< 2 ਰਾਜਿਆਂ 17 >
1 ੧ ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।
In the twelfth year of Ahaz, king of Judah, Hoshea, the son of Elah, became king over Israel in Samaria, ruling for nine years.
2 ੨ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।
He did evil in the eyes of the Lord, though not like the kings of Israel before him.
3 ੩ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ।
Against him came up Shalmaneser, king of Assyria, and Hoshea became his servant and sent him offerings.
4 ੪ ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
But Hoshea's broken faith became clear to the king of Assyria because he had sent representatives to So, king of Egypt, and did not send his offering to the king of Assyria, as he had done year by year: so the king of Assyria had him shut up in prison and put in chains.
5 ੫ ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
Then the king of Assyria went through all the land and came up to Samaria, shutting it in with his forces for three years.
6 ੬ ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
In the ninth year of Hoshea, the king of Assyria took Samaria, and took Israel away to Assyria, placing them in Halah and in Habor on the river Gozan, and in the towns of the Medes.
7 ੭ ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
And the wrath of the Lord came on Israel because they had done evil against the Lord their God, who took them out of the land of Egypt from under the yoke of Pharaoh, king of Egypt, and had become worshippers of other gods,
8 ੮ ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ।
Living by the rules of the nations whom the Lord had sent out from before the children of Israel.
9 ੯ ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
And the children of Israel did secretly against the Lord their God things which were not right, building high places for themselves in all their towns, from the tower of the watchmen to the walled town.
10 ੧੦ ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ।
They put up pillars of stone and wood on every high hill and under every green tree:
11 ੧੧ ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
Burning their offerings in all the high places, as those nations did whom the Lord sent away from before them; they did evil things, moving the Lord to wrath;
12 ੧੨ ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।
And they made themselves servants of disgusting things, though the Lord had said, You are not to do this.
13 ੧੩ ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।
And he gave witness to Israel and Judah, by every prophet and seer, saying, Come back from your evil ways, and do my orders and keep my rules, and be guided by the law which I gave to your fathers and sent to you by my servants the prophets.
14 ੧੪ ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ।
And they did not give ear, but became stiff-necked, like their fathers who had no faith in the Lord their God.
15 ੧੫ ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
And they went against his rules, and the agreement which he made with their fathers, and his laws which he gave them; they gave themselves up to things without sense or value, and became foolish like the nations round them, of whom the Lord had said, Do not as they do.
16 ੧੬ ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
And turning their backs on all the orders which the Lord had given them, they made for themselves images of metal, and the image of Asherah, worshipping all the stars of heaven and becoming servants to Baal.
17 ੧੭ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
And they made their sons and their daughters go through the fire, and they made use of secret arts and unnatural powers, and gave themselves up to doing evil in the eyes of the Lord, till he was moved to wrath.
18 ੧੮ ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।
So the Lord was very angry with Israel, and his face was turned away from them: only the tribe of Judah kept its place.
19 ੧੯ ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।
(But even Judah did not keep the orders of the Lord their God, but were guided by the rules which Israel had made.
20 ੨੦ ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।
So the Lord would have nothing to do with all the offspring of Israel, and sent trouble on them, and gave them up into the hands of their attackers, till he had sent them away from before his face.)
21 ੨੧ ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
For Israel was broken off from the family of David, and they made Jeroboam, the son of Nebat, king, who, driving them away from the laws of the Lord, made them do a great sin.
22 ੨੨ ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ।
And the children of Israel went on with all the sins which Jeroboam did; they did not keep themselves from them;
23 ੨੩ ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
Till the Lord put Israel away from before his face, as he had said by all his servants the prophets. So Israel was taken away from their land to Assyria, to this day.
24 ੨੪ ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।
Then the king of Assyria took men from Babylon and from Cuthah and Avva and Hamath and Sepharvaim, and put them in the towns of Samaria in place of the children of Israel; so they got Samaria for their heritage, living in its towns.
25 ੨੫ ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।
Now when first they were living there they did not give worship to the Lord. So the Lord sent lions among them, causing the death of some of them.
26 ੨੬ ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
So they said to the king of Assyria, The nations whom you have taken as prisoners and put in the towns of Samaria, have no knowledge of the way of the god of the land: so he has sent lions among them, causing their death, because they have no knowledge of his way.
27 ੨੭ ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।
Then the king of Assyria gave orders, saying, Send there one of the priests whom you took away, and let him be living there and teaching the people the way of the god of the land.
28 ੨੮ ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
So one of the priests whom they had taken away as a prisoner from Samaria came back, and, living in Beth-el, became their teacher in the worship of the Lord.
29 ੨੯ ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
And every nation made gods for themselves, and put them in the houses of the high places which the Samaritans had made, every nation in the towns where they were living.
30 ੩੦ ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।
The men of Babylon made Succoth-benoth, and the men of Cuth made Nergal, and the men of Hamath made Ashima,
31 ੩੧ ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।
The Avvites made Nibhaz and Tartak, and the Sepharvites gave their children to be burned in the fire to Adrammelech and Anammelech, the gods of Sepharvaim.
32 ੩੨ ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।
So they went on worshipping the Lord, and made for themselves, from among all the people, priests for the high places, to make offerings for them in the houses of the high places.
33 ੩੩ ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ।
They gave worship to the Lord, but they gave honour to their gods like the nations did from whom they had been taken as prisoners.
34 ੩੪ ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
So to this day they go on in their old ways, not worshipping the Lord or keeping his orders or his ways or the law and the rule which the Lord gave to the children of Jacob, to whom he gave the name Israel;
35 ੩੫ ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।
And the Lord made an agreement with them and gave them orders, saying, You are to have no other gods; you are not to give worship to them or be their servants or make them offerings:
36 ੩੬ ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।
But the Lord, who took you out of the land of Egypt with his great power and his outstretched arm, he is your God, to whom you are to give worship and make offerings:
37 ੩੭ ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।
And the rules and the orders and the law which he put in writing for you, you are to keep and do for ever; you are to have no other gods.
38 ੩੮ ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ।
And you are to keep in memory the agreement which I have made with you; and you are to have no other gods.
39 ੩੯ ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ।
And you are to give worship to the Lord your God; for it is he who will give you salvation from the hands of all who are against you.
40 ੪੦ ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।
But they gave no attention, but went on in their old way.
41 ੪੧ ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।
So these nations, worshipping the Lord, still were servants to the images they had made; their children and their children's children did the same; as their fathers did, so do they, to this day.