< 2 ਰਾਜਿਆਂ 16 >
1 ੧ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।
В лето седмоенадесять Факеа сына Ромелиина, воцарися Ахаз сын Иоафама царя Иудина:
2 ੨ ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।
сын двадесяти лет бе Ахаз, егда нача царствовати, и шестьнадесять лет царствова во Иерусалиме, и не сотвори правое пред очима Господа Бога своего верно, якоже Давид отец его,
3 ੩ ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।
и ходи в пути Иеровоама сына Наватова царя Израилева, ксему и сына своего преведе сквозе огнь по мерзостем языков, ихже отят Господь от лица сынов Израилевых:
4 ੪ ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।
и жряше и кадяше на высоких и на холмех и под всяким древом частым.
5 ੫ ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ।
Тогда взыде Раассон царь Сирск и Факей сын Ромелиин царь Израилев во Иерусалим на брань, и воеваста на Ахаза, и не можаста (ему) одолети.
6 ੬ ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।
Во время оно возврати Раассон царь Сирский Елаф Сирии и изгна Иудеев из Елафа, и Идумее приидоша во Елаф и вселишася тамо даже до дне сего.
7 ੭ ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।
И посла Ахаз послы к Фелгаффелласару царю Ассирийску, глаголя: раб твой и сын твой аз есмь, взыди и отими мя от руки царя Сирска и от руки царя Израилева, воставших на мя.
8 ੮ ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।
И взя Ахаз злато и сребро обретшееся в сокровищих дому Господня и в сокровищих дому царева, и посла царю Ассирийску дары.
9 ੯ ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।
И послуша его царь Ассирийский: и взыде царь Ассирийский в Дамаск, и взя его, и пресели его, и Раассона царя уби.
10 ੧੦ ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ।
И иде царь Ахаз на сретение Фелгаффелласару царю Ассирийску в Дамаск, и виде жертвенник в Дамасце: и посла царь Ахаз ко Урии иерею подобие жертвенника, и начертание, и все творение его.
11 ੧੧ ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।
И созда Уриа иерей жертвенник по всем, елика посла царь Ахаз от Дамаска.
12 ੧੨ ਜਦ ਰਾਜਾ ਦੰਮਿਸ਼ਕ ਤੋਂ ਮੁੜਿਆ ਤਾਂ ਰਾਜਾ ਨੇ ਜਗਵੇਦੀ ਵੇਖੀ ਅਤੇ ਰਾਜਾ ਨੇ ਜਗਵੇਦੀ ਦੇ ਨੇੜੇ ਜਾ ਕੇ ਉਸ ਦੇ ਉੱਤੇ ਬਲੀ ਚੜ੍ਹਾਈ।
И прииде царь Ахаз из Дамаска и виде жертвенник, и взыде на него,
13 ੧੩ ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।
и покади всесожжение свое и жертву свою и возлияние свое, и пролия кровь мирных на жертвенник,
14 ੧੪ ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।
олтарь же медяный, иже пред Господем, принесе от лица дому Господня, и от среды жертвенника и от среды дому Господня: и постави его о едину страну жертвенника к северу.
15 ੧੫ ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।
И заповеда царь Ахаз Урии иерею, глаголя: на жертвеннице велицем приношаяй всесожжения утренняя, и жертву вечернюю, и всесожжения царева, и жертву его, и всесожжения всех людий, и жертву их, и возлияния их, и всяку кровь всесожжения, и всяку кровь жертвенную излиеши на нем: олтарь не медян да будет мне на утро.
16 ੧੬ ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ।
И сотвори Уриа иерей по всем, елика заповеда ему царь Ахаз.
17 ੧੭ ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।
И изсече Ахаз царь споения подставов, и пренесе от них умывалницу, и море низложи от волов медяных, иже беша под ним, и положи е на подставе каменнем:
18 ੧੮ ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ।
и основание седалища создано в дому Господни, и вход царев внешний обрати в дом Господень, от лица царя Ассирийска.
19 ੧੯ ਆਹਾਜ਼ ਦੇ ਬਾਕੀ ਕੰਮ ਅਤੇ ਜੋ ਕੁਝ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
И прочая словес Ахазовых, елика сотвори, не сия ли написана в книзе словес дний царей Иудиных:
20 ੨੦ ਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਫਿਰ ਉਸ ਦਾ ਪੁੱਤਰ ਹਿਜ਼ਕੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
и успе Ахаз со отцы своими, и погребен бысть со отцы своими во граде Давидове. И воцарися Езекиа сын его вместо его.