< 2 ਰਾਜਿਆਂ 2 >

1 ਜਦੋਂ ਯਹੋਵਾਹ ਏਲੀਯਾਹ ਨੂੰ ਇੱਕ ਵਾਵਰੋਲੇ ਵਿੱਚ ਅਕਾਸ਼ ਨੂੰ ਚੁੱਕਣ ਵਾਲਾ ਸੀ, ਤਾਂ ਏਲੀਯਾਹ ਅਲੀਸ਼ਾ ਨਾਲ ਗਿਲਗਾਲ ਤੋਂ ਚੱਲਿਆ।
וַיְהִ֗י בְּהַעֲלֹ֤ות יְהוָה֙ אֶת־אֵ֣לִיָּ֔הוּ בַּֽסְעָרָ֖ה הַשָּׁמָ֑יִם וַיֵּ֧לֶךְ אֵלִיָּ֛הוּ וֶאֱלִישָׁ֖ע מִן־הַגִּלְגָּֽל׃
2 ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
וַיֹּאמֶר֩ אֵלִיָּ֨הוּ אֶל־אֱלִישָׁ֜ע שֵֽׁב־נָ֣א פֹ֗ה כִּ֤י יְהוָה֙ שְׁלָחַ֣נִי עַד־בֵּֽית־אֵ֔ל וַיֹּ֣אמֶר אֱלִישָׁ֔ע חַי־יְהוָ֥ה וְחֵֽי־נַפְשְׁךָ֖ אִם־אֶעֶזְבֶ֑ךָּ וַיֵּרְד֖וּ בֵּֽית־אֵֽל׃
3 ਨਬੀਆਂ ਦੇ ਪੁੱਤਰ ਜਿਹੜੇ ਬੈਤਏਲ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਹ ਬੋਲਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
וַיֵּצְא֨וּ בְנֵֽי־הַנְּבִיאִ֥ים אֲשֶׁר־בֵּֽית־אֵל֮ אֶל־אֱלִישָׁע֒ וַיֹּאמְר֣וּ אֵלָ֔יו הֲיָדַ֕עְתָּ כִּ֣י הַיֹּ֗ום יְהוָ֛ה לֹקֵ֥חַ אֶת־אֲדֹנֶ֖יךָ מֵעַ֣ל רֹאשֶׁ֑ךָ וַיֹּ֛אמֶר גַּם־אֲנִ֥י יָדַ֖עְתִּי הֶחֱשֽׁוּ׃
4 ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।
וַיֹּאמֶר֩ לֹ֨ו אֵלִיָּ֜הוּ אֱלִישָׁ֣ע ׀ שֵֽׁב־נָ֣א פֹ֗ה כִּ֤י יְהוָה֙ שְׁלָחַ֣נִי יְרִיחֹ֔ו וַיֹּ֕אמֶר חַי־יְהוָ֥ה וְחֵֽי־נַפְשְׁךָ֖ אִם־אֶעֶזְבֶ֑ךָּ וַיָּבֹ֖אוּ יְרִיחֹֽו׃
5 ਨਬੀਆਂ ਦੇ ਪੁੱਤਰ ਜਿਹੜੇ ਯਰੀਹੋ ਵਿੱਚ ਸਨ, ਉਹ ਅਲੀਸ਼ਾ ਕੋਲ ਆਏ ਅਤੇ ਉਸ ਨੂੰ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸਿਰ ਤੋਂ ਤੇਰੇ ਸੁਆਮੀ ਨੂੰ ਚੁੱਕ ਲਵੇਗਾ?” ਉਸ ਆਖਿਆ, “ਮੈਨੂੰ ਪਤਾ ਹੈ। ਚੁੱਪ ਰਹੋ।”
