶׂק כֵּן עָשָׂה אוּרִיָּה הַכֹּהֵן עַד־בּוֹא הַמֶּֽלֶךְ־אָחָז מִדַּמָּֽשֶׂק׃
12 ੧੨ ਜਦ ਰਾਜਾ ਦੰਮਿਸ਼ਕ ਤੋਂ ਮੁੜਿਆ ਤਾਂ ਰਾਜਾ ਨੇ ਜਗਵੇਦੀ ਵੇਖੀ ਅਤੇ ਰਾਜਾ ਨੇ ਜਗਵੇਦੀ ਦੇ ਨੇੜੇ ਜਾ ਕੇ ਉਸ ਦੇ ਉੱਤੇ ਬਲੀ ਚੜ੍ਹਾਈ।
וַיָּבֹא הַמֶּלֶךְ מִדַּמֶּשֶׂק וַיַּרְא הַמֶּלֶךְ אֶת־הַמִּזְבֵּחַ וַיִּקְרַב הַמֶּלֶךְ עַל־הַמִּזְבֵּחַ וַיַּעַל עָלָֽיו׃
13 ੧੩ ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।
וַיַּקְטֵר אֶת־עֹֽלָתוֹ וְאֶת־מִנְחָתוֹ וַיַּסֵּךְ אֶת־נִסְכּוֹ וַיִּזְרֹק אֶת־דַּֽם־הַשְּׁלָמִים אֲשֶׁר־לוֹ עַל־הַמִּזְבֵּֽחַ׃
14 ੧੪ ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
וְאֵת הַמִּזְבַּח הַנְּחֹשֶׁת אֲשֶׁר לִפְנֵי יְהוָה וַיַּקְרֵב מֵאֵת פְּנֵי הַבַּיִת מִבֵּין הַמִּזְבֵּחַ וּמִבֵּין בֵּית יְהוָה וַיִּתֵּן אֹתוֹ עַל־יֶרֶךְ הַמִּזְבֵּחַ צָפֽוֹנָה׃
15 ੧੫ ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।
ויצוהו וַיְצַוֶּה הַמֶּֽלֶךְ־אָחָז אֶת־אוּרִיָּה הַכֹּהֵן לֵאמֹר עַל הַמִּזְבֵּחַ הַגָּדוֹל הַקְטֵר אֶת־עֹֽלַת־הַבֹּקֶר וְאֶת־מִנְחַת הָעֶרֶב וְֽאֶת־עֹלַת הַמֶּלֶךְ וְאֶת־מִנְחָתוֹ וְאֵת עֹלַת כָּל־עַם הָאָרֶץ וּמִנְחָתָם וְנִסְכֵּיהֶם וְכָל־דַּם עֹלָה וְכָל־דַּם־זֶבַח עָלָיו תִּזְרֹק וּמִזְבַּח הַנְּחֹשֶׁת יִֽהְיֶה־לִּי לְבַקֵּֽר׃
16 ੧੬ ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ।
וַיַּעַשׂ אוּרִיָּה הַכֹּהֵן כְּכֹל אֲשֶׁר־צִוָּה הַמֶּלֶךְ אָחָֽז׃
17 ੧੭ ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।
וַיְקַצֵּץ הַמֶּלֶךְ אָחָז אֶת־הַמִּסְגְּרוֹת הַמְּכֹנוֹת וַיָּסַר מֵֽעֲלֵיהֶם ואת־אֶת־הַכִּיֹּר וְאֶת־הַיָּם הוֹרִד מֵעַל הַבָּקָר הַנְּחֹשֶׁת אֲשֶׁר תַּחְתֶּיהָ וַיִּתֵּן אֹתוֹ עַל מַרְצֶפֶת אֲבָנִֽים׃
18 ੧੮ ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ।
וְאֶת־מיסך מוּסַךְ הַשַּׁבָּת אֲשֶׁר־בָּנוּ בַבַּיִת וְאֶת־מְבוֹא הַמֶּלֶךְ הֽ͏ַחִיצוֹנָה הֵסֵב בֵּית יְהוָה מִפְּנֵי מֶלֶךְ אַשּֽׁוּר׃
19 ੧੯ ਆਹਾਜ਼ ਦੇ ਬਾਕੀ ਕੰਮ ਅਤੇ ਜੋ ਕੁਝ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
וְיֶתֶר דִּבְרֵי אָחָז אֲשֶׁר עָשָׂה הֲלֹא־הֵם כְּתוּבִים עַל־סֵפֶר דִּבְרֵי הַיָּמִים לְמַלְכֵי יְהוּדָֽה׃
20 ੨੦ ਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਫਿਰ ਉਸ ਦਾ ਪੁੱਤਰ ਹਿਜ਼ਕੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
וַיִּשְׁכַּב אָחָז עִם־אֲבֹתָיו וַיִּקָּבֵר עִם־אֲבֹתָיו בְּעִיר דָּוִד וַיִּמְלֹךְ חִזְקִיָּהוּ בְנוֹ תַּחְתָּֽיו׃

< 2 ਰਾਜਿਆਂ 16 >