< 2 ਰਾਜਿਆਂ 20 >

1 ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ ਕਿ ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।
בַּיָּמִ֣ים הָהֵ֔ם חָלָ֥ה חִזְקִיָּ֖הוּ לָמ֑וּת וַיָּבֹ֣א אֵ֠לָיו יְשַׁעְיָ֨הוּ בֶן־אָמ֜וֹץ הַנָּבִ֗יא וַיֹּ֨אמֶר אֵלָ֜יו כֹּֽה־אָמַ֤ר יְהוָה֙ צַ֣ו לְבֵיתֶ֔ךָ כִּ֛י מֵ֥ת אַתָּ֖ה וְלֹ֥א תִֽחְיֶֽה׃
2 ਤਦ ਉਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਇਹ ਪ੍ਰਾਰਥਨਾ ਕੀਤੀ।
וַיַּסֵּ֥ב אֶת־פָּנָ֖יו אֶל־הַקִּ֑יר וַיִּ֨תְפַּלֵּ֔ל אֶל־יְהוָ֖ה לֵאמֹֽר׃
3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਯਾਦ ਕਰੀਂ ਕਿ ਮੈਂ ਕਿਵੇਂ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ, ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।
אָנָּ֣ה יְהוָ֗ה זְכָר־נָ֞א אֵ֣ת אֲשֶׁ֧ר הִתְהַלַּ֣כְתִּי לְפָנֶ֗יךָ בֶּֽאֱמֶת֙ וּבְלֵבָ֣ב שָׁלֵ֔ם וְהַטּ֥וֹב בְּעֵינֶ֖יךָ עָשִׂ֑יתִי וַיֵּ֥בְךְּ חִזְקִיָּ֖הוּ בְּכִ֥י גָדֽוֹל׃ ס
4 ਤਾਂ ਇਸ ਤਰ੍ਹਾਂ ਕਿ ਯਸਾਯਾਹ ਨਿੱਕਲ ਕੇ ਵਿਹੜੇ ਦੇ ਵਿੱਚਕਾਰ ਵੀ ਨਹੀਂ ਗਿਆ ਸੀ, ਕਿ ਯਹੋਵਾਹ ਦਾ ਬਚਨ ਉਸ ਨੂੰ ਮਿਲਿਆ।
וַיְהִ֣י יְשַׁעְיָ֔הוּ לֹ֣א יָצָ֔א העיר הַתִּֽיכֹנָ֑ה וּדְבַר־יְהוָ֔ה הָיָ֥ה אֵלָ֖יו לֵאמֹֽר׃
5 ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ। ਮੈਂ ਤੇਰੇ ਅੱਥਰੂ ਵੇਖ ਲਏ ਹਨ। ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ।
שׁ֣וּב וְאָמַרְתָּ֞ אֶל־חִזְקִיָּ֣הוּ נְגִיד־עַמִּ֗י כֹּֽה־אָמַ֤ר יְהוָה֙ אֱלֹהֵי֙ דָּוִ֣ד אָבִ֔יךָ שָׁמַ֙עְתִּי֙ אֶת־תְּפִלָּתֶ֔ךָ רָאִ֖יתִי אֶת־דִּמְעָתֶ֑ךָ הִנְנִי֙ רֹ֣פֶא לָ֔ךְ בַּיּוֹם֙ הַשְּׁלִישִׁ֔י תַּעֲלֶ֖ה בֵּ֥ית יְהוָֽה׃
6 ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾਵਾਂਗਾ ਅਤੇ ਮੈਂ ਤੈਨੂੰ ਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਦੀ ਰੱਖਿਆ ਕਰਾਂਗਾ।
וְהֹסַפְתִּ֣י עַל־יָמֶ֗יךָ חֲמֵ֤שׁ עֶשְׂרֵה֙ שָׁנָ֔ה וּמִכַּ֤ף מֶֽלֶךְ־אַשּׁוּר֙ אַצִּ֣ילְךָ֔ וְאֵ֖ת הָעִ֣יר הַזֹּ֑את וְגַנּוֹתִי֙ עַל־הָעִ֣יר הַזֹּ֔את לְמַֽעֲנִ֔י וּלְמַ֖עַן דָּוִ֥ד עַבְדִּֽי׃
7 ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜ਼ੀਰਾਂ ਦੀ ਇੱਕ ਲੁਪਰੀ ਲਓ। ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ।
וַיֹּ֣אמֶר יְשַֽׁעְיָ֔הוּ קְח֖וּ דְּבֶ֣לֶת תְּאֵנִ֑ים וַיִּקְח֛וּ וַיָּשִׂ֥ימוּ עַֽל־הַשְּׁחִ֖ין וַיֶּֽחִי׃
8 ਫੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ ਕਿ ਕੀ ਨਿਸ਼ਾਨ ਹੈ ਜੋ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਹਾੜੇ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?
