< 2 ਰਾਜਿਆਂ 19 >
1 ੧ ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
Als der König Ezechias es hörte, zerriß er seine Gewänder, hüllte sich in ein Bußgewand und ging in das Haus des Herrn.
2 ੨ ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
Dann sandte er Eljakim, den Hausvorstand, den Schreiber Sebna und die Ältesten der Priester, in Bußgewänder gehüllt, zu dem Propheten Isaias, des Amos Sohn.
3 ੩ ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
Sie sprachen zu ihm: "So spricht Ezechias: 'Ein Tag der Not und schmählicher Züchtigung ist dieser Tag. Denn Kinder kommen an den Durchbruch; da fehlt die Kraft, sie zu gebären.
4 ੪ ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ।
Vielleicht hört der Herr, dein Gott, auf alle die Reden des Rabsake, den sein Herr, der Assyrerkönig, gesandt, den lebendigen Gott zu lästern, und zeigt durch Worte, daß der Herr, dein Gott, es gehört hat. So leg Fürsprache für den noch vorhandenen Überrest ein!'"
5 ੫ ਸੋ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ।
Des Ezechias Diener kamen also zu Isaias.
6 ੬ ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
Da sprach Isaias zu ihnen: "Sprecht so zu eurem Herrn! So spricht der Herr: 'Hab keine Angst der Reden wegen, die du angehört hast, mit denen die Knechte des Assyrerkönigs mich gelästert haben!
7 ੭ ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
Ich gebe ihm einen Geist ein, so daß er eine Kunde hört; dann geht er in sein Land zurück. Ich fälle ihn durch das Schwert in seinem Land.'"
8 ੮ ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
Darauf kehrte Rabsake zurück und traf den Assyrerkönig bei der Belagerung von Libna. Er hatte nämlich gehört, er sei von Lakis aufgebrochen.
9 ੯ ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।
Und jener hörte von Tirhaka, dem König von Äthiopien: "Er zieht aus, mit dir zu kämpfen." Da sandte er abermals Boten an Ezechias und ließ ihm sagen:
10 ੧੦ ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
"So sprecht zum Judakönig Ezechias: 'Daß dich dein Gott nicht täusche, auf den du vertraust, und so denkst: Jerusalem wird nicht in des Assyrerkönigs Hand gegeben!
11 ੧੧ ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
Du hast selbst gehört, wie die Assyrerkönige allen Ländern getan und sie gebannt haben. Und du willst gerettet werden?
12 ੧੨ ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ?
Wurden die Heiden, die meine Väter vernichtet haben, von ihren Göttern gerettet? Gozan, Charan, Reseph und die Söhne Edens zu Telassar?
13 ੧੩ ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
Wo ist der König von Hamat, der König von Arpad, der König der Stadt Sepharvaim, der von Hena und von Eva?'"
14 ੧੪ ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ।
Ezechias nahm den Brief aus der Hand des Boten und las ihn. Dann ging er in das Haus des Herrn. Hier breitete ihn Ezechias vor dem Herrn aus.
15 ੧੫ ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
Dann betete Ezechias also zum Herrn: "Herr der Heerscharen, Gott Israels, der Du thronst über Cheruben! Nur Du allein bist Gott für alle Erdenreiche. Du hast den Himmel und die Erde gemacht.
16 ੧੬ ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
Neige, Herr, Dein Ohr und höre! Herr! Öffne Deine Augen! Schau darein. Merk auf die Worte Sanheribs, die er verlauten ließ, um den lebendigen Gott zu lästern!
17 ੧੭ ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।
Wahr ist es, Herr: Die Könige von Assur haben alle Länder stark verheert
18 ੧੮ ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
und ihre Götter in das Feuer geworfen. Denn das waren keine Götter, nur Werk von Menschenhänden, Holz und Stein. So konnte man sie leicht vernichten.
19 ੧੯ ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।
Nun aber Herr, Du unser Gott! Errette uns aus seiner Hand, damit alle Reiche der Erde sehen, daß Du allein der Herr bist!"