וַיִּגְּשׁ֨וּ בְנֵֽי־הַנְּבִיאִ֥ים אֲשֶׁר־בִּֽירִיחֹו֮ אֶל־אֱלִישָׁע֒ וַיֹּאמְר֣וּ אֵלָ֔יו הֲיָדַ֕עְתָּ כִּ֣י הַיֹּ֗ום יְהוָ֛ה לֹקֵ֥חַ אֶת־אֲדֹנֶ֖יךָ מֵעַ֣ל רֹאשֶׁ֑ךָ וַיֹּ֛אמֶר גַּם־אֲנִ֥י יָדַ֖עְתִּי הֶחֱשֽׁוּ׃
6 ਤਾਂ ਏਲੀਯਾਹ ਨੇ ਉਸ ਨੂੰ ਆਖਿਆ ਕਿ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰਦਨ ਨੂੰ ਭੇਜਿਆ ਹੈ। ਪਰ ਉਹ ਬੋਲਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗਾ।” ਸੋ ਓਹ ਦੋਵੇਂ ਤੁਰ ਪਏ।
וַיֹּאמֶר֩ לֹ֨ו אֵלִיָּ֜הוּ שֵֽׁב־נָ֣א פֹ֗ה כִּ֤י יְהוָה֙ שְׁלָחַ֣נִי הַיַּרְדֵּ֔נָה וַיֹּ֕אמֶר חַי־יְהוָ֥ה וְחֵֽי־נַפְשְׁךָ֖ אִם־אֶעֶזְבֶ֑ךָּ וַיֵּלְכ֖וּ שְׁנֵיהֶֽם׃
7 ਨਬੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਜਣੇ ਆਏ, ਉਨ੍ਹਾਂ ਦੇ ਆਹਮੋ-ਸਾਹਮਣੇ ਦੂਰ ਜਾ ਖੜ੍ਹੇ ਹੋਏ ਅਤੇ ਉਹ ਦੋਵੇਂ ਯਰਦਨ ਦੇ ਕੰਢੇ ਉੱਤੇ ਖੜ੍ਹੇ ਰਹੇ।
וַחֲמִשִּׁ֨ים אִ֜ישׁ מִבְּנֵ֤י הַנְּבִיאִים֙ הָֽלְכ֔וּ וַיַּעַמְד֥וּ מִנֶּ֖גֶד מֵרָחֹ֑וק וּשְׁנֵיהֶ֖ם עָמְד֥וּ עַל־הַיַּרְדֵּֽן׃
8 ਤਦ ਏਲੀਯਾਹ ਨੇ ਆਪਣੀ ਚਾਦਰ ਲਈ, ਉਹ ਨੂੰ ਵਲ੍ਹੇਟ ਕੇ ਪਾਣੀ ਉੱਤੇ ਮਾਰਿਆ ਅਤੇ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ, ਤਦ ਉਹ ਦੋਵੇਂ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਲੰਘ ਗਏ।