וַיֹּ֤אמֶר חִזְקִיָּ֙הוּ֙ אֶֽל־יְשַׁעְיָ֔הוּ מָ֣ה א֔וֹת כִּֽי־יִרְפָּ֥א יְהוָ֖ה לִ֑י וְעָלִ֛יתִי בַּיּ֥וֹם הַשְּׁלִישִׁ֖י בֵּ֥ית יְהוָֽה׃
9 ਤਦ ਯਸਾਯਾਹ ਨੇ ਆਖਿਆ ਕਿ ਇਸ ਗੱਲ ਦਾ ਕਿ ਯਹੋਵਾਹ ਨੇ ਜੋ ਕੰਮ ਕਰਨ ਨੂੰ ਆਖਿਆ ਹੈ, ਉਹ ਨੂੰ ਕਰੇਗਾ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੈ, ਕੀ ਪਰਛਾਵਾਂ ਦਸ ਦਰਜੇ ਅਗਾਹਾਂ ਨੂੰ ਜਾਏ ਜਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ?
וַיֹּ֣אמֶר יְשַׁעְיָ֗הוּ זֶה־לְּךָ֤ הָאוֹת֙ מֵאֵ֣ת יְהוָ֔ה כִּ֚י יַעֲשֶׂ֣ה יְהוָ֔ה אֶת־הַדָּבָ֖ר אֲשֶׁ֣ר דִּבֵּ֑ר הָלַ֤ךְ הַצֵּל֙ עֶ֣שֶׂר מַֽעֲל֔וֹת אִם־יָשׁ֖וּב עֶ֥שֶׂר מַעֲלֽוֹת׃
10 ੧੦ ਤਾਂ ਹਿਜ਼ਕੀਯਾਹ ਬੋਲਿਆ ਕਿ ਪਰਛਾਵੇਂ ਦਾ ਦਸ ਦਰਜੇ ਅਗਾਹਾਂ ਜਾਣਾ ਤਾਂ ਨਿੱਕੀ ਜਿਹੀ ਗੱਲ ਹੈ। ਨਹੀਂ ਸਗੋਂ ਪਰਛਾਵਾਂ ਦਸ ਦਰਜੇ ਪਿਛਾਹਾਂ ਨੂੰ ਮੁੜੇ।
וַיֹּ֙אמֶר֙ יְחִזְקִיָּ֔הוּ נָקֵ֣ל לַצֵּ֔ל לִנְט֖וֹת עֶ֣שֶׂר מַעֲל֑וֹת לֹ֣א כִ֔י יָשׁ֥וּב הַצֵּ֛ל אֲחֹרַנִּ֖ית עֶ֥שֶׂר מַעֲלֽוֹת׃
11 ੧੧ ਫਿਰ ਯਸਾਯਾਹ ਨਬੀ ਨੇ ਯਹੋਵਾਹ ਨੂੰ ਪੁਕਾਰਿਆ ਸੋ ਉਸ ਨੇ ਪਰਛਾਵੇਂ ਨੂੰ ਆਹਾਜ਼ ਦੀ ਧੁੱਪ ਘੜੀ ਵਿੱਚ ਦਸ ਦਰਜੇ ਅਰਥਾਤ ਜਿੰਨ੍ਹਾਂ ਉਹ ਢੱਲ਼ ਚੁੱਕਿਆ ਸੀ, ਓਨ੍ਹਾਂ ਹੀ ਪਿੱਛੇ ਨੂੰ ਮੋੜ ਦਿੱਤਾ।
וַיִּקְרָ֛א יְשַׁעְיָ֥הוּ הַנָּבִ֖יא אֶל־יְהוָ֑ה וַיָּ֣שֶׁב אֶת־הַצֵּ֗ל בַּֽ֠מַּעֲלוֹת אֲשֶׁ֨ר יָרְדָ֜ה בְּמַעֲל֥וֹת אָחָ֛ז אֲחֹֽרַנִּ֖ית עֶ֥שֶׂר מַעֲלֽוֹת׃ פ
12 ੧੨ ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।
בָּעֵ֣ת הַהִ֡יא שָׁלַ֡ח בְּרֹאדַ֣ךְ בַּ֠לְאֲדָן בֶּֽן־בַּלְאֲדָ֧ן מֶֽלֶךְ־בָּבֶ֛ל סְפָרִ֥ים וּמִנְחָ֖ה אֶל־חִזְקִיָּ֑הוּ כִּ֣י שָׁמַ֔ע כִּ֥י חָלָ֖ה חִזְקִיָּֽהוּ׃
