< 2 ਰਾਜਿਆਂ 19 >

1 ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
És amint meghallotta volt Chizkíjáhú király, megszaggatta ruháit, zsákot öltött magára és ment az Örökkévaló házába.
2 ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
És küldte Eljákímot, ki a ház fölött volt, meg Sebnát az írót és a papok véneit zsákba öltözötten Jesájáhú prófétához, Ámóc fiához.
3 ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
És szóltak hozzá: Így szól Chizkíjáhú: szorongatásnak, fenyítésnek és gyalázásnak napja e mai nap, mert eljutottak a gyermekek a méhszájig, de erő nincs a szülésré.
4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ।
Talán meghallja az Örökkévaló, a te Istened, Rabsákénak mind a szavait, akit küldött az ő ura, Assúr királya, hogy káromolja az élő Istent és szidalmazott azon szavakkal, melyeket hallott az Örökkévaló, a te Istened! Mondj tehát imát a még meglevő maradékért.
5 ਸੋ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ।
És elmentek Chizkíjáhú király szolgái Jesájáhúhoz.
6 ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
Akkor mondta nekik Jesájáhú: Így szóljatok uratokhoz: így szól az Örökkévaló: ne félj azon szavaktól, miket hallottál, hogy káromoltak engem Assúr királyának legényei.
7 ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
Íme, én adok beléje olyan lelket, hogy hírt hallván, visszatér országába; és elejtem őt kard által az országában.
8 ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
Visszatért Rabsáké és találta Assúr királyát Libna ellen harcolva; mert hallotta, hogy ez elindult Lákhíeból.
9 ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।
Ekkor hallotta Tirhákáról, Kús királyáról, hogy mondták: íme kivonult, hogy harcoljon veled. És újra küldött követeket Chizkíjáhúhoz, mondván:
10 ੧੦ ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
Így szóljatok Chizkíjáhúhoz, Jehúda királyához, mondván: ne ámítson téged istened, akiben te bízol, mondván: nem adatik Jeruzsálem Assúr királyának kezébe.
11 ੧੧ ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
Hiszen te hallottad, hogy mit tettek Assúr királyai mind az országokkal, elpusztítván azokat, és te megmenekülnél?
12 ੧੨ ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ?
Megmentették-e őket azon nemzetek istenei, melyeket megrontottak őseim: Gózánt és Cháránt, Récefet és Éden fiait Telasszárban?
13 ੧੩ ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
Hol van Chamát királya és Arpád királya, meg királya Szefarvájim városának, Hénáé, Ivváé?
14 ੧੪ ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ।
S vette Chizkíjáhú a levelet a követek kezéből és elolvasta. Erre fölment az Örökkévaló házába és kiterítette azt Chizkíjáhú az Örökkévaló színe előtt.
15 ੧੫ ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
Imádkozott Chizkíjáhú az Örökkévaló színe előtt és mondta: Örökkévaló, Izraél Istene, aki a kérubokon székelsz, te vagy az Isten, te egyedül mind a föld királyságai fölött, te alkottad az eget és a földet.
16 ੧੬ ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
Hajtsd, oh Örökkévaló, füledet és halljad, nyisd meg, oh Örökkévaló, szemeidet és lásd, halljad Szanchérib szavait, melyeket küldött, hogy káromolja az élő Istent!
17 ੧੭ ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।
Valóban, óh Örökkévaló, elpusztították Assúr királyai a nemzeteket és országukat;
18 ੧੮ ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
és tűzbe vetették isteneiket, mert nem istenek azok, hanem ember kezének a műve, fa, és kő; tehát megsemmisítették.
19 ੧੯ ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।
Most pedig, oh Örökkévaló, Istenünk, szabadíts meg minket, kérlek, az ő kezéből, hogy megtudják mind a föld királyságai, hogy te Örökkévaló vagy Isten, te egyedül!
20 ੨੦ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।
És küldött Jesájáhú; Ámóc fia, Chizkíjáhúhoz, mondván: Így szól az Örökkévaló, Izraél Istene: amit imádkoztál hozzám Szanchérib, Assúr királya felől, hallottam.
21 ੨੧ ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
Ez az ige, melyet szólt az Örökkévaló felőle: kigúnyolt téged, kicsúfolt téged Ción szűz leánya, mögötted fejet rázott Jeruzsálem leánya.
22 ੨੨ ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
Kit káromoltál és gyaláztál, kire emeltél hangot ég magasan hordottad szemeidet? Izraélnek szentje ellen!
23 ੨੩ ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
Követeid által káromoltad az Urat és mondtad: szekereim sokaságával fölmentem én a hegyek magasságára, a Libánonnak legvégébe; kivágom sudár cédrusait, válogatott ciprusait, eljutok szélső hajlékáig, termőföldje erdejéig.
24 ੨੪ ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ।
Én ástam és ittam idegen vizet és kiszárítottam lábaim talpával mind az Egyiptomnak folyóit.
25 ੨੫ ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
Nemde hallottad, régtől én azt készítettem, őskor napjaitól fogva elvégeztem; most véghezvittem: úgy legyen, hogy romhalmokká rombolnak erősített városokat;
26 ੨੬ ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
lakóik pedig kurta kezűek, megtörtek és megszégyenültek; lettek mint a mező füve és a pázsit zöldje, mint a tetők füve és az üszögös gabona megnőtte előtt.
27 ੨੭ ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
Hiszen ültödet, mentedet és jöttedet ismerem, meg a háborgásodat ellenem!
28 ੨੮ ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
Mivel hogy háborgasz ellenem és gőgösséged fölszállt fülembe, teszem karikámat az orrodba és zabolámat a szádba és visszavezetlek az úton, melyen jöttél.
29 ੨੯ ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
És ez neked a jel: esztek ez évben utótermést, a második évben utóhajtást; a harmadik évben pedig vessetek és arassatok, ültessetek szőlőket és egyétek gyümölcsüket.
30 ੩੦ ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।
Ég Jehúda házának megmaradt része továbbra is gyökeret ver alul és gyümölcsöt terem fölül.
31 ੩੧ ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
Mert Jeruzsálemből fog eredni a maradék és a megmaradt rész a Ción hegyéről. Az Örökkévalónak, a seregek urának buzgalma cselekszi ezt.
32 ੩੨ ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ।
Azért így szól az Örökkévaló Assúr királya felől: nem jön be ebbe a városba, nem lő oda nyilat, nem rohanja meg pajzzsal és nem hány föl ellene töltést.
33 ੩੩ ਜਿਸ ਰਾਹ ਉਹ ਆਇਆ ਉਸੇ ਰਾਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ।
Az úton, amelyen jött, azon tér vissza, de ebbe a városba nem jő be, úgymond az Örökkévaló.
34 ੩੪ ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
Megvédem e várost, hogy megsegítsem a magam kedvéért és szolgám Dávid kedvéért,
35 ੩੫ ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।
36 ੩੬ ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।
37 ੩੭ ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।

< 2 ਰਾਜਿਆਂ 19 >