וַיִּקַּח֩ אֵלִיָּ֨הוּ אֶת־אַדַּרְתֹּ֤ו וַיִּגְלֹם֙ וַיַּכֶּ֣ה אֶת־הַמַּ֔יִם וַיֵּחָצ֖וּ הֵ֣נָּה וָהֵ֑נָּה וַיַּעַבְר֥וּ שְׁנֵיהֶ֖ם בֶּחָרָבָֽה׃
9 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
וַיְהִ֣י כְעָבְרָ֗ם וְאֵ֨לִיָּ֜הוּ אָמַ֤ר אֶל־אֱלִישָׁע֙ שְׁאַל֙ מָ֣ה אֶֽעֱשֶׂה־לָּ֔ךְ בְּטֶ֖רֶם אֶלָּקַ֣ח מֵעִמָּ֑ךְ וַיֹּ֣אמֶר אֱלִישָׁ֔ע וִֽיהִי־נָ֛א פִּֽי־שְׁנַ֥יִם בְּרוּחֲךָ֖ אֵלָֽי׃
10 ੧੦ ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।
וַיֹּ֖אמֶר הִקְשִׁ֣יתָ לִשְׁאֹ֑ול אִם־תִּרְאֶ֨ה אֹתִ֜י לֻקָּ֤ח מֵֽאִתָּךְ֙ יְהִֽי־לְךָ֣ כֵ֔ן וְאִם־אַ֖יִן לֹ֥א יִהְיֶֽה׃
11 ੧੧ ਤਾਂ ਜਦੋਂ ਉਹ ਗੱਲਾਂ ਕਰਦੇ-ਕਰਦੇ ਤੁਰੇ ਜਾਂਦੇ ਸਨ ਤਾਂ ਵੇਖੋ, ਉੱਥੇ ਇੱਕ ਅਗਨ ਰੱਥ ਤੇ ਅਗਨ ਘੋੜੇ ਦਿੱਸੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੋਹਾਂ ਵੱਖੋ-ਵੱਖ ਕਰ ਦਿੱਤਾ ਅਤੇ ਏਲੀਯਾਹ ਵਾਵਰੋਲੇ ਵਿੱਚ ਅਕਾਸ਼ ਨੂੰ ਚੜ੍ਹ ਗਿਆ।
וַיְהִ֗י הֵ֣מָּה הֹלְכִ֤ים הָלֹוךְ֙ וְדַבֵּ֔ר וְהִנֵּ֤ה רֶֽכֶב־אֵשׁ֙ וְס֣וּסֵי אֵ֔שׁ וַיַּפְרִ֖דוּ בֵּ֣ין שְׁנֵיהֶ֑ם וַיַּ֙עַל֙ אֵ֣לִיָּ֔הוּ בַּֽסְּעָרָ֖ה הַשָּׁמָֽיִם׃
12 ੧੨ ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
וֶאֱלִישָׁ֣ע רֹאֶ֗ה וְה֤וּא מְצַעֵק֙ אָבִ֣י ׀ אָבִ֗י רֶ֤כֶב יִשְׂרָאֵל֙ וּפָ֣רָשָׁ֔יו וְלֹ֥א רָאָ֖הוּ עֹ֑וד וֽ͏ַיַּחֲזֵק֙ בִּבְגָדָ֔יו וַיִּקְרָעֵ֖ם לִשְׁנַ֥יִם קְרָעִֽים׃
13 ੧੩ ਉਸ ਨੇ ਏਲੀਯਾਹ ਦੀ ਗੋਦੜੀ ਵੀ ਜਿਹੜੀ ਉਹ ਦੇ ਉੱਤੋਂ ਡਿੱਗੀ ਸੀ, ਚੁੱਕ ਲਈ ਅਤੇ ਮੁੜ ਕੇ ਯਰਦਨ ਦੇ ਕੰਢੇ ਉੱਤੇ ਖੜ੍ਹਾ ਹੋ ਗਿਆ।