20 ੨੦ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।
Da sandte Isaias, des Amos Sohn, zu Ezechias und ließ sagen: "So spricht der Herr, Israels Gott: 'Was du gebetet wegen Sanherib, des Königs von Assyrien, das habe ich gehört.'
21 ੨੧ ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
Dies ist das Wort, das über ihn der Herr ausspricht: 'Es spottet deiner und verachtet dich die Jungfrau, Sions Tochter. Es schüttelt hinter dir das Haupt die Tochter von Jerusalem.
22 ੨੨ ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
Wen lästerst du? Wen schmähst du? Und gegen wen erhebst du deine Stimme? Du schlugst deine stolzen Augen auf, dem Heiligen Israels zum Trotz.
23 ੨੩ ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
Durch deine Knechte sprachest du vermessen von dem Herrn: "Mit meiner starken Reiterei dringe ich hinauf bis zu der Berge höchsten Höhen, selbst auf den höchsten Libanon, und fälle seine höchsten Zedern und seine schönsten Fichten. Ich dringe bis zu seinem höchsten Gipfel, in seine reichsten Waldungen.
24 ੨੪ ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ।
Firngewässer trinke ich zur Kühlung, mit meinem Fuße trete ich die Gletscherströme alle aus."
25 ੨੫ ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
Hast du denn nicht gehört, daß ich seit langem dies geplant, von alten Zeiten her bestimmt? Jetzt ließ ich Ähnliches geschehen, und so warst du imstande, feste Städte in Trümmerhaufen zu verwandeln.
26 ੨੬ ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
Und die in ihnen wohnten, für die Verteidigung zu schwach, erzitterten und bebten und wurden wie das Gras des Feldes, wie zartes Grün, wie Hälmchen auf den Dächern und wie vermengtes, unreifes Korn.
27 ੨੭ ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
Bekannt ist mir dein Aufstehen und dein Niedersitzen. Dein Gehen und dein Kommen kenne ich gut, und auch dein Toben gegen mich.
28 ੨੮ ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
Dein Toben und dein Ungestüm kam mir zu Ohren. So lege ich denn meinen Ring in deine Nase und meinen Zaum in deine Lippen und führe dich auf gleichem Wege heim, auf dem du hergekommen bist.'
29 ੨੯ ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
Dies diene dir als Zeichen! In diesem Jahre iß, was von selber wächst! Im zweiten Jahre, was aus den Wurzeln wächst! Im dritten Jahre aber sät und erntet wieder und pflanzet Weinberge! Genießet ihre Früchte!
30 ੩੦ ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।
Der gerettete Rest des Hauses Juda treibt in die Tiefe Wurzeln und trägt oben Früchte.
31 ੩੧ ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
Denn aufblüht in Jerusalem ein Rest und ein gerettet Häuflein auf dem Sionsberg. Der Eifer des Herrn der Heerscharen tut dies.
32 ੩੨ ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ।
Darum spricht der Herr über den Assyrerkönig so: 'Er kommt nicht in diese Stadt und schießt keinen Pfeil hinein, hält ihr keinen Schild entgegen und wirft keinen Wall um sie.
33 ੩੩ ਜਿਸ ਰਾਹ ਉਹ ਆਇਆ ਉਸੇ ਰਾਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ।
Auf dem Wege, den er kam, kehrt er um. Er kommt nicht in diese Stadt.' Ein Spruch des Herrn:
34 ੩੪ ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
'Ich schirme diese Stadt und helfe ihr um meiner selbst und meines Dieners David willen.'"
35 ੩੫ ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।
In der gleichen Nacht ging des Herrn Engel aus und schlug im Assyrerlager 185.000 Mann. Am anderen Morgen waren sie alle Leichen, Tote.
36 ੩੬ ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।
Der Assyrerkönig Sanherib brach auf und zog ab. Er kehrte heim und blieb in Ninive.
37 ੩੭ ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
Als er im Hause seines Gottes Nisroch betete, schlugen ihn seine Söhne Adarmelech und Sareser mit dem Schwert. Sie flohen ins Land Ararat, und sein Sohn Asarhaddon ward an seiner Statt König.