< 2 ਰਾਜਿਆਂ 21 >
1 ੧ ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।
Манасия бе дванадесет години на възраст, когато се възцари, и царува петдесет и пет години в Ерусалим; а името на майка му бе Ефсива.
2 ੨ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
Той върши зло пред Господа според мерзостите на народите, които Господ изпъди пред израилтяните.
3 ੩ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
Устрои изново високите места, които баща му Езекия бе съборил, издигна жертвеници на Ваала и направи ашера, както Израилевият цар Ахаав беше сторил, и се кланяше на цялото небесно множество и им служеше.
4 ੪ ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।
Тоже издигна жертвеници в Господния дом, за който Господ беше казал: В Ерусалим ще настаня името Си.
5 ੫ ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।
Издигна жертвеници и на цялото небесно множество вътре в двата двора на Господния дом.
6 ੬ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
И преведе сина си през огъня, още упражняваше предвещания и употребяваше гадания, и си служеше със запитвачи на зли духове и с връчове; той извърши голямо зло пред Господа та го разгневи.
7 ੭ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।
И ваяният идол на ашерата, който направи, постави в дома, за който Господ каза на Давида и на сина му Соломона: В тоя дом, и в Ерусалим, който избрах от всичките Израилеви племена, ще настаня името Си до века;
8 ੮ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।
и няма вече да направя нозете на Израиля да блуждаят вън от земята, която дадох на бащите им, само ако внимават да вършат всичко що им заповядах, напълно според закона, който слугата Ми Моисей им даде.
9 ੯ ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।
Но не послушаха; а Манасия го подмами да вършат по-лошо от народите, които Господ погуби пред израилтяните.
10 ੧੦ ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ,
Тогава Господ говори чрез слугите Си пророците, казвайки:
11 ੧੧ ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ।
Понеже Юдовите царе Манасия стори тия мерзости, и извърши повече зло от всичко, което извършиха аморейците, които бяха преди него, и чрез идолите си направи и Юда да съгреши,
12 ੧੨ ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।
затова, така казва Господ Израилевият Бог: Ето Аз нанасям такова зло на Ерусалим и на Юда, щото на всеки, който чуе за него, ще му писнат и двете уши.
13 ੧੩ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।
И ще простра върху Ерусалим същата мерилна връв, която прострях върху Самария, и същия отвес, който прострях върху Ахавовия дом; и ще избърша Ерусалим както избърсва някой едно блюдо, и като го избърше, обръща го наопаки.
14 ੧੪ ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।
И ще отхвърля останалите от наследството Си, и ще ги предам в ръката на неприятелите им; и те ще бъдат разграбени и пленявани от всичките си неприятели,
15 ੧੫ ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।
защото вършеха зло пред Мене и Ме разгневиха от деня, когато бащите им излязоха из Египет, до днес.
16 ੧੬ ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।
При това, освен греха, с който направи Юда да съгреши като върши зло пред Господа, Манасия проля и твърде много невинна кръв, докле напълни Ерусалим от единия край до другия.
17 ੧੭ ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А останалите дела на Манасия, и всичко що извърши, и грехът, който стори, не са ли написани в Книгата на летописите на Юдовите царе?
18 ੧੮ ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।
И Манасия заспа с бащите си, и биде погребан в градината на своята къща, в градината на Оза; и вместо него се възцари син му Амон.
19 ੧੯ ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
Амон бе двадесет и две години на възраст, когато се възцари, и царува две години в Ерусалим; а името на майка му бе Месулемета, дъщеря на Аруса от Иотева.
20 ੨੦ ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।
Той върши зло пред Господа, както стори баща му Манасия.
21 ੨੧ ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।
Ходи напълно в пътя, в който ходи баща му, и служи на идолите, на които служеше баща ме, та им се поклони.
22 ੨੨ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।
И остави Господа Бога на бащите си, и не ходи в Господния път.
23 ੨੩ ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
А слугите на Амона направиха заговор против него та убиха царя в собствената му къща.
24 ੨੪ ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
Обаче, людете от страната избиха всичките, които бяха направили заговор против цар Амона; и людете от страната направиха сина му Иосия цар вместо него.
25 ੨੫ ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
А останалите дела, които извърши Амон, не са ли написани в Книгата на летописите на Юдовите царе?
26 ੨੬ ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
И погребаха го в гроба му в градината на Оза; и вместо него се възцари син му Иосия.