וַיָּ֙רֶם֙ אֶת־אַדֶּ֣רֶת אֵלִיָּ֔הוּ אֲשֶׁ֥ר נָפְלָ֖ה מֵעָלָ֑יו וַיָּ֥שָׁב וַֽיַּעֲמֹ֖ד עַל־שְׂפַ֥ת הַיַּרְדֵּֽן׃
14 ੧੪ ਅਤੇ ਉਹ ਗੋਦੜੀ ਜਿਹੜੀ ਏਲੀਯਾਹ ਉੱਤੋਂ ਡਿੱਗੀ ਸੀ, ਉਸ ਨੂੰ ਲੈ ਕੇ ਪਾਣੀ ਉੱਤੇ ਮਾਰਿਆ ਅਤੇ ਆਖਿਆ, “ਯਹੋਵਾਹ ਏਲੀਯਾਹ ਦਾ ਪਰਮੇਸ਼ੁਰ ਕਿੱਥੇ ਹੈ?” ਜਦੋਂ ਉਸ ਨੇ ਵੀ ਪਾਣੀ ਨੂੰ ਮਾਰਿਆ ਤਾਂ ਉਹ ਪਾਟ ਕੇ ਇੱਧਰ-ਉੱਧਰ ਹੋ ਗਿਆ ਅਤੇ ਅਲੀਸ਼ਾ ਪਾਰ ਲੰਘ ਗਿਆ।
וַיִּקַּח֩ אֶת־אַדֶּ֨רֶת אֵלִיָּ֜הוּ אֲשֶׁר־נָפְלָ֤ה מֵֽעָלָיו֙ וַיַּכֶּ֣ה אֶת־הַמַּ֔יִם וַיֹּאמַ֕ר אַיֵּ֕ה יְהוָ֖ה אֱלֹהֵ֣י אֵלִיָּ֑הוּ אַף־ה֣וּא ׀ וַיַּכֶּ֣ה אֶת־הַמַּ֗יִם וַיֵּֽחָצוּ֙ הֵ֣נָּה וָהֵ֔נָּה וַֽיַּעֲבֹ֖ר אֱלִישָֽׁע׃
15 ੧੫ ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।
וַיִּרְאֻ֨הוּ בְנֵֽי־הַנְּבִיאִ֤ים אֲשֶׁר־בִּֽירִיחֹו֙ מִנֶּ֔גֶד וַיֹּ֣אמְר֔וּ נָ֛חָה ר֥וּחַ אֵלִיָּ֖הוּ עַל־אֱלִישָׁ֑ע וַיָּבֹ֙אוּ֙ לִקְרָאתֹ֔ו וַיִּשְׁתַּחֲווּ־לֹ֖ו אָֽרְצָה׃
16 ੧੬ ਤਦ ਉਨ੍ਹਾਂ ਨੇ ਉਸ ਨੂੰ ਆਖਿਆ, “ਵੇਖ, ਤੇਰੇ ਸੇਵਕਾਂ ਦੇ ਨਾਲ ਪੰਜਾਹ ਸੂਰਬੀਰ ਹਨ। ਉਨ੍ਹਾਂ ਨੂੰ ਜਾਣ ਦੇ ਜੋ ਉਹ ਤੇਰੇ ਸੁਆਮੀ ਨੂੰ ਲੱਭਣ। ਕੀ ਜਾਣੀਏ ਯਹੋਵਾਹ ਦੇ ਆਤਮਾ ਨੇ ਉਹ ਨੂੰ ਚੁੱਕ ਕੇ ਕਿਸੇ ਪਰਬਤ ਦੇ ਉੱਤੇ ਜਾਂ ਕਿਸੇ ਖੱਡ ਵਿੱਚ ਸੁੱਟ ਦਿੱਤਾ ਹੋਵੇ?” ਉਸ ਨੇ ਆਖਿਆ, “ਤੁਸੀਂ ਨਾ ਭੇਜੋ।”