13 ੧੩ ਅਤੇ ਹਿਜ਼ਕੀਯਾਹ ਨੇ ਉਨ੍ਹਾਂ ਦੀ ਸੁਣੀ ਅਤੇ ਆਪਣਾ ਸਾਰਾ ਤੋਸ਼ਾ-ਖ਼ਾਨਾ ਉਨ੍ਹਾਂ ਨੂੰ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸ਼ਸਤਰ-ਖ਼ਾਨਾ ਅਤੇ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ, ਜਿਸ ਨੂੰ ਹਿਜ਼ਕੀਯਾਹ ਨੇ ਉਨ੍ਹਾਂ ਨੂੰ ਨਹੀਂ ਵਿਖਾਇਆ।
וַיִּשְׁמַ֣ע עֲלֵיהֶם֮ חִזְקִיָּהוּ֒ וַיַּרְאֵ֣ם אֶת־כָּל־בֵּ֣ית נְכֹתֹ֡ה אֶת־הַכֶּסֶף֩ וְאֶת־הַזָּהָ֨ב וְאֶת־הַבְּשָׂמִ֜ים וְאֵ֣ת ׀ שֶׁ֣מֶן הַטּ֗וֹב וְאֵת֙ בֵּ֣ית כֵּלָ֔יו וְאֵ֛ת כָּל־אֲשֶׁ֥ר נִמְצָ֖א בְּאֽוֹצְרֹתָ֑יו לֹֽא־הָיָ֣ה דָבָ֗ר אֲ֠שֶׁר לֹֽא־הֶרְאָ֧ם חִזְקִיָּ֛הוּ בְּבֵית֖וֹ וּבְכָל־מֶמְשַׁלְתּֽוֹ׃
14 ੧੪ ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ।
וַיָּבֹא֙ יְשַֽׁעְיָ֣הוּ הַנָּבִ֔יא אֶל־הַמֶּ֖לֶךְ חִזְקִיָּ֑הוּ וַיֹּ֨אמֶר אֵלָ֜יו מָ֥ה אָמְר֣וּ ׀ הָאֲנָשִׁ֣ים הָאֵ֗לֶּה וּמֵאַ֙יִן֙ יָבֹ֣אוּ אֵלֶ֔יךָ וַיֹּ֙אמֶר֙ חִזְקִיָּ֔הוּ מֵאֶ֧רֶץ רְחוֹקָ֛ה בָּ֖אוּ מִבָּבֶֽל׃
15 ੧੫ ਤਾਂ ਉਸ ਆਖਿਆ ਕਿ ਉਨ੍ਹਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ ਕਿ ਜੋ ਕੁਝ ਮੇਰੇ ਮਹਿਲ ਵਿੱਚ ਹੈ ਉਹ ਸਭ ਉਨ੍ਹਾਂ ਨੇ ਵੇਖਿਆ ਹੈ। ਮੇਰਿਆਂ ਖਜ਼ਾਨਿਆਂ ਵਿੱਚ ਕੋਈ ਚੀਜ਼ ਨਹੀਂ ਜੋ ਮੈਂ ਉਨ੍ਹਾਂ ਨੂੰ ਨਹੀਂ ਵਿਖਾਈ।
וַיֹּ֕אמֶר מָ֥ה רָא֖וּ בְּבֵיתֶ֑ךָ וַיֹּ֣אמֶר חִזְקִיָּ֗הוּ אֵ֣ת כָּל־אֲשֶׁ֤ר בְּבֵיתִי֙ רָא֔וּ לֹא־הָיָ֥ה דָבָ֛ר אֲשֶׁ֥ר לֹֽא־הִרְאִיתִ֖ם בְּאֹצְרֹתָֽי׃
16 ੧੬ ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ ਕਿ ਤੂੰ ਯਹੋਵਾਹ ਦਾ ਬਚਨ ਸੁਣ ਲੈ!