וַיֹּאמְר֣וּ אֵלָ֡יו הִנֵּה־נָ֣א יֵֽשׁ־אֶת־עֲבָדֶיךָ֩ חֲמִשִּׁ֨ים אֲנָשִׁ֜ים בְּנֵֽי־חַ֗יִל יֵ֣לְכוּ נָא֮ וִיבַקְשׁ֣וּ אֶת־אֲדֹנֶיךָ֒ פֶּן־נְשָׂאֹו֙ ר֣וּחַ יְהוָ֔ה וַיַּשְׁלִכֵ֙הוּ֙ בְּאַחַ֣ד הֶהָרִ֔ים אֹ֖ו בְּאַחַ֣ת הַגְּיָאֹות (הַגֵּאָיֹ֑ות) וַיֹּ֖אמֶר לֹ֥א תִשְׁלָֽחוּ׃
17 ੧੭ ਪਰ ਜਦ ਉਨ੍ਹਾਂ ਨੇ ਬਹੁਤ ਜ਼ਿੱਦ ਕੀਤੀ ਕਿ ਉਹ ਸ਼ਰਮਿੰਦਾ ਹੋ ਗਿਆ ਤਾਂ ਉਸ ਨੇ ਆਖਿਆ, “ਭੇਜ ਦਿਓ।” ਸੋ ਉਨ੍ਹਾਂ ਨੇ ਪੰਜਾਹ ਮਨੁੱਖ ਭੇਜੇ ਤੇ ਤਿੰਨ ਦਿਨ ਉਸ ਦੀ ਖੋਜ ਕੀਤੀ ਪਰ ਉਹ ਨਾ ਲੱਭਿਆ।
וַיִּפְצְרוּ־בֹ֥ו עַד־בֹּ֖שׁ וַיֹּ֣אמֶר שְׁלָ֑חוּ וַֽיִּשְׁלְחוּ֙ חֲמִשִּׁ֣ים אִ֔ישׁ וַיְבַקְשׁ֥וּ שְׁלֹשָֽׁה־יָמִ֖ים וְלֹ֥א מְצָאֻֽהוּ׃
18 ੧੮ ਜਦ ਉਹ ਮੁੜ ਕੇ ਉਸ ਦੇ ਕੋਲ ਆਏ, ਉਹ ਯਰੀਹੋ ਵਿੱਚ ਹੀ ਠਹਿਰਿਆ ਹੋਇਆ ਸੀ। ਉਸ ਨੇ ਉਨ੍ਹਾਂ ਨੂੰ ਆਖਿਆ, “ਕੀ ਮੈਂ ਤੁਹਾਨੂੰ ਨਹੀਂ ਸੀ ਆਖਿਆ, ਜੋ ਨਾ ਜਾਇਓ।”
וַיָּשֻׁ֣בוּ אֵלָ֔יו וְה֖וּא יֹשֵׁ֣ב בִּירִיחֹ֑ו וַיֹּ֣אמֶר אֲלֵהֶ֔ם הֲלֹֽוא־אָמַ֥רְתִּי אֲלֵיכֶ֖ם אַל־תֵּלֵֽכוּ׃
19 ੧੯ ਉਸ ਸ਼ਹਿਰ ਦੇ ਲੋਕਾਂ ਨੇ ਅਲੀਸ਼ਾ ਨੂੰ ਆਖਿਆ, “ਵੇਖੋ, ਇਹ ਸ਼ਹਿਰ ਕਿੰਨ੍ਹੇ ਚੰਗੇ ਥਾਂ ਉੱਤੇ ਹੈ, ਜਿਵੇਂ ਸਾਡਾ ਸੁਆਮੀ ਵੀ ਵੇਖਦਾ ਹੈ ਪਰ ਪਾਣੀ ਖ਼ਰਾਬ ਤੇ ਧਰਤੀ ਬੰਜਰ ਜਿਹੀ ਹੈ।”
וַיֹּ֨אמְר֜וּ אַנְשֵׁ֤י הָעִיר֙ אֶל־אֱלִישָׁ֔ע הִנֵּה־נָ֞א מֹושַׁ֤ב הָעִיר֙ טֹ֔וב כַּאֲשֶׁ֥ר אֲדֹנִ֖י רֹאֶ֑ה וְהַמַּ֥יִם רָעִ֖ים וְהָאָ֥רֶץ מְשַׁכָּֽלֶת׃
20 ੨੦ ਉਹ ਬੋਲਿਆ, “ਮੈਨੂੰ ਇੱਕ ਨਵਾਂ ਭਾਂਡਾ ਲਿਆ ਦਿਓ ਅਤੇ ਉਹ ਦੇ ਵਿੱਚ ਲੂਣ ਪਾ ਦਿਓ।” ਤਦ ਉਹ ਉਸ ਦੇ ਕੋਲ ਲਿਆਏ।
וַיֹּ֗אמֶר קְחוּ־לִי֙ צְלֹחִ֣ית חֲדָשָׁ֔ה וְשִׂ֥ימוּ שָׁ֖ם מֶ֑לַח וַיִּקְח֖וּ אֵלָֽיו׃
21 ੨੧ ਉਹ ਪਾਣੀ ਦੇ ਸੋਤੇ ਕੋਲ ਗਿਆ ਅਤੇ ਉਸ ਵਿੱਚ ਲੂਣ ਪਾ ਕੇ ਬੋਲਿਆ, “ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਇਸ ਪਾਣੀ ਨੂੰ ਠੀਕ ਕਰ ਦਿੱਤਾ ਹੈ, ਅੱਗੇ ਨੂੰ ਉਹ ਦੇ ਵਿੱਚੋਂ ਮੌਤ ਜਾਂ ਬੰਜਰਪਣ ਨਹੀਂ ਆਵੇਗਾ।”
וַיֵּצֵא֙ אֶל־מֹוצָ֣א הַמַּ֔יִם וַיַּשְׁלֶךְ־שָׁ֖ם מֶ֑לַח וַיֹּ֜אמֶר כֹּֽה־אָמַ֣ר יְהוָ֗ה רִפִּ֙אתִי֙ לַמַּ֣יִם הָאֵ֔לֶּה לֹֽא־יִהְיֶ֥ה מִשָּׁ֛ם עֹ֖וד מָ֥וֶת וּמְשַׁכָּֽלֶת׃
22 ੨੨ ਅਲੀਸ਼ਾ ਦੇ ਬਚਨ ਅਨੁਸਾਰ ਜੋ ਉਸ ਨੇ ਕੀਤਾ ਪਾਣੀ ਠੀਕ ਹੋ ਗਿਆ ਤੇ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੈ।
וַיֵּרָפ֣וּ הַמַּ֔יִם עַ֖ד הַיֹּ֣ום הַזֶּ֑ה כִּדְבַ֥ר אֱלִישָׁ֖ע אֲשֶׁ֥ר דִּבֵּֽר׃ פ
23 ੨੩ ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”
וַיַּ֥עַל מִשָּׁ֖ם בֵּֽית־אֵ֑ל וְה֣וּא ׀ עֹלֶ֣ה בַדֶּ֗רֶךְ וּנְעָרִ֤ים קְטַנִּים֙ יָצְא֣וּ מִן־הָעִ֔יר וַיִּתְקַלְּסוּ־בֹו֙ וַיֹּ֣אמְרוּ לֹ֔ו עֲלֵ֥ה קֵרֵ֖חַ עֲלֵ֥ה קֵרֵֽחַ׃
24 ੨੪ ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
וַיִּ֤פֶן אַֽחֲרָיו֙ וַיִּרְאֵ֔ם וַֽיְקַלְלֵ֖ם בְּשֵׁ֣ם יְהוָ֑ה וַתֵּצֶ֨אנָה שְׁתַּ֤יִם דֻּבִּים֙ מִן־הַיַּ֔עַר וַתְּבַקַּ֣עְנָה מֵהֶ֔ם אַרְבָּעִ֥ים וּשְׁנֵ֖י יְלָדִֽים׃
25 ੨੫ ਉੱਥੋਂ ਉਹ ਕਰਮਲ ਪਰਬਤ ਨੂੰ ਗਿਆ ਅਤੇ ਉੱਥੋਂ ਉਹ ਸਾਮਰਿਯਾ ਨੂੰ ਮੁੜ ਆਇਆ।
וַיֵּ֥לֶךְ מִשָּׁ֖ם אֶל־הַ֣ר הַכַּרְמֶ֑ל וּמִשָּׁ֖ם שָׁ֥ב שֹׁמְרֹֽון׃ פ

< 2 ਰਾਜਿਆਂ 2 >