וַיֹּ֥אמֶר יְשַׁעְיָ֖הוּ אֶל־חִזְקִיָּ֑הוּ שְׁמַ֖ע דְּבַר־יְהוָֽה׃
17 ੧੭ ਵੇਖ ਉਹ ਦਿਨ ਆਉਂਦੇ ਹਨ ਜਦ ਸਭ ਕੁਝ ਜੋ ਤੇਰੇ ਮਹਿਲ ਵਿੱਚ ਹੈ ਅਤੇ ਜੋ ਕੁਝ ਤੇਰੇ ਪੁਰਖਿਆਂ ਨੇ ਅੱਜ ਦੇ ਦਿਨ ਤੱਕ ਇਕੱਠਾ ਕੀਤਾ ਹੈ ਬਾਬਲ ਨੂੰ ਲੈ ਜਾਇਆ ਜਾਵੇਗਾ, ਕੁਝ ਵੀ ਛੱਡਿਆ ਨਾ ਜਾਵੇਗਾ, ਯਹੋਵਾਹ ਆਖਦਾ ਹੈ।
הִנֵּה֮ יָמִ֣ים בָּאִים֒ וְנִשָּׂ֣א ׀ כָּל־אֲשֶׁ֣ר בְּבֵיתֶ֗ךָ וַאֲשֶׁ֨ר אָצְר֧וּ אֲבֹתֶ֛יךָ עַד־הַיּ֥וֹם הַזֶּ֖ה בָּבֶ֑לָה לֹֽא־יִוָּתֵ֥ר דָּבָ֖ר אָמַ֥ר יְהוָֽה׃
18 ੧੮ ਅਤੇ ਤੇਰਿਆਂ ਪੁੱਤਰਾਂ ਵਿੱਚੋਂ ਜੋ ਤੇਰੇ ਤੋਂ ਪੈਦਾ ਹੋਣਗੇ ਅਤੇ ਜੋ ਤੇਰੇ ਤੋਂ ਜੰਮਣਗੇ, ਕਈਆਂ ਨੂੰ ਓਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।
וּמִבָּנֶ֜יךָ אֲשֶׁ֨ר יֵצְא֧וּ מִמְּךָ֛ אֲשֶׁ֥ר תּוֹלִ֖יד יקח וְהָיוּ֙ סָֽרִיסִ֔ים בְּהֵיכַ֖ל מֶ֥לֶךְ בָּבֶֽל׃
19 ੧੯ ਅੱਗੋਂ ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਹੈ ਉਹ ਚੰਗਾ ਹੈ, ਕਿਉਂ ਜੋ ਉਸ ਨੇ ਸੋਚਿਆ ਕਿ ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ?
וַיֹּ֤אמֶר חִזְקִיָּ֙הוּ֙ אֶֽל־יְשַֽׁעְיָ֔הוּ ט֥וֹב דְּבַר־יְהוָ֖ה אֲשֶׁ֣ר דִּבַּ֑רְתָּ וַיֹּ֕אמֶר הֲל֛וֹא אִם־שָׁל֥וֹם וֶאֱמֶ֖ת יִהְיֶ֥ה בְיָמָֽי׃
20 ੨੦ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਹ ਦੀ ਸਾਰੀ ਸਮਰੱਥਾ ਅਤੇ ਕਿਵੇਂ ਉਹ ਨੇ ਇੱਕ ਤਲਾਬ ਤੇ ਨਾਲੀ ਬਣਾ ਕੇ ਸ਼ਹਿਰ ਵਿੱਚ ਪਾਣੀ ਲਿਆਂਦਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ?
וְיֶ֨תֶר דִּבְרֵ֤י חִזְקִיָּ֙הוּ֙ וְכָל־גְּב֣וּרָת֔וֹ וַאֲשֶׁ֣ר עָשָׂ֗ה אֶת־הַבְּרֵכָה֙ וְאֶת־הַתְּעָלָ֔ה וַיָּבֵ֥א אֶת־הַמַּ֖יִם הָעִ֑ירָה הֲלֹא־הֵ֣ם כְּתוּבִ֗ים עַל־סֵ֛פֶר דִּבְרֵ֥י הַיָּמִ֖ים לְמַלְכֵ֥י יְהוּדָֽה׃
21 ੨੧ ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
וַיִּשְׁכַּ֥ב חִזְקִיָּ֖הוּ עִם־אֲבֹתָ֑יו וַיִּמְלֹ֛ךְ מְנַשֶּׁ֥ה בְנ֖וֹ תַּחְתָּֽיו׃ פ

< 2 ਰਾਜਿਆਂ 